![]() |
![]() |
![]() |
![]() |
Page 454 ਸਭ ਦੂਖ ਮਿਟਾਇਆ ਹਉਮੈ ਬਿਨਸੀ ਗਾਠੇ ॥ ਪ੍ਰਿਉ ਸਹਜ ਸੁਭਾਈ ਛੋਡਿ ਨ ਜਾਈ ਮਨਿ ਲਾਗਾ ਰੰਗੁ ਮਜੀਠਾ ॥ ਹਰਿ ਨਾਨਕ ਬੇਧੇ ਚਰਨ ਕਮਲ ਕਿਛੁ ਆਨ ਨ ਮੀਠਾ ॥੧॥ ਜਿਉ ਰਾਤੀ ਜਲਿ ਮਾਛੁਲੀ ਤਿਉ ਰਾਮ ਰਸਿ ਮਾਤੇ ਰਾਮ ਰਾਜੇ ॥ ਗੁਰ ਪੂਰੈ ਉਪਦੇਸਿਆ ਜੀਵਨ ਗਤਿ ਭਾਤੇ ਰਾਮ ਰਾਜੇ ॥ ਜੀਵਨ ਗਤਿ ਸੁਆਮੀ ਅੰਤਰਜਾਮੀ ਆਪਿ ਲੀਏ ਲੜਿ ਲਾਏ ॥ ਹਰਿ ਰਤਨ ਪਦਾਰਥੋ ਪਰਗਟੋ ਪੂਰਨੋ ਛੋਡਿ ਨ ਕਤਹੂ ਜਾਏ ॥ ਪ੍ਰਭੁ ਸੁਘਰੁ ਸਰੂਪੁ ਸੁਜਾਨੁ ਸੁਆਮੀ ਤਾ ਕੀ ਮਿਟੈ ਨ ਦਾਤੇ ॥ ਜਲ ਸੰਗਿ ਰਾਤੀ ਮਾਛੁਲੀ ਨਾਨਕ ਹਰਿ ਮਾਤੇ ॥੨॥ ਚਾਤ੍ਰਿਕੁ ਜਾਚੈ ਬੂੰਦ ਜਿਉ ਹਰਿ ਪ੍ਰਾਨ ਅਧਾਰਾ ਰਾਮ ਰਾਜੇ ॥ ਮਾਲੁ ਖਜੀਨਾ ਸੁਤ ਭ੍ਰਾਤ ਮੀਤ ਸਭਹੂੰ ਤੇ ਪਿਆਰਾ ਰਾਮ ਰਾਜੇ ॥ ਸਭਹੂੰ ਤੇ ਪਿਆਰਾ ਪੁਰਖੁ ਨਿਰਾਰਾ ਤਾ ਕੀ ਗਤਿ ਨਹੀ ਜਾਣੀਐ ॥ ਹਰਿ ਸਾਸਿ ਗਿਰਾਸਿ ਨ ਬਿਸਰੈ ਕਬਹੂੰ ਗੁਰ ਸਬਦੀ ਰੰਗੁ ਮਾਣੀਐ ॥ ਪ੍ਰਭੁ ਪੁਰਖੁ ਜਗਜੀਵਨੋ ਸੰਤ ਰਸੁ ਪੀਵਨੋ ਜਪਿ ਭਰਮ ਮੋਹ ਦੁਖ ਡਾਰਾ ॥ ਚਾਤ੍ਰਿਕੁ ਜਾਚੈ ਬੂੰਦ ਜਿਉ ਨਾਨਕ ਹਰਿ ਪਿਆਰਾ ॥੩॥ ਮਿਲੇ ਨਰਾਇਣ ਆਪਣੇ ਮਾਨੋਰਥੋ ਪੂਰਾ ਰਾਮ ਰਾਜੇ ॥ ਢਾਠੀ ਭੀਤਿ ਭਰੰਮ ਕੀ ਭੇਟਤ ਗੁਰੁ ਸੂਰਾ ਰਾਮ ਰਾਜੇ ॥ ਪੂਰਨ ਗੁਰ ਪਾਏ ਪੁਰਬਿ ਲਿਖਾਏ ਸਭ ਨਿਧਿ ਦੀਨ ਦਇਆਲਾ ॥ ਆਦਿ ਮਧਿ ਅੰਤਿ ਪ੍ਰਭੁ ਸੋਈ ਸੁੰਦਰ ਗੁਰ ਗੋਪਾਲਾ ॥ ਸੂਖ ਸਹਜ ਆਨੰਦ ਘਨੇਰੇ ਪਤਿਤ ਪਾਵਨ ਸਾਧੂ ਧੂਰਾ ॥ ਹਰਿ ਮਿਲੇ ਨਰਾਇਣ ਨਾਨਕਾ ਮਾਨੋਰਥੋੁ ਪੂਰਾ ॥੪॥੧॥੩॥ ਆਸਾ ਮਹਲਾ ੫ ਛੰਤ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਜਾ ਕਉ ਭਏ ਕ੍ਰਿਪਾਲ ਪ੍ਰਭ ਹਰਿ ਹਰਿ ਸੇਈ ਜਪਾਤ ॥ ਨਾਨਕ ਪ੍ਰੀਤਿ ਲਗੀ ਤਿਨ੍ਹ੍ਹ ਰਾਮ ਸਿਉ ਭੇਟਤ ਸਾਧ ਸੰਗਾਤ ॥੧॥ ਛੰਤੁ ॥ ਜਲ ਦੁਧ ਨਿਆਈ ਰੀਤਿ ਅਬ ਦੁਧ ਆਚ ਨਹੀ ਮਨ ਐਸੀ ਪ੍ਰੀਤਿ ਹਰੇ ॥ ਅਬ ਉਰਝਿਓ ਅਲਿ ਕਮਲੇਹ ਬਾਸਨ ਮਾਹਿ ਮਗਨ ਇਕੁ ਖਿਨੁ ਭੀ ਨਾਹਿ ਟਰੈ ॥ ਖਿਨੁ ਨਾਹਿ ਟਰੀਐ ਪ੍ਰੀਤਿ ਹਰੀਐ ਸੀਗਾਰ ਹਭਿ ਰਸ ਅਰਪੀਐ ॥ ਜਹ ਦੂਖੁ ਸੁਣੀਐ ਜਮ ਪੰਥੁ ਭਣੀਐ ਤਹ ਸਾਧਸੰਗਿ ਨ ਡਰਪੀਐ ॥ ਕਰਿ ਕੀਰਤਿ ਗੋਵਿੰਦ ਗੁਣੀਐ ਸਗਲ ਪ੍ਰਾਛਤ ਦੁਖ ਹਰੇ ॥ ਕਹੁ ਨਾਨਕ ਛੰਤ ਗੋਵਿੰਦ ਹਰਿ ਕੇ ਮਨ ਹਰਿ ਸਿਉ ਨੇਹੁ ਕਰੇਹੁ ਐਸੀ ਮਨ ਪ੍ਰੀਤਿ ਹਰੇ ॥੧॥ ਜੈਸੀ ਮਛੁਲੀ ਨੀਰ ਇਕੁ ਖਿਨੁ ਭੀ ਨਾ ਧੀਰੇ ਮਨ ਐਸਾ |