![]() |
![]() |
![]() |
![]() |
Page 448 ਆਸਾ ਮਹਲਾ ੪ ਛੰਤ ॥ ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥ ਤਾ ਕੀ ਗਤਿ ਕਹੀ ਨ ਜਾਈ ਅਮਿਤਿ ਵਡਿਆਈ ਮੇਰਾ ਗੋਵਿੰਦੁ ਅਲਖ ਅਪਾਰ ਜੀਉ ॥ ਗੋਵਿੰਦੁ ਅਲਖ ਅਪਾਰੁ ਅਪਰੰਪਰੁ ਆਪੁ ਆਪਣਾ ਜਾਣੈ ॥ ਕਿਆ ਇਹ ਜੰਤ ਵਿਚਾਰੇ ਕਹੀਅਹਿ ਜੋ ਤੁਧੁ ਆਖਿ ਵਖਾਣੈ ॥ ਜਿਸ ਨੋ ਨਦਰਿ ਕਰਹਿ ਤੂੰ ਅਪਣੀ ਸੋ ਗੁਰਮੁਖਿ ਕਰੇ ਵੀਚਾਰੁ ਜੀਉ ॥ ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥੧॥ ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ ॥ ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਸਭ ਮਹਿ ਰਹਿਆ ਸਮਾਇ ਜੀਉ ॥ ਘਟ ਅੰਤਰਿ ਪਾਰਬ੍ਰਹਮੁ ਪਰਮੇਸਰੁ ਤਾ ਕਾ ਅੰਤੁ ਨ ਪਾਇਆ ॥ ਤਿਸੁ ਰੂਪੁ ਨ ਰੇਖ ਅਦਿਸਟੁ ਅਗੋਚਰੁ ਗੁਰਮੁਖਿ ਅਲਖੁ ਲਖਾਇਆ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਸਹਜੇ ਨਾਮਿ ਸਮਾਇ ਜੀਉ ॥ ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ ॥੨॥ ਤੂੰ ਸਤਿ ਪਰਮੇਸਰੁ ਸਦਾ ਅਬਿਨਾਸੀ ਹਰਿ ਹਰਿ ਗੁਣੀ ਨਿਧਾਨੁ ਜੀਉ ॥ ਹਰਿ ਹਰਿ ਪ੍ਰਭੁ ਏਕੋ ਅਵਰੁ ਨ ਕੋਈ ਤੂੰ ਆਪੇ ਪੁਰਖੁ ਸੁਜਾਨੁ ਜੀਉ ॥ ਪੁਰਖੁ ਸੁਜਾਨੁ ਤੂੰ ਪਰਧਾਨੁ ਤੁਧੁ ਜੇਵਡੁ ਅਵਰੁ ਨ ਕੋਈ ॥ ਤੇਰਾ ਸਬਦੁ ਸਭੁ ਤੂੰਹੈ ਵਰਤਹਿ ਤੂੰ ਆਪੇ ਕਰਹਿ ਸੁ ਹੋਈ ॥ ਹਰਿ ਸਭ ਮਹਿ ਰਵਿਆ ਏਕੋ ਸੋਈ ਗੁਰਮੁਖਿ ਲਖਿਆ ਹਰਿ ਨਾਮੁ ਜੀਉ ॥ ਤੂੰ ਸਤਿ ਪਰਮੇਸਰੁ ਸਦਾ ਅਬਿਨਾਸੀ ਹਰਿ ਹਰਿ ਗੁਣੀ ਨਿਧਾਨੁ ਜੀਉ ॥੩॥ ਸਭੁ ਤੂੰਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ ਤਿਵੈ ਚਲਾਇ ਜੀਉ ॥ ਤੁਧੁ ਆਪੇ ਭਾਵੈ ਤਿਵੈ ਚਲਾਵਹਿ ਸਭ ਤੇਰੈ ਸਬਦਿ ਸਮਾਇ ਜੀਉ ॥ ਸਭ ਸਬਦਿ ਸਮਾਵੈ ਜਾਂ ਤੁਧੁ ਭਾਵੈ ਤੇਰੈ ਸਬਦਿ ਵਡਿਆਈ ॥ ਗੁਰਮੁਖਿ ਬੁਧਿ ਪਾਈਐ ਆਪੁ ਗਵਾਈਐ ਸਬਦੇ ਰਹਿਆ ਸਮਾਈ ॥ ਤੇਰਾ ਸਬਦੁ ਅਗੋਚਰੁ ਗੁਰਮੁਖਿ ਪਾਈਐ ਨਾਨਕ ਨਾਮਿ ਸਮਾਇ ਜੀਉ ॥ ਸਭੁ ਤੂੰਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ ਤਿਵੈ ਚਲਾਇ ਜੀਉ ॥੪॥੭॥੧੪॥ ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੪ ਛੰਤ ਘਰੁ ੪ ॥ ਹਰਿ ਅੰਮ੍ਰਿਤ ਭਿੰਨੇ ਲੋਇਣਾ ਮਨੁ ਪ੍ਰੇਮਿ ਰਤੰਨਾ ਰਾਮ ਰਾਜੇ ॥ ਮਨੁ ਰਾਮਿ ਕਸਵਟੀ ਲਾਇਆ ਕੰਚਨੁ ਸੋਵਿੰਨਾ ॥ ਗੁਰਮੁਖਿ ਰੰਗਿ ਚਲੂਲਿਆ ਮੇਰਾ ਮਨੁ ਤਨੋ ਭਿੰਨਾ ॥ |