Page 458

ਅਪਰਾਧੀ ਮਤਿਹੀਨੁ ਨਿਰਗੁਨੁ ਅਨਾਥੁ ਨੀਚੁ ॥ ਸਠ ਕਠੋਰੁ ਕੁਲਹੀਨੁ ਬਿਆਪਤ ਮੋਹ ਕੀਚੁ ॥ ਮਲ ਭਰਮ ਕਰਮ ਅਹੰ ਮਮਤਾ ਮਰਣੁ ਚੀਤਿ ਨ ਆਵਏ ॥ ਬਨਿਤਾ ਬਿਨੋਦ ਅਨੰਦ ਮਾਇਆ ਅਗਿਆਨਤਾ ਲਪਟਾਵਏ ॥ ਖਿਸੈ ਜੋਬਨੁ ਬਧੈ ਜਰੂਆ ਦਿਨ ਨਿਹਾਰੇ ਸੰਗਿ ਮੀਚੁ ॥ ਬਿਨਵੰਤਿ ਨਾਨਕ ਆਸ ਤੇਰੀ ਸਰਣਿ ਸਾਧੂ ਰਾਖੁ ਨੀਚੁ ॥੨॥ ਭਰਮੇ ਜਨਮ ਅਨੇਕ ਸੰਕਟ ਮਹਾ ਜੋਨ ॥ ਲਪਟਿ ਰਹਿਓ ਤਿਹ ਸੰਗਿ ਮੀਠੇ ਭੋਗ ਸੋਨ ॥ ਭ੍ਰਮਤ ਭਾਰ ਅਗਨਤ ਆਇਓ ਬਹੁ ਪ੍ਰਦੇਸਹ ਧਾਇਓ ॥ ਅਬ ਓਟ ਧਾਰੀ ਪ੍ਰਭ ਮੁਰਾਰੀ ਸਰਬ ਸੁਖ ਹਰਿ ਨਾਇਓ ॥ ਰਾਖਨਹਾਰੇ ਪ੍ਰਭ ਪਿਆਰੇ ਮੁਝ ਤੇ ਕਛੂ ਨ ਹੋਆ ਹੋਨ ॥ ਸੂਖ ਸਹਜ ਆਨੰਦ ਨਾਨਕ ਕ੍ਰਿਪਾ ਤੇਰੀ ਤਰੈ ਭਉਨ ॥੩॥ ਨਾਮ ਧਾਰੀਕ ਉਧਾਰੇ ਭਗਤਹ ਸੰਸਾ ਕਉਨ ॥ ਜੇਨ ਕੇਨ ਪਰਕਾਰੇ ਹਰਿ ਹਰਿ ਜਸੁ ਸੁਨਹੁ ਸ੍ਰਵਨ ॥ ਸੁਨਿ ਸ੍ਰਵਨ ਬਾਨੀ ਪੁਰਖ ਗਿਆਨੀ ਮਨਿ ਨਿਧਾਨਾ ਪਾਵਹੇ ॥ ਹਰਿ ਰੰਗਿ ਰਾਤੇ ਪ੍ਰਭ ਬਿਧਾਤੇ ਰਾਮ ਕੇ ਗੁਣ ਗਾਵਹੇ ॥ ਬਸੁਧ ਕਾਗਦ ਬਨਰਾਜ ਕਲਮਾ ਲਿਖਣ ਕਉ ਜੇ ਹੋਇ ਪਵਨ ॥ ਬੇਅੰਤ ਅੰਤੁ ਨ ਜਾਇ ਪਾਇਆ ਗਹੀ ਨਾਨਕ ਚਰਣ ਸਰਨ ॥੪॥੫॥੮॥ ਆਸਾ ਮਹਲਾ ੫ ॥ ਪੁਰਖ ਪਤੇ ਭਗਵਾਨ ਤਾ ਕੀ ਸਰਣਿ ਗਹੀ ॥ ਨਿਰਭਉ ਭਏ ਪਰਾਨ ਚਿੰਤਾ ਸਗਲ ਲਹੀ ॥ ਮਾਤ ਪਿਤਾ ਸੁਤ ਮੀਤ ਸੁਰਿਜਨ ਇਸਟ ਬੰਧਪ ਜਾਣਿਆ ॥ ਗਹਿ ਕੰਠਿ ਲਾਇਆ ਗੁਰਿ ਮਿਲਾਇਆ ਜਸੁ ਬਿਮਲ ਸੰਤ ਵਖਾਣਿਆ ॥ ਬੇਅੰਤ ਗੁਣ ਅਨੇਕ ਮਹਿਮਾ ਕੀਮਤਿ ਕਛੂ ਨ ਜਾਇ ਕਹੀ ॥ ਪ੍ਰਭ ਏਕ ਅਨਿਕ ਅਲਖ ਠਾਕੁਰ ਓਟ ਨਾਨਕ ਤਿਸੁ ਗਹੀ ॥੧॥ ਅੰਮ੍ਰਿਤ ਬਨੁ ਸੰਸਾਰੁ ਸਹਾਈ ਆਪਿ ਭਏ ॥ ਰਾਮ ਨਾਮੁ ਉਰ ਹਾਰੁ ਬਿਖੁ ਕੇ ਦਿਵਸ ਗਏ ॥ ਗਤੁ ਭਰਮ ਮੋਹ ਬਿਕਾਰ ਬਿਨਸੇ ਜੋਨਿ ਆਵਣ ਸਭ ਰਹੇ ॥ ਅਗਨਿ ਸਾਗਰ ਭਏ ਸੀਤਲ ਸਾਧ ਅੰਚਲ ਗਹਿ ਰਹੇ ॥ ਗੋਵਿੰਦ ਗੁਪਾਲ ਦਇਆਲ ਸੰਮ੍ਰਿਥ ਬੋਲਿ ਸਾਧੂ ਹਰਿ ਜੈ ਜਏ ॥ ਨਾਨਕ ਨਾਮੁ ਧਿਆਇ ਪੂਰਨ ਸਾਧਸੰਗਿ ਪਾਈ ਪਰਮ ਗਤੇ ॥੨॥ ਜਹ ਦੇਖਉ ਤਹ ਸੰਗਿ ਏਕੋ ਰਵਿ ਰਹਿਆ ॥ ਘਟ ਘਟ ਵਾਸੀ ਆਪਿ ਵਿਰਲੈ ਕਿਨੈ ਲਹਿਆ ॥ ਜਲਿ ਥਲਿ ਮਹੀਅਲਿ ਪੂਰਿ ਪੂਰਨ ਕੀਟ ਹਸਤਿ ਸਮਾਨਿਆ ॥ ਆਦਿ ਅੰਤੇ ਮਧਿ ਸੋਈ ਗੁਰ ਪ੍ਰਸਾਦੀ ਜਾਨਿਆ ॥ ਬ੍ਰਹਮੁ ਪਸਰਿਆ ਬ੍ਰਹਮ ਲੀਲਾ ਗੋਵਿੰਦ ਗੁਣ ਨਿਧਿ ਜਨਿ ਕਹਿਆ ॥ ਸਿਮਰਿ ਸੁਆਮੀ ਅੰਤਰਜਾਮੀ ਹਰਿ ਏਕੁ ਨਾਨਕ ਰਵਿ ਰਹਿਆ ॥੩॥ ਦਿਨੁ ਰੈਣਿ ਸੁਹਾਵੜੀ ਆਈ ਸਿਮਰਤ