Page 457

ਦੂਖ ਵਿਸਾਰਿਆ ॥ ਚਮਤਕਾਰ ਪ੍ਰਗਾਸੁ ਦਹ ਦਿਸ ਏਕੁ ਤਹ ਦ੍ਰਿਸਟਾਇਆ ॥ ਨਾਨਕੁ ਪਇਅੰਪੈ ਚਰਣ ਜੰਪੈ ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥੪॥੩॥੬॥ ਆਸਾ ਮਹਲਾ ੫ ॥ ਥਿਰੁ ਸੰਤਨ ਸੋਹਾਗੁ ਮਰੈ ਨ ਜਾਵਏ ॥ ਜਾ ਕੈ ਗ੍ਰਿਹਿ ਹਰਿ ਨਾਹੁ ਸੁ ਸਦ ਹੀ ਰਾਵਏ ॥ ਅਵਿਨਾਸੀ ਅਵਿਗਤੁ ਸੋ ਪ੍ਰਭੁ ਸਦਾ ਨਵਤਨੁ ਨਿਰਮਲਾ ॥ ਨਹ ਦੂਰਿ ਸਦਾ ਹਦੂਰਿ ਠਾਕੁਰੁ ਦਹ ਦਿਸ ਪੂਰਨੁ ਸਦ ਸਦਾ ॥ ਪ੍ਰਾਨਪਤਿ ਗਤਿ ਮਤਿ ਜਾ ਤੇ ਪ੍ਰਿਅ ਪ੍ਰੀਤਿ ਪ੍ਰੀਤਮੁ ਭਾਵਏ ॥ ਨਾਨਕੁ ਵਖਾਣੈ ਗੁਰ ਬਚਨਿ ਜਾਣੈ ਥਿਰੁ ਸੰਤਨ ਸੋਹਾਗੁ ਮਰੈ ਨ ਜਾਵਏ ॥੧॥ ਜਾ ਕਉ ਰਾਮ ਭਤਾਰੁ ਤਾ ਕੈ ਅਨਦੁ ਘਣਾ ॥ ਸੁਖਵੰਤੀ ਸਾ ਨਾਰਿ ਸੋਭਾ ਪੂਰਿ ਬਣਾ ॥ ਮਾਣੁ ਮਹਤੁ ਕਲਿਆਣੁ ਹਰਿ ਜਸੁ ਸੰਗਿ ਸੁਰਜਨੁ ਸੋ ਪ੍ਰਭੂ ॥ ਸਰਬ ਸਿਧਿ ਨਵ ਨਿਧਿ ਤਿਤੁ ਗ੍ਰਿਹਿ ਨਹੀ ਊਨਾ ਸਭੁ ਕਛੂ ॥ ਮਧੁਰ ਬਾਨੀ ਪਿਰਹਿ ਮਾਨੀ ਥਿਰੁ ਸੋਹਾਗੁ ਤਾ ਕਾ ਬਣਾ ॥ ਨਾਨਕੁ ਵਖਾਣੈ ਗੁਰ ਬਚਨਿ ਜਾਣੈ ਜਾ ਕੋ ਰਾਮੁ ਭਤਾਰੁ ਤਾ ਕੈ ਅਨਦੁ ਘਣਾ ॥੨॥ ਆਉ ਸਖੀ ਸੰਤ ਪਾਸਿ ਸੇਵਾ ਲਾਗੀਐ ॥ ਪੀਸਉ ਚਰਣ ਪਖਾਰਿ ਆਪੁ ਤਿਆਗੀਐ ॥ ਤਜਿ ਆਪੁ ਮਿਟੈ ਸੰਤਾਪੁ ਆਪੁ ਨਹ ਜਾਣਾਈਐ ॥ ਸਰਣਿ ਗਹੀਜੈ ਮਾਨਿ ਲੀਜੈ ਕਰੇ ਸੋ ਸੁਖੁ ਪਾਈਐ ॥ ਕਰਿ ਦਾਸ ਦਾਸੀ ਤਜਿ ਉਦਾਸੀ ਕਰ ਜੋੜਿ ਦਿਨੁ ਰੈਣਿ ਜਾਗੀਐ ॥ ਨਾਨਕੁ ਵਖਾਣੈ ਗੁਰ ਬਚਨਿ ਜਾਣੈ ਆਉ ਸਖੀ ਸੰਤ ਪਾਸਿ ਸੇਵਾ ਲਾਗੀਐ ॥੩॥ ਜਾ ਕੈ ਮਸਤਕਿ ਭਾਗ ਸਿ ਸੇਵਾ ਲਾਇਆ ॥ ਤਾ ਕੀ ਪੂਰਨ ਆਸ ਜਿਨ੍ਹ੍ਹ ਸਾਧਸੰਗੁ ਪਾਇਆ ॥ ਸਾਧਸੰਗਿ ਹਰਿ ਕੈ ਰੰਗਿ ਗੋਬਿੰਦ ਸਿਮਰਣ ਲਾਗਿਆ ॥ ਭਰਮੁ ਮੋਹੁ ਵਿਕਾਰੁ ਦੂਜਾ ਸਗਲ ਤਿਨਹਿ ਤਿਆਗਿਆ ॥ ਮਨਿ ਸਾਂਤਿ ਸਹਜੁ ਸੁਭਾਉ ਵੂਠਾ ਅਨਦ ਮੰਗਲ ਗੁਣ ਗਾਇਆ ॥ ਨਾਨਕੁ ਵਖਾਣੈ ਗੁਰ ਬਚਨਿ ਜਾਣੈ ਜਾ ਕੈ ਮਸਤਕਿ ਭਾਗ ਸਿ ਸੇਵਾ ਲਾਇਆ ॥੪॥੪॥੭॥ ਆਸਾ ਮਹਲਾ ੫ ॥ ਸਲੋਕੁ ॥ ਹਰਿ ਹਰਿ ਨਾਮੁ ਜਪੰਤਿਆ ਕਛੁ ਨ ਕਹੈ ਜਮਕਾਲੁ ॥ ਨਾਨਕ ਮਨੁ ਤਨੁ ਸੁਖੀ ਹੋਇ ਅੰਤੇ ਮਿਲੈ ਗੋਪਾਲੁ ॥੧॥ ਛੰਤ ॥ ਮਿਲਉ ਸੰਤਨ ਕੈ ਸੰਗਿ ਮੋਹਿ ਉਧਾਰਿ ਲੇਹੁ ॥ ਬਿਨਉ ਕਰਉ ਕਰ ਜੋੜਿ ਹਰਿ ਹਰਿ ਨਾਮੁ ਦੇਹੁ ॥ ਹਰਿ ਨਾਮੁ ਮਾਗਉ ਚਰਣ ਲਾਗਉ ਮਾਨੁ ਤਿਆਗਉ ਤੁਮ੍ਹ੍ਹ ਦਇਆ ॥ ਕਤਹੂੰ ਨ ਧਾਵਉ ਸਰਣਿ ਪਾਵਉ ਕਰੁਣਾ ਮੈ ਪ੍ਰਭ ਕਰਿ ਮਇਆ ॥ ਸਮਰਥ ਅਗਥ ਅਪਾਰ ਨਿਰਮਲ ਸੁਣਹੁ ਸੁਆਮੀ ਬਿਨਉ ਏਹੁ ॥ ਕਰ ਜੋੜਿ ਨਾਨਕ ਦਾਨੁ ਮਾਗੈ ਜਨਮ ਮਰਣ ਨਿਵਾਰਿ ਲੇਹੁ ॥੧॥