Page 472

ਕਾਸਾਈ ॥ ਨੀਲ ਵਸਤ੍ਰ ਪਹਿਰਿ ਹੋਵਹਿ ਪਰਵਾਣੁ ॥ ਮਲੇਛ ਧਾਨੁ ਲੇ ਪੂਜਹਿ ਪੁਰਾਣੁ ॥ ਅਭਾਖਿਆ ਕਾ ਕੁਠਾ ਬਕਰਾ ਖਾਣਾ ॥ ਚਉਕੇ ਉਪਰਿ ਕਿਸੈ ਨ ਜਾਣਾ ॥ ਦੇ ਕੈ ਚਉਕਾ ਕਢੀ ਕਾਰ ॥ ਉਪਰਿ ਆਇ ਬੈਠੇ ਕੂੜਿਆਰ ॥ ਮਤੁ ਭਿਟੈ ਵੇ ਮਤੁ ਭਿਟੈ ॥ ਇਹੁ ਅੰਨੁ ਅਸਾਡਾ ਫਿਟੈ ॥ ਤਨਿ ਫਿਟੈ ਫੇੜ ਕਰੇਨਿ ॥ ਮਨਿ ਜੂਠੈ ਚੁਲੀ ਭਰੇਨਿ ॥ ਕਹੁ ਨਾਨਕ ਸਚੁ ਧਿਆਈਐ ॥ ਸੁਚਿ ਹੋਵੈ ਤਾ ਸਚੁ ਪਾਈਐ ॥੨॥ ਪਉੜੀ ॥ ਚਿਤੈ ਅੰਦਰਿ ਸਭੁ ਕੋ ਵੇਖਿ ਨਦਰੀ ਹੇਠਿ ਚਲਾਇਦਾ ॥ ਆਪੇ ਦੇ ਵਡਿਆਈਆ ਆਪੇ ਹੀ ਕਰਮ ਕਰਾਇਦਾ ॥ ਵਡਹੁ ਵਡਾ ਵਡ ਮੇਦਨੀ ਸਿਰੇ ਸਿਰਿ ਧੰਧੈ ਲਾਇਦਾ ॥ ਨਦਰਿ ਉਪਠੀ ਜੇ ਕਰੇ ਸੁਲਤਾਨਾ ਘਾਹੁ ਕਰਾਇਦਾ ॥ ਦਰਿ ਮੰਗਨਿ ਭਿਖ ਨ ਪਾਇਦਾ ॥੧੬॥ ਸਲੋਕੁ ਮਃ ੧ ॥ ਜੇ ਮੋਹਾਕਾ ਘਰੁ ਮੁਹੈ ਘਰੁ ਮੁਹਿ ਪਿਤਰੀ ਦੇਇ ॥ ਅਗੈ ਵਸਤੁ ਸਿਞਾਣੀਐ ਪਿਤਰੀ ਚੋਰ ਕਰੇਇ ॥ ਵਢੀਅਹਿ ਹਥ ਦਲਾਲ ਕੇ ਮੁਸਫੀ ਏਹ ਕਰੇਇ ॥ ਨਾਨਕ ਅਗੈ ਸੋ ਮਿਲੈ ਜਿ ਖਟੇ ਘਾਲੇ ਦੇਇ ॥੧॥ ਮਃ ੧ ॥ ਜਿਉ ਜੋਰੂ ਸਿਰਨਾਵਣੀ ਆਵੈ ਵਾਰੋ ਵਾਰ ॥ ਜੂਠੇ ਜੂਠਾ ਮੁਖਿ ਵਸੈ ਨਿਤ ਨਿਤ ਹੋਇ ਖੁਆਰੁ ॥ ਸੂਚੇ ਏਹਿ ਨ ਆਖੀਅਹਿ ਬਹਨਿ ਜਿ ਪਿੰਡਾ ਧੋਇ ॥ ਸੂਚੇ ਸੇਈ ਨਾਨਕਾ ਜਿਨ ਮਨਿ ਵਸਿਆ ਸੋਇ ॥੨॥ ਪਉੜੀ ॥ ਤੁਰੇ ਪਲਾਣੇ ਪਉਣ ਵੇਗ ਹਰ ਰੰਗੀ ਹਰਮ ਸਵਾਰਿਆ ॥ ਕੋਠੇ ਮੰਡਪ ਮਾੜੀਆ ਲਾਇ ਬੈਠੇ ਕਰਿ ਪਾਸਾਰਿਆ ॥ ਚੀਜ ਕਰਨਿ ਮਨਿ ਭਾਵਦੇ ਹਰਿ ਬੁਝਨਿ ਨਾਹੀ ਹਾਰਿਆ ॥ ਕਰਿ ਫੁਰਮਾਇਸਿ ਖਾਇਆ ਵੇਖਿ ਮਹਲਤਿ ਮਰਣੁ ਵਿਸਾਰਿਆ ॥ ਜਰੁ ਆਈ ਜੋਬਨਿ ਹਾਰਿਆ ॥੧੭॥ ਸਲੋਕੁ ਮਃ ੧ ॥ ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ ॥ ਗੋਹੇ ਅਤੈ ਲਕੜੀ ਅੰਦਰਿ ਕੀੜਾ ਹੋਇ ॥ ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥ ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥ ਸੂਤਕੁ ਕਿਉ ਕਰਿ ਰਖੀਐ ਸੂਤਕੁ ਪਵੈ ਰਸੋਇ ॥ ਨਾਨਕ ਸੂਤਕੁ ਏਵ ਨ ਉਤਰੈ ਗਿਆਨੁ ਉਤਾਰੇ ਧੋਇ ॥੧॥ ਮਃ ੧ ॥ ਮਨ ਕਾ ਸੂਤਕੁ ਲੋਭੁ ਹੈ ਜਿਹਵਾ ਸੂਤਕੁ ਕੂੜੁ ॥ ਅਖੀ ਸੂਤਕੁ ਵੇਖਣਾ ਪਰ ਤ੍ਰਿਅ ਪਰ ਧਨ ਰੂਪੁ ॥ ਕੰਨੀ ਸੂਤਕੁ ਕੰਨਿ ਪੈ ਲਾਇਤਬਾਰੀ ਖਾਹਿ ॥ ਨਾਨਕ ਹੰਸਾ ਆਦਮੀ ਬਧੇ ਜਮ ਪੁਰਿ ਜਾਹਿ ॥੨॥ ਮਃ ੧ ॥ ਸਭੋ ਸੂਤਕੁ ਭਰਮੁ ਹੈ ਦੂਜੈ ਲਗੈ ਜਾਇ ॥ ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ ॥ ਖਾਣਾ ਪੀਣਾ ਪਵਿਤ੍ਰੁ ਹੈ ਦਿਤੋਨੁ ਰਿਜਕੁ ਸੰਬਾਹਿ ॥ ਨਾਨਕ ਜਿਨ੍ਹ੍ਹੀ ਗੁਰਮੁਖਿ ਬੁਝਿਆ