![]() |
![]() |
![]() |
![]() |
Page 449 ਜਨੁ ਨਾਨਕੁ ਮੁਸਕਿ ਝਕੋਲਿਆ ਸਭੁ ਜਨਮੁ ਧਨੁ ਧੰਨਾ ॥੧॥ ਹਰਿ ਪ੍ਰੇਮ ਬਾਣੀ ਮਨੁ ਮਾਰਿਆ ਅਣੀਆਲੇ ਅਣੀਆ ਰਾਮ ਰਾਜੇ ॥ ਜਿਸੁ ਲਾਗੀ ਪੀਰ ਪਿਰੰਮ ਕੀ ਸੋ ਜਾਣੈ ਜਰੀਆ ॥ ਜੀਵਨ ਮੁਕਤਿ ਸੋ ਆਖੀਐ ਮਰਿ ਜੀਵੈ ਮਰੀਆ ॥ ਜਨ ਨਾਨਕ ਸਤਿਗੁਰੁ ਮੇਲਿ ਹਰਿ ਜਗੁ ਦੁਤਰੁ ਤਰੀਆ ॥੨॥ ਹਮ ਮੂਰਖ ਮੁਗਧ ਸਰਣਾਗਤੀ ਮਿਲੁ ਗੋਵਿੰਦ ਰੰਗਾ ਰਾਮ ਰਾਜੇ ॥ ਗੁਰਿ ਪੂਰੈ ਹਰਿ ਪਾਇਆ ਹਰਿ ਭਗਤਿ ਇਕ ਮੰਗਾ ॥ ਮੇਰਾ ਮਨੁ ਤਨੁ ਸਬਦਿ ਵਿਗਾਸਿਆ ਜਪਿ ਅਨਤ ਤਰੰਗਾ ॥ ਮਿਲਿ ਸੰਤ ਜਨਾ ਹਰਿ ਪਾਇਆ ਨਾਨਕ ਸਤਸੰਗਾ ॥੩॥ ਦੀਨ ਦਇਆਲ ਸੁਣਿ ਬੇਨਤੀ ਹਰਿ ਪ੍ਰਭ ਹਰਿ ਰਾਇਆ ਰਾਮ ਰਾਜੇ ॥ ਹਉ ਮਾਗਉ ਸਰਣਿ ਹਰਿ ਨਾਮ ਕੀ ਹਰਿ ਹਰਿ ਮੁਖਿ ਪਾਇਆ ॥ ਭਗਤਿ ਵਛਲੁ ਹਰਿ ਬਿਰਦੁ ਹੈ ਹਰਿ ਲਾਜ ਰਖਾਇਆ ॥ ਜਨੁ ਨਾਨਕੁ ਸਰਣਾਗਤੀ ਹਰਿ ਨਾਮਿ ਤਰਾਇਆ ॥੪॥੮॥੧੫॥ ਆਸਾ ਮਹਲਾ ੪ ॥ ਗੁਰਮੁਖਿ ਢੂੰਢਿ ਢੂਢੇਦਿਆ ਹਰਿ ਸਜਣੁ ਲਧਾ ਰਾਮ ਰਾਜੇ ॥ ਕੰਚਨ ਕਾਇਆ ਕੋਟ ਗੜ ਵਿਚਿ ਹਰਿ ਹਰਿ ਸਿਧਾ ॥ ਹਰਿ ਹਰਿ ਹੀਰਾ ਰਤਨੁ ਹੈ ਮੇਰਾ ਮਨੁ ਤਨੁ ਵਿਧਾ ॥ ਧੁਰਿ ਭਾਗ ਵਡੇ ਹਰਿ ਪਾਇਆ ਨਾਨਕ ਰਸਿ ਗੁਧਾ ॥੧॥ ਪੰਥੁ ਦਸਾਵਾ ਨਿਤ ਖੜੀ ਮੁੰਧ ਜੋਬਨਿ ਬਾਲੀ ਰਾਮ ਰਾਜੇ ॥ ਹਰਿ ਹਰਿ ਨਾਮੁ ਚੇਤਾਇ ਗੁਰ ਹਰਿ ਮਾਰਗਿ ਚਾਲੀ ॥ ਮੇਰੈ ਮਨਿ ਤਨਿ ਨਾਮੁ ਆਧਾਰੁ ਹੈ ਹਉਮੈ ਬਿਖੁ ਜਾਲੀ ॥ ਜਨ ਨਾਨਕ ਸਤਿਗੁਰੁ ਮੇਲਿ ਹਰਿ ਹਰਿ ਮਿਲਿਆ ਬਨਵਾਲੀ ॥੨॥ ਗੁਰਮੁਖਿ ਪਿਆਰੇ ਆਇ ਮਿਲੁ ਮੈ ਚਿਰੀ ਵਿਛੁੰਨੇ ਰਾਮ ਰਾਜੇ ॥ ਮੇਰਾ ਮਨੁ ਤਨੁ ਬਹੁਤੁ ਬੈਰਾਗਿਆ ਹਰਿ ਨੈਣ ਰਸਿ ਭਿੰਨੇ ॥ ਮੈ ਹਰਿ ਪ੍ਰਭੁ ਪਿਆਰਾ ਦਸਿ ਗੁਰੁ ਮਿਲਿ ਹਰਿ ਮਨੁ ਮੰਨੇ ॥ ਹਉ ਮੂਰਖੁ ਕਾਰੈ ਲਾਈਆ ਨਾਨਕ ਹਰਿ ਕੰਮੇ ॥੩॥ ਗੁਰ ਅੰਮ੍ਰਿਤ ਭਿੰਨੀ ਦੇਹੁਰੀ ਅੰਮ੍ਰਿਤੁ ਬੁਰਕੇ ਰਾਮ ਰਾਜੇ ॥ ਜਿਨਾ ਗੁਰਬਾਣੀ ਮਨਿ ਭਾਈਆ ਅੰਮ੍ਰਿਤਿ ਛਕਿ ਛਕੇ ॥ ਗੁਰ ਤੁਠੈ ਹਰਿ ਪਾਇਆ ਚੂਕੇ ਧਕ ਧਕੇ ॥ ਹਰਿ ਜਨੁ ਹਰਿ ਹਰਿ ਹੋਇਆ ਨਾਨਕੁ ਹਰਿ ਇਕੇ ॥੪॥੯॥੧੬॥ ਆਸਾ ਮਹਲਾ ੪ ॥ ਹਰਿ ਅੰਮ੍ਰਿਤ ਭਗਤਿ ਭੰਡਾਰ ਹੈ ਗੁਰ ਸਤਿਗੁਰ ਪਾਸੇ ਰਾਮ ਰਾਜੇ ॥ ਗੁਰੁ ਸਤਿਗੁਰੁ ਸਚਾ ਸਾਹੁ ਹੈ ਸਿਖ ਦੇਇ ਹਰਿ ਰਾਸੇ ॥ ਧਨੁ ਧੰਨੁ ਵਣਜਾਰਾ ਵਣਜੁ ਹੈ ਗੁਰੁ ਸਾਹੁ ਸਾਬਾਸੇ ॥ ਜਨੁ ਨਾਨਕੁ ਗੁਰੁ ਤਿਨ੍ਹ੍ਹੀ ਪਾਇਆ ਜਿਨ ਧੁਰਿ ਲਿਖਤੁ ਲਿਲਾਟਿ ਲਿਖਾਸੇ ॥੧॥ ਸਚੁ ਸਾਹੁ ਹਮਾਰਾ ਤੂੰ ਧਣੀ ਸਭੁ ਜਗਤੁ ਵਣਜਾਰਾ ਰਾਮ ਰਾਜੇ ॥ ਸਭ ਭਾਂਡੇ ਤੁਧੈ ਸਾਜਿਆ ਵਿਚਿ ਵਸਤੁ ਹਰਿ ਥਾਰਾ ॥ ਜੋ ਪਾਵਹਿ ਭਾਂਡੇ |