Page 462

ਖਾਤ ਜਾਤ ਬਿਹਾਤ ਪ੍ਰਭ ਬਿਨੁ ਮਿਲਹੁ ਪ੍ਰਭ ਕਰੁਣਾ ਪਤੇ ॥ ਜਨਮ ਮਰਣ ਅਨੇਕ ਬੀਤੇ ਪ੍ਰਿਅ ਸੰਗ ਬਿਨੁ ਕਛੁ ਨਹ ਗਤੇ ॥ ਕੁਲ ਰੂਪ ਧੂਪ ਗਿਆਨਹੀਨੀ ਤੁਝ ਬਿਨਾ ਮੋਹਿ ਕਵਨ ਮਾਤ ॥ ਕਰ ਜੋੜਿ ਨਾਨਕੁ ਸਰਣਿ ਆਇਓ ਪ੍ਰਿਅ ਨਾਥ ਨਰਹਰ ਕਰਹੁ ਗਾਤ ॥੧॥ ਮੀਨਾ ਜਲਹੀਨ ਮੀਨਾ ਜਲਹੀਨ ਹੇ ਓਹੁ ਬਿਛੁਰਤ ਮਨ ਤਨ ਖੀਨ ਹੇ ਕਤ ਜੀਵਨੁ ਪ੍ਰਿਅ ਬਿਨੁ ਹੋਤ ॥ ਸਨਮੁਖ ਸਹਿ ਬਾਨ ਸਨਮੁਖ ਸਹਿ ਬਾਨ ਹੇ ਮ੍ਰਿਗ ਅਰਪੇ ਮਨ ਤਨ ਪ੍ਰਾਨ ਹੇ ਓਹੁ ਬੇਧਿਓ ਸਹਜ ਸਰੋਤ ॥ ਪ੍ਰਿਅ ਪ੍ਰੀਤਿ ਲਾਗੀ ਮਿਲੁ ਬੈਰਾਗੀ ਖਿਨੁ ਰਹਨੁ ਧ੍ਰਿਗੁ ਤਨੁ ਤਿਸੁ ਬਿਨਾ ॥ ਪਲਕਾ ਨ ਲਾਗੈ ਪ੍ਰਿਅ ਪ੍ਰੇਮ ਪਾਗੈ ਚਿਤਵੰਤਿ ਅਨਦਿਨੁ ਪ੍ਰਭ ਮਨਾ ॥ ਸ੍ਰੀਰੰਗ ਰਾਤੇ ਨਾਮ ਮਾਤੇ ਭੈ ਭਰਮ ਦੁਤੀਆ ਸਗਲ ਖੋਤ ॥ ਕਰਿ ਮਇਆ ਦਇਆ ਦਇਆਲ ਪੂਰਨ ਹਰਿ ਪ੍ਰੇਮ ਨਾਨਕ ਮਗਨ ਹੋਤ ॥੨॥ ਅਲੀਅਲ ਗੁੰਜਾਤ ਅਲੀਅਲ ਗੁੰਜਾਤ ਹੇ ਮਕਰੰਦ ਰਸ ਬਾਸਨ ਮਾਤ ਹੇ ਪ੍ਰੀਤਿ ਕਮਲ ਬੰਧਾਵਤ ਆਪ ॥ ਚਾਤ੍ਰਿਕ ਚਿਤ ਪਿਆਸ ਚਾਤ੍ਰਿਕ ਚਿਤ ਪਿਆਸ ਹੇ ਘਨ ਬੂੰਦ ਬਚਿਤ੍ਰਿ ਮਨਿ ਆਸ ਹੇ ਅਲ ਪੀਵਤ ਬਿਨਸਤ ਤਾਪ ॥ ਤਾਪਾ ਬਿਨਾਸਨ ਦੂਖ ਨਾਸਨ ਮਿਲੁ ਪ੍ਰੇਮੁ ਮਨਿ ਤਨਿ ਅਤਿ ਘਨਾ ॥ ਸੁੰਦਰੁ ਚਤੁਰੁ ਸੁਜਾਨ ਸੁਆਮੀ ਕਵਨ ਰਸਨਾ ਗੁਣ ਭਨਾ ॥ ਗਹਿ ਭੁਜਾ ਲੇਵਹੁ ਨਾਮੁ ਦੇਵਹੁ ਦ੍ਰਿਸਟਿ ਧਾਰਤ ਮਿਟਤ ਪਾਪ ॥ ਨਾਨਕੁ ਜੰਪੈ ਪਤਿਤ ਪਾਵਨ ਹਰਿ ਦਰਸੁ ਪੇਖਤ ਨਹ ਸੰਤਾਪ ॥੩॥ ਚਿਤਵਉ ਚਿਤ ਨਾਥ ਚਿਤਵਉ ਚਿਤ ਨਾਥ ਹੇ ਰਖਿ ਲੇਵਹੁ ਸਰਣਿ ਅਨਾਥ ਹੇ ਮਿਲੁ ਚਾਉ ਚਾਈਲੇ ਪ੍ਰਾਨ ॥ ਸੁੰਦਰ ਤਨ ਧਿਆਨ ਸੁੰਦਰ ਤਨ ਧਿਆਨ ਹੇ ਮਨੁ ਲੁਬਧ ਗੋਪਾਲ ਗਿਆਨ ਹੇ ਜਾਚਿਕ ਜਨ ਰਾਖਤ ਮਾਨ ॥ ਪ੍ਰਭ ਮਾਨ ਪੂਰਨ ਦੁਖ ਬਿਦੀਰਨ ਸਗਲ ਇਛ ਪੁਜੰਤੀਆ ॥ ਹਰਿ ਕੰਠਿ ਲਾਗੇ ਦਿਨ ਸਭਾਗੇ ਮਿਲਿ ਨਾਹ ਸੇਜ ਸੋਹੰਤੀਆ ॥ ਪ੍ਰਭ ਦ੍ਰਿਸਟਿ ਧਾਰੀ ਮਿਲੇ ਮੁਰਾਰੀ ਸਗਲ ਕਲਮਲ ਭਏ ਹਾਨ ॥ ਬਿਨਵੰਤਿ ਨਾਨਕ ਮੇਰੀ ਆਸ ਪੂਰਨ ਮਿਲੇ ਸ੍ਰੀਧਰ ਗੁਣ ਨਿਧਾਨ ॥੪॥੧॥੧੪॥

ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਆਸਾ ਮਹਲਾ ੧ ॥ ਵਾਰ ਸਲੋਕਾ ਨਾਲਿ ਸਲੋਕ ਭੀ ਮਹਲੇ ਪਹਿਲੇ ਕੇ ਲਿਖੇ ਟੁੰਡੇ ਅਸ ਰਾਜੈ ਕੀ ਧੁਨੀ ॥ ਸਲੋਕੁ ਮਃ ੧ ॥ ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ ॥ ਜਿਨਿ ਮਾਣਸ ਤੇ ਦੇਵਤੇ ਕੀਏ ਕਰਤ ਨ ਲਾਗੀ