![]() |
![]() |
![]() |
![]() |
Page 460 ਮਾਲੁ ਜੋਬਨੁ ਛੋਡਿ ਵੈਸੀ ਰਹਿਓ ਪੈਨਣੁ ਖਾਇਆ ॥ ਨਾਨਕ ਕਮਾਣਾ ਸੰਗਿ ਜੁਲਿਆ ਨਹ ਜਾਇ ਕਿਰਤੁ ਮਿਟਾਇਆ ॥੧॥ ਫਾਥੋਹੁ ਮਿਰਗ ਜਿਵੈ ਪੇਖਿ ਰੈਣਿ ਚੰਦ੍ਰਾਇਣੁ ॥ ਸੂਖਹੁ ਦੂਖ ਭਏ ਨਿਤ ਪਾਪ ਕਮਾਇਣੁ ॥ ਪਾਪਾ ਕਮਾਣੇ ਛਡਹਿ ਨਾਹੀ ਲੈ ਚਲੇ ਘਤਿ ਗਲਾਵਿਆ ॥ ਹਰਿਚੰਦਉਰੀ ਦੇਖਿ ਮੂਠਾ ਕੂੜੁ ਸੇਜਾ ਰਾਵਿਆ ॥ ਲਬਿ ਲੋਭਿ ਅਹੰਕਾਰਿ ਮਾਤਾ ਗਰਬਿ ਭਇਆ ਸਮਾਇਣੁ ॥ ਨਾਨਕ ਮ੍ਰਿਗ ਅਗਿਆਨਿ ਬਿਨਸੇ ਨਹ ਮਿਟੈ ਆਵਣੁ ਜਾਇਣੁ ॥੨॥ ਮਿਠੈ ਮਖੁ ਮੁਆ ਕਿਉ ਲਏ ਓਡਾਰੀ ॥ ਹਸਤੀ ਗਰਤਿ ਪਇਆ ਕਿਉ ਤਰੀਐ ਤਾਰੀ ॥ ਤਰਣੁ ਦੁਹੇਲਾ ਭਇਆ ਖਿਨ ਮਹਿ ਖਸਮੁ ਚਿਤਿ ਨ ਆਇਓ ॥ ਦੂਖਾ ਸਜਾਈ ਗਣਤ ਨਾਹੀ ਕੀਆ ਅਪਣਾ ਪਾਇਓ ॥ ਗੁਝਾ ਕਮਾਣਾ ਪ੍ਰਗਟੁ ਹੋਆ ਈਤ ਉਤਹਿ ਖੁਆਰੀ ॥ ਨਾਨਕ ਸਤਿਗੁਰ ਬਾਝੁ ਮੂਠਾ ਮਨਮੁਖੋ ਅਹੰਕਾਰੀ ॥੩॥ ਹਰਿ ਕੇ ਦਾਸ ਜੀਵੇ ਲਗਿ ਪ੍ਰਭ ਕੀ ਚਰਣੀ ॥ ਕੰਠਿ ਲਗਾਇ ਲੀਏ ਤਿਸੁ ਠਾਕੁਰ ਸਰਣੀ ॥ ਬਲ ਬੁਧਿ ਗਿਆਨੁ ਧਿਆਨੁ ਅਪਣਾ ਆਪਿ ਨਾਮੁ ਜਪਾਇਆ ॥ ਸਾਧਸੰਗਤਿ ਆਪਿ ਹੋਆ ਆਪਿ ਜਗਤੁ ਤਰਾਇਆ ॥ ਰਾਖਿ ਲੀਏ ਰਖਣਹਾਰੈ ਸਦਾ ਨਿਰਮਲ ਕਰਣੀ ॥ ਨਾਨਕ ਨਰਕਿ ਨ ਜਾਹਿ ਕਬਹੂੰ ਹਰਿ ਸੰਤ ਹਰਿ ਕੀ ਸਰਣੀ ॥੪॥੨॥੧੧॥ ਆਸਾ ਮਹਲਾ ੫ ॥ ਵੰਞੁ ਮੇਰੇ ਆਲਸਾ ਹਰਿ ਪਾਸਿ ਬੇਨੰਤੀ ॥ ਰਾਵਉ ਸਹੁ ਆਪਨੜਾ ਪ੍ਰਭ ਸੰਗਿ ਸੋਹੰਤੀ ॥ ਸੰਗੇ ਸੋਹੰਤੀ ਕੰਤ ਸੁਆਮੀ ਦਿਨਸੁ ਰੈਣੀ ਰਾਵੀਐ ॥ ਸਾਸਿ ਸਾਸਿ ਚਿਤਾਰਿ ਜੀਵਾ ਪ੍ਰਭੁ ਪੇਖਿ ਹਰਿ ਗੁਣ ਗਾਵੀਐ ॥ ਬਿਰਹਾ ਲਜਾਇਆ ਦਰਸੁ ਪਾਇਆ ਅਮਿਉ ਦ੍ਰਿਸਟਿ ਸਿੰਚੰਤੀ ॥ ਬਿਨਵੰਤਿ ਨਾਨਕੁ ਮੇਰੀ ਇਛ ਪੁੰਨੀ ਮਿਲੇ ਜਿਸੁ ਖੋਜੰਤੀ ॥੧॥ ਨਸਿ ਵੰਞਹੁ ਕਿਲਵਿਖਹੁ ਕਰਤਾ ਘਰਿ ਆਇਆ ॥ ਦੂਤਹ ਦਹਨੁ ਭਇਆ ਗੋਵਿੰਦੁ ਪ੍ਰਗਟਾਇਆ ॥ ਪ੍ਰਗਟੇ ਗੁਪਾਲ ਗੋਬਿੰਦ ਲਾਲਨ ਸਾਧਸੰਗਿ ਵਖਾਣਿਆ ॥ ਆਚਰਜੁ ਡੀਠਾ ਅਮਿਉ ਵੂਠਾ ਗੁਰ ਪ੍ਰਸਾਦੀ ਜਾਣਿਆ ॥ ਮਨਿ ਸਾਂਤਿ ਆਈ ਵਜੀ ਵਧਾਈ ਨਹ ਅੰਤੁ ਜਾਈ ਪਾਇਆ ॥ ਬਿਨਵੰਤਿ ਨਾਨਕ ਸੁਖ ਸਹਜਿ ਮੇਲਾ ਪ੍ਰਭੂ ਆਪਿ ਬਣਾਇਆ ॥੨॥ ਨਰਕ ਨ ਡੀਠੜਿਆ ਸਿਮਰਤ ਨਾਰਾਇਣ ॥ ਜੈ ਜੈ ਧਰਮੁ ਕਰੇ ਦੂਤ ਭਏ ਪਲਾਇਣ ॥ ਧਰਮ ਧੀਰਜ ਸਹਜ ਸੁਖੀਏ ਸਾਧਸੰਗਤਿ ਹਰਿ ਭਜੇ ॥ ਕਰਿ ਅਨੁਗ੍ਰਹੁ ਰਾਖਿ ਲੀਨੇ ਮੋਹ ਮਮਤਾ ਸਭ ਤਜੇ ॥ ਗਹਿ ਕੰਠਿ ਲਾਏ ਗੁਰਿ ਮਿਲਾਏ ਗੋਵਿੰਦ ਜਪਤ ਅਘਾਇਣ ॥ ਬਿਨਵੰਤਿ ਨਾਨਕ ਸਿਮਰਿ ਸੁਆਮੀ ਸਗਲ ਆਸ |