![]() |
![]() |
![]() |
![]() |
Page 452 ਪਿਰ ਰਤਿਅੜੇ ਮੈਡੇ ਲੋਇਣ ਮੇਰੇ ਪਿਆਰੇ ਚਾਤ੍ਰਿਕ ਬੂੰਦ ਜਿਵੈ ॥ ਮਨੁ ਸੀਤਲੁ ਹੋਆ ਮੇਰੇ ਪਿਆਰੇ ਹਰਿ ਬੂੰਦ ਪੀਵੈ ॥ ਤਨਿ ਬਿਰਹੁ ਜਗਾਵੈ ਮੇਰੇ ਪਿਆਰੇ ਨੀਦ ਨ ਪਵੈ ਕਿਵੈ ॥ ਹਰਿ ਸਜਣੁ ਲਧਾ ਮੇਰੇ ਪਿਆਰੇ ਨਾਨਕ ਗੁਰੂ ਲਿਵੈ ॥੩॥ ਚੜਿ ਚੇਤੁ ਬਸੰਤੁ ਮੇਰੇ ਪਿਆਰੇ ਭਲੀਅ ਰੁਤੇ ॥ ਪਿਰ ਬਾਝੜਿਅਹੁ ਮੇਰੇ ਪਿਆਰੇ ਆਂਗਣਿ ਧੂੜਿ ਲੁਤੇ ॥ ਮਨਿ ਆਸ ਉਡੀਣੀ ਮੇਰੇ ਪਿਆਰੇ ਦੁਇ ਨੈਨ ਜੁਤੇ ॥ ਗੁਰੁ ਨਾਨਕੁ ਦੇਖਿ ਵਿਗਸੀ ਮੇਰੇ ਪਿਆਰੇ ਜਿਉ ਮਾਤ ਸੁਤੇ ॥੪॥ ਹਰਿ ਕੀਆ ਕਥਾ ਕਹਾਣੀਆ ਮੇਰੇ ਪਿਆਰੇ ਸਤਿਗੁਰੂ ਸੁਣਾਈਆ ॥ ਗੁਰ ਵਿਟੜਿਅਹੁ ਹਉ ਘੋਲੀ ਮੇਰੇ ਪਿਆਰੇ ਜਿਨਿ ਹਰਿ ਮੇਲਾਈਆ ॥ ਸਭਿ ਆਸਾ ਹਰਿ ਪੂਰੀਆ ਮੇਰੇ ਪਿਆਰੇ ਮਨਿ ਚਿੰਦਿਅੜਾ ਫਲੁ ਪਾਇਆ ॥ ਹਰਿ ਤੁਠੜਾ ਮੇਰੇ ਪਿਆਰੇ ਜਨੁ ਨਾਨਕੁ ਨਾਮਿ ਸਮਾਇਆ ॥੫॥ ਪਿਆਰੇ ਹਰਿ ਬਿਨੁ ਪ੍ਰੇਮੁ ਨ ਖੇਲਸਾ ॥ ਕਿਉ ਪਾਈ ਗੁਰੁ ਜਿਤੁ ਲਗਿ ਪਿਆਰਾ ਦੇਖਸਾ ॥ ਹਰਿ ਦਾਤੜੇ ਮੇਲਿ ਗੁਰੂ ਮੁਖਿ ਗੁਰਮੁਖਿ ਮੇਲਸਾ ॥ ਗੁਰੁ ਨਾਨਕੁ ਪਾਇਆ ਮੇਰੇ ਪਿਆਰੇ ਧੁਰਿ ਮਸਤਕਿ ਲੇਖੁ ਸਾ ॥੬॥੧੪॥੨੧॥ ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਮਹਲਾ ੫ ਛੰਤ ਘਰੁ ੧ ॥ ਅਨਦੋ ਅਨਦੁ ਘਣਾ ਮੈ ਸੋ ਪ੍ਰਭੁ ਡੀਠਾ ਰਾਮ ॥ ਚਾਖਿਅੜਾ ਚਾਖਿਅੜਾ ਮੈ ਹਰਿ ਰਸੁ ਮੀਠਾ ਰਾਮ ॥ ਹਰਿ ਰਸੁ ਮੀਠਾ ਮਨ ਮਹਿ ਵੂਠਾ ਸਤਿਗੁਰੁ ਤੂਠਾ ਸਹਜੁ ਭਇਆ ॥ ਗ੍ਰਿਹੁ ਵਸਿ ਆਇਆ ਮੰਗਲੁ ਗਾਇਆ ਪੰਚ ਦੁਸਟ ਓਇ ਭਾਗਿ ਗਇਆ ॥ ਸੀਤਲ ਆਘਾਣੇ ਅੰਮ੍ਰਿਤ ਬਾਣੇ ਸਾਜਨ ਸੰਤ ਬਸੀਠਾ ॥ ਕਹੁ ਨਾਨਕ ਹਰਿ ਸਿਉ ਮਨੁ ਮਾਨਿਆ ਸੋ ਪ੍ਰਭੁ ਨੈਣੀ ਡੀਠਾ ॥੧॥ ਸੋਹਿਅੜੇ ਸੋਹਿਅੜੇ ਮੇਰੇ ਬੰਕ ਦੁਆਰੇ ਰਾਮ ॥ ਪਾਹੁਨੜੇ ਪਾਹੁਨੜੇ ਮੇਰੇ ਸੰਤ ਪਿਆਰੇ ਰਾਮ ॥ ਸੰਤ ਪਿਆਰੇ ਕਾਰਜ ਸਾਰੇ ਨਮਸਕਾਰ ਕਰਿ ਲਗੇ ਸੇਵਾ ॥ ਆਪੇ ਜਾਞੀ ਆਪੇ ਮਾਞੀ ਆਪਿ ਸੁਆਮੀ ਆਪਿ ਦੇਵਾ ॥ ਅਪਣਾ ਕਾਰਜੁ ਆਪਿ ਸਵਾਰੇ ਆਪੇ ਧਾਰਨ ਧਾਰੇ ॥ ਕਹੁ ਨਾਨਕ ਸਹੁ ਘਰ ਮਹਿ ਬੈਠਾ ਸੋਹੇ ਬੰਕ ਦੁਆਰੇ ॥੨॥ ਨਵ ਨਿਧੇ ਨਉ ਨਿਧੇ ਮੇਰੇ ਘਰ ਮਹਿ ਆਈ ਰਾਮ ॥ ਸਭੁ ਕਿਛੁ ਮੈ ਸਭੁ ਕਿਛੁ ਪਾਇਆ ਨਾਮੁ ਧਿਆਈ ਰਾਮ ॥ ਨਾਮੁ ਧਿਆਈ ਸਦਾ ਸਖਾਈ ਸਹਜ ਸੁਭਾਈ ਗੋਵਿੰਦਾ ॥ ਗਣਤ ਮਿਟਾਈ ਚੂਕੀ ਧਾਈ ਕਦੇ ਨ ਵਿਆਪੈ ਮਨ ਚਿੰਦਾ ॥ ਗੋਵਿੰਦ ਗਾਜੇ ਅਨਹਦ ਵਾਜੇ ਅਚਰਜ ਸੋਭ ਬਣਾਈ ॥ ਕਹੁ ਨਾਨਕ ਪਿਰੁ ਮੇਰੈ ਸੰਗੇ ਤਾ ਮੈ ਨਵ ਨਿਧਿ ਪਾਈ ॥੩॥ ਸਰਸਿਅੜੇ |