![]() |
![]() |
![]() |
![]() |
Page 474 ੨॥ ਪਉੜੀ ॥ ਆਪੇ ਹੀ ਕਰਣਾ ਕੀਓ ਕਲ ਆਪੇ ਹੀ ਤੈ ਧਾਰੀਐ ॥ ਦੇਖਹਿ ਕੀਤਾ ਆਪਣਾ ਧਰਿ ਕਚੀ ਪਕੀ ਸਾਰੀਐ ॥ ਜੋ ਆਇਆ ਸੋ ਚਲਸੀ ਸਭੁ ਕੋਈ ਆਈ ਵਾਰੀਐ ॥ ਜਿਸ ਕੇ ਜੀਅ ਪਰਾਣ ਹਹਿ ਕਿਉ ਸਾਹਿਬੁ ਮਨਹੁ ਵਿਸਾਰੀਐ ॥ ਆਪਣ ਹਥੀ ਆਪਣਾ ਆਪੇ ਹੀ ਕਾਜੁ ਸਵਾਰੀਐ ॥੨੦॥ ਸਲੋਕੁ ਮਹਲਾ ੨ ॥ ਏਹ ਕਿਨੇਹੀ ਆਸਕੀ ਦੂਜੈ ਲਗੈ ਜਾਇ ॥ ਨਾਨਕ ਆਸਕੁ ਕਾਂਢੀਐ ਸਦ ਹੀ ਰਹੈ ਸਮਾਇ ॥ ਚੰਗੈ ਚੰਗਾ ਕਰਿ ਮੰਨੇ ਮੰਦੈ ਮੰਦਾ ਹੋਇ ॥ ਆਸਕੁ ਏਹੁ ਨ ਆਖੀਐ ਜਿ ਲੇਖੈ ਵਰਤੈ ਸੋਇ ॥੧॥ ਮਹਲਾ ੨ ॥ ਸਲਾਮੁ ਜਬਾਬੁ ਦੋਵੈ ਕਰੇ ਮੁੰਢਹੁ ਘੁਥਾ ਜਾਇ ॥ ਨਾਨਕ ਦੋਵੈ ਕੂੜੀਆ ਥਾਇ ਨ ਕਾਈ ਪਾਇ ॥੨॥ ਪਉੜੀ ॥ ਜਿਤੁ ਸੇਵਿਐ ਸੁਖੁ ਪਾਈਐ ਸੋ ਸਾਹਿਬੁ ਸਦਾ ਸਮ੍ਹ੍ਹਾਲੀਐ ॥ ਜਿਤੁ ਕੀਤਾ ਪਾਈਐ ਆਪਣਾ ਸਾ ਘਾਲ ਬੁਰੀ ਕਿਉ ਘਾਲੀਐ ॥ ਮੰਦਾ ਮੂਲਿ ਨ ਕੀਚਈ ਦੇ ਲੰਮੀ ਨਦਰਿ ਨਿਹਾਲੀਐ ॥ ਜਿਉ ਸਾਹਿਬ ਨਾਲਿ ਨ ਹਾਰੀਐ ਤੇਵੇਹਾ ਪਾਸਾ ਢਾਲੀਐ ॥ ਕਿਛੁ ਲਾਹੇ ਉਪਰਿ ਘਾਲੀਐ ॥੨੧॥ ਸਲੋਕੁ ਮਹਲਾ ੨ ॥ ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥ ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥ ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥ ਮਹਲਾ ੨ ॥ ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ ॥ ਬੀਜੇ ਬਿਖੁ ਮੰਗੈ ਅੰਮ੍ਰਿਤੁ ਵੇਖਹੁ ਏਹੁ ਨਿਆਉ ॥੨॥ ਮਹਲਾ ੨ ॥ ਨਾਲਿ ਇਆਣੇ ਦੋਸਤੀ ਕਦੇ ਨ ਆਵੈ ਰਾਸਿ ॥ ਜੇਹਾ ਜਾਣੈ ਤੇਹੋ ਵਰਤੈ ਵੇਖਹੁ ਕੋ ਨਿਰਜਾਸਿ ॥ ਵਸਤੂ ਅੰਦਰਿ ਵਸਤੁ ਸਮਾਵੈ ਦੂਜੀ ਹੋਵੈ ਪਾਸਿ ॥ ਸਾਹਿਬ ਸੇਤੀ ਹੁਕਮੁ ਨ ਚਲੈ ਕਹੀ ਬਣੈ ਅਰਦਾਸਿ ॥ ਕੂੜਿ ਕਮਾਣੈ ਕੂੜੋ ਹੋਵੈ ਨਾਨਕ ਸਿਫਤਿ ਵਿਗਾਸਿ ॥੩॥ ਮਹਲਾ ੨ ॥ ਨਾਲਿ ਇਆਣੇ ਦੋਸਤੀ ਵਡਾਰੂ ਸਿਉ ਨੇਹੁ ॥ ਪਾਣੀ ਅੰਦਰਿ ਲੀਕ ਜਿਉ ਤਿਸ ਦਾ ਥਾਉ ਨ ਥੇਹੁ ॥੪॥ ਮਹਲਾ ੨ ॥ ਹੋਇ ਇਆਣਾ ਕਰੇ ਕੰਮੁ ਆਣਿ ਨ ਸਕੈ ਰਾਸਿ ॥ ਜੇ ਇਕ ਅਧ ਚੰਗੀ ਕਰੇ ਦੂਜੀ ਭੀ ਵੇਰਾਸਿ ॥੫॥ ਪਉੜੀ ॥ ਚਾਕਰੁ ਲਗੈ ਚਾਕਰੀ ਜੇ ਚਲੈ ਖਸਮੈ ਭਾਇ ॥ ਹੁਰਮਤਿ ਤਿਸ ਨੋ ਅਗਲੀ ਓਹੁ ਵਜਹੁ ਭਿ ਦੂਣਾ ਖਾਇ ॥ ਖਸਮੈ ਕਰੇ ਬਰਾਬਰੀ ਫਿਰਿ ਗੈਰਤਿ ਅੰਦਰਿ ਪਾਇ ॥ ਵਜਹੁ ਗਵਾਏ ਅਗਲਾ ਮੁਹੇ ਮੁਹਿ ਪਾਣਾ ਖਾਇ ॥ ਜਿਸ ਦਾ ਦਿਤਾ ਖਾਵਣਾ ਤਿਸੁ ਕਹੀਐ ਸਾਬਾਸਿ ॥ ਨਾਨਕ ਹੁਕਮੁ ਨ ਚਲਈ ਨਾਲਿ ਖਸਮ ਚਲੈ ਅਰਦਾਸਿ ॥੨੨॥ ਸਲੋਕੁ ਮਹਲਾ ੨ ॥ ਏਹ |