![]() |
![]() |
![]() |
![]() |
Page 450 ਵਿਚਿ ਵਸਤੁ ਸਾ ਨਿਕਲੈ ਕਿਆ ਕੋਈ ਕਰੇ ਵੇਚਾਰਾ ॥ ਜਨ ਨਾਨਕ ਕਉ ਹਰਿ ਬਖਸਿਆ ਹਰਿ ਭਗਤਿ ਭੰਡਾਰਾ ॥੨॥ ਹਮ ਕਿਆ ਗੁਣ ਤੇਰੇ ਵਿਥਰਹ ਸੁਆਮੀ ਤੂੰ ਅਪਰ ਅਪਾਰੋ ਰਾਮ ਰਾਜੇ ॥ ਹਰਿ ਨਾਮੁ ਸਾਲਾਹਹ ਦਿਨੁ ਰਾਤਿ ਏਹਾ ਆਸ ਆਧਾਰੋ ॥ ਹਮ ਮੂਰਖ ਕਿਛੂਅ ਨ ਜਾਣਹਾ ਕਿਵ ਪਾਵਹ ਪਾਰੋ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਦਾਸ ਪਨਿਹਾਰੋ ॥੩॥ ਜਿਉ ਭਾਵੈ ਤਿਉ ਰਾਖਿ ਲੈ ਹਮ ਸਰਣਿ ਪ੍ਰਭ ਆਏ ਰਾਮ ਰਾਜੇ ॥ ਹਮ ਭੂਲਿ ਵਿਗਾੜਹ ਦਿਨਸੁ ਰਾਤਿ ਹਰਿ ਲਾਜ ਰਖਾਏ ॥ ਹਮ ਬਾਰਿਕ ਤੂੰ ਗੁਰੁ ਪਿਤਾ ਹੈ ਦੇ ਮਤਿ ਸਮਝਾਏ ॥ ਜਨੁ ਨਾਨਕੁ ਦਾਸੁ ਹਰਿ ਕਾਂਢਿਆ ਹਰਿ ਪੈਜ ਰਖਾਏ ॥੪॥੧੦॥੧੭॥ ਆਸਾ ਮਹਲਾ ੪ ॥ ਜਿਨ ਮਸਤਕਿ ਧੁਰਿ ਹਰਿ ਲਿਖਿਆ ਤਿਨਾ ਸਤਿਗੁਰੁ ਮਿਲਿਆ ਰਾਮ ਰਾਜੇ ॥ ਅਗਿਆਨੁ ਅੰਧੇਰਾ ਕਟਿਆ ਗੁਰ ਗਿਆਨੁ ਘਟਿ ਬਲਿਆ ॥ ਹਰਿ ਲਧਾ ਰਤਨੁ ਪਦਾਰਥੋ ਫਿਰਿ ਬਹੁੜਿ ਨ ਚਲਿਆ ॥ ਜਨ ਨਾਨਕ ਨਾਮੁ ਆਰਾਧਿਆ ਆਰਾਧਿ ਹਰਿ ਮਿਲਿਆ ॥੧॥ ਜਿਨੀ ਐਸਾ ਹਰਿ ਨਾਮੁ ਨ ਚੇਤਿਓ ਸੇ ਕਾਹੇ ਜਗਿ ਆਏ ਰਾਮ ਰਾਜੇ ॥ ਇਹੁ ਮਾਣਸ ਜਨਮੁ ਦੁਲੰਭੁ ਹੈ ਨਾਮ ਬਿਨਾ ਬਿਰਥਾ ਸਭੁ ਜਾਏ ॥ ਹੁਣਿ ਵਤੈ ਹਰਿ ਨਾਮੁ ਨ ਬੀਜਿਓ ਅਗੈ ਭੁਖਾ ਕਿਆ ਖਾਏ ॥ ਮਨਮੁਖਾ ਨੋ ਫਿਰਿ ਜਨਮੁ ਹੈ ਨਾਨਕ ਹਰਿ ਭਾਏ ॥੨॥ ਤੂੰ ਹਰਿ ਤੇਰਾ ਸਭੁ ਕੋ ਸਭਿ ਤੁਧੁ ਉਪਾਏ ਰਾਮ ਰਾਜੇ ॥ ਕਿਛੁ ਹਾਥਿ ਕਿਸੈ ਦੈ ਕਿਛੁ ਨਾਹੀ ਸਭਿ ਚਲਹਿ ਚਲਾਏ ॥ ਜਿਨ੍ਹ੍ਹ ਤੂੰ ਮੇਲਹਿ ਪਿਆਰੇ ਸੇ ਤੁਧੁ ਮਿਲਹਿ ਜੋ ਹਰਿ ਮਨਿ ਭਾਏ ॥ ਜਨ ਨਾਨਕ ਸਤਿਗੁਰੁ ਭੇਟਿਆ ਹਰਿ ਨਾਮਿ ਤਰਾਏ ॥੩॥ ਕੋਈ ਗਾਵੈ ਰਾਗੀ ਨਾਦੀ ਬੇਦੀ ਬਹੁ ਭਾਤਿ ਕਰਿ ਨਹੀ ਹਰਿ ਹਰਿ ਭੀਜੈ ਰਾਮ ਰਾਜੇ ॥ ਜਿਨਾ ਅੰਤਰਿ ਕਪਟੁ ਵਿਕਾਰੁ ਹੈ ਤਿਨਾ ਰੋਇ ਕਿਆ ਕੀਜੈ ॥ ਹਰਿ ਕਰਤਾ ਸਭੁ ਕਿਛੁ ਜਾਣਦਾ ਸਿਰਿ ਰੋਗ ਹਥੁ ਦੀਜੈ ॥ ਜਿਨਾ ਨਾਨਕ ਗੁਰਮੁਖਿ ਹਿਰਦਾ ਸੁਧੁ ਹੈ ਹਰਿ ਭਗਤਿ ਹਰਿ ਲੀਜੈ ॥੪॥੧੧॥੧੮॥ ਆਸਾ ਮਹਲਾ ੪ ॥ ਜਿਨ ਅੰਤਰਿ ਹਰਿ ਹਰਿ ਪ੍ਰੀਤਿ ਹੈ ਤੇ ਜਨ ਸੁਘੜ ਸਿਆਣੇ ਰਾਮ ਰਾਜੇ ॥ ਜੇ ਬਾਹਰਹੁ ਭੁਲਿ ਚੁਕਿ ਬੋਲਦੇ ਭੀ ਖਰੇ ਹਰਿ ਭਾਣੇ ॥ ਹਰਿ ਸੰਤਾ ਨੋ ਹੋਰੁ ਥਾਉ ਨਾਹੀ ਹਰਿ ਮਾਣੁ ਨਿਮਾਣੇ ॥ ਜਨ ਨਾਨਕ ਨਾਮੁ ਦੀਬਾਣੁ ਹੈ ਹਰਿ ਤਾਣੁ ਸਤਾਣੇ ॥੧॥ ਜਿਥੈ ਜਾਇ ਬਹੈ ਮੇਰਾ ਸਤਿਗੁਰੂ ਸੋ ਥਾਨੁ ਸੁਹਾਵਾ ਰਾਮ ਰਾਜੇ ॥ ਗੁਰਸਿਖੀ ਸੋ ਥਾਨੁ ਭਾਲਿਆ ਲੈ ਧੂਰਿ ਮੁਖਿ ਲਾਵਾ ॥ ਗੁਰਸਿਖਾ ਕੀ ਘਾਲ ਥਾਇ ਪਈ ਜਿਨ ਹਰਿ ਨਾਮੁ ਧਿਆਵਾ ॥ ਜਿਨ੍ਹ੍ਹ ਨਾਨਕੁ ਸਤਿਗੁਰੁ ਪੂਜਿਆ ਤਿਨ ਹਰਿ ਪੂਜ ਕਰਾਵਾ ॥੨॥ ਗੁਰਸਿਖਾ ਮਨਿ ਹਰਿ |