Page 466

ਧਿਆਵਨ੍ਹ੍ਹਿ ਜੇਤੇ ਅਲਖ ਨਾਮੁ ਕਰਤਾਰੁ ॥ ਸੂਖਮ ਮੂਰਤਿ ਨਾਮੁ ਨਿਰੰਜਨ ਕਾਇਆ ਕਾ ਆਕਾਰੁ ॥ ਸਤੀਆ ਮਨਿ ਸੰਤੋਖੁ ਉਪਜੈ ਦੇਣੈ ਕੈ ਵੀਚਾਰਿ ॥ ਦੇ ਦੇ ਮੰਗਹਿ ਸਹਸਾ ਗੂਣਾ ਸੋਭ ਕਰੇ ਸੰਸਾਰੁ ॥ ਚੋਰਾ ਜਾਰਾ ਤੈ ਕੂੜਿਆਰਾ ਖਾਰਾਬਾ ਵੇਕਾਰ ॥ ਇਕਿ ਹੋਦਾ ਖਾਇ ਚਲਹਿ ਐਥਾਊ ਤਿਨਾ ਭਿ ਕਾਈ ਕਾਰ ॥ ਜਲਿ ਥਲਿ ਜੀਆ ਪੁਰੀਆ ਲੋਆ ਆਕਾਰਾ ਆਕਾਰ ॥ ਓਇ ਜਿ ਆਖਹਿ ਸੁ ਤੂੰਹੈ ਜਾਣਹਿ ਤਿਨਾ ਭਿ ਤੇਰੀ ਸਾਰ ॥ ਨਾਨਕ ਭਗਤਾ ਭੁਖ ਸਾਲਾਹਣੁ ਸਚੁ ਨਾਮੁ ਆਧਾਰੁ ॥ ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣਵੰਤਿਆ ਪਾ ਛਾਰੁ ॥੧॥ ਮਃ ੧ ॥ ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮ੍ਹ੍ਹਿਆਰ ॥ ਘੜਿ ਭਾਂਡੇ ਇਟਾ ਕੀਆ ਜਲਦੀ ਕਰੇ ਪੁਕਾਰ ॥ ਜਲਿ ਜਲਿ ਰੋਵੈ ਬਪੁੜੀ ਝੜਿ ਝੜਿ ਪਵਹਿ ਅੰਗਿਆਰ ॥ ਨਾਨਕ ਜਿਨਿ ਕਰਤੈ ਕਾਰਣੁ ਕੀਆ ਸੋ ਜਾਣੈ ਕਰਤਾਰੁ ॥੨॥ ਪਉੜੀ ॥ ਬਿਨੁ ਸਤਿਗੁਰ ਕਿਨੈ ਨ ਪਾਇਓ ਬਿਨੁ ਸਤਿਗੁਰ ਕਿਨੈ ਨ ਪਾਇਆ ॥ ਸਤਿਗੁਰ ਵਿਚਿ ਆਪੁ ਰਖਿਓਨੁ ਕਰਿ ਪਰਗਟੁ ਆਖਿ ਸੁਣਾਇਆ ॥ ਸਤਿਗੁਰ ਮਿਲਿਐ ਸਦਾ ਮੁਕਤੁ ਹੈ ਜਿਨਿ ਵਿਚਹੁ ਮੋਹੁ ਚੁਕਾਇਆ ॥ ਉਤਮੁ ਏਹੁ ਬੀਚਾਰੁ ਹੈ ਜਿਨਿ ਸਚੇ ਸਿਉ ਚਿਤੁ ਲਾਇਆ ॥ ਜਗਜੀਵਨੁ ਦਾਤਾ ਪਾਇਆ ॥੬॥ ਸਲੋਕ ਮਃ ੧ ॥ ਹਉ ਵਿਚਿ ਆਇਆ ਹਉ ਵਿਚਿ ਗਇਆ ॥ ਹਉ ਵਿਚਿ ਜੰਮਿਆ ਹਉ ਵਿਚਿ ਮੁਆ ॥ ਹਉ ਵਿਚਿ ਦਿਤਾ ਹਉ ਵਿਚਿ ਲਇਆ ॥ ਹਉ ਵਿਚਿ ਖਟਿਆ ਹਉ ਵਿਚਿ ਗਇਆ ॥ ਹਉ ਵਿਚਿ ਸਚਿਆਰੁ ਕੂੜਿਆਰੁ ॥ ਹਉ ਵਿਚਿ ਪਾਪ ਪੁੰਨ ਵੀਚਾਰੁ ॥ ਹਉ ਵਿਚਿ ਨਰਕਿ ਸੁਰਗਿ ਅਵਤਾਰੁ ॥ ਹਉ ਵਿਚਿ ਹਸੈ ਹਉ ਵਿਚਿ ਰੋਵੈ ॥ ਹਉ ਵਿਚਿ ਭਰੀਐ ਹਉ ਵਿਚਿ ਧੋਵੈ ॥ ਹਉ ਵਿਚਿ ਜਾਤੀ ਜਿਨਸੀ ਖੋਵੈ ॥ ਹਉ ਵਿਚਿ ਮੂਰਖੁ ਹਉ ਵਿਚਿ ਸਿਆਣਾ ॥ ਮੋਖ ਮੁਕਤਿ ਕੀ ਸਾਰ ਨ ਜਾਣਾ ॥ ਹਉ ਵਿਚਿ ਮਾਇਆ ਹਉ ਵਿਚਿ ਛਾਇਆ ॥ ਹਉਮੈ ਕਰਿ ਕਰਿ ਜੰਤ ਉਪਾਇਆ ॥ ਹਉਮੈ ਬੂਝੈ ਤਾ ਦਰੁ ਸੂਝੈ ॥ ਗਿਆਨ ਵਿਹੂਣਾ ਕਥਿ ਕਥਿ ਲੂਝੈ ॥ ਨਾਨਕ ਹੁਕਮੀ ਲਿਖੀਐ ਲੇਖੁ ॥ ਜੇਹਾ ਵੇਖਹਿ ਤੇਹਾ ਵੇਖੁ ॥੧॥ ਮਹਲਾ ੨ ॥ ਹਉਮੈ ਏਹਾ ਜਾਤਿ ਹੈ ਹਉਮੈ ਕਰਮ ਕਮਾਹਿ ॥ ਹਉਮੈ ਏਈ ਬੰਧਨਾ ਫਿਰਿ ਫਿਰਿ ਜੋਨੀ ਪਾਹਿ ॥ ਹਉਮੈ ਕਿਥਹੁ ਊਪਜੈ ਕਿਤੁ ਸੰਜਮਿ ਇਹ ਜਾਇ ॥ ਹਉਮੈ ਏਹੋ ਹੁਕਮੁ ਹੈ ਪਇਐ ਕਿਰਤਿ ਫਿਰਾਹਿ ॥ ਹਉਮੈ ਦੀਰਘ ਰੋਗੁ ਹੈ ਦਾਰੂ ਭੀ ਇਸੁ ਮਾਹਿ ॥ ਕਿਰਪਾ ਕਰੇ ਜੇ ਆਪਣੀ ਤਾ ਗੁਰ ਕਾ ਸਬਦੁ ਕਮਾਹਿ ॥ ਨਾਨਕੁ ਕਹੈ ਸੁਣਹੁ ਜਨਹੁ ਇਤੁ ਸੰਜਮਿ ਦੁਖ ਜਾਹਿ ॥੨॥ ਪਉੜੀ ॥ ਸੇਵ ਕੀਤੀ