Page 485

ੴ ਸਤਿਗੁਰ ਪ੍ਰਸਾਦਿ ॥ ਆਸਾ ਬਾਣੀ ਸ੍ਰੀ ਨਾਮਦੇਉ ਜੀ ਕੀ

ਏਕ ਅਨੇਕ ਬਿਆਪਕ ਪੂਰਕ ਜਤ ਦੇਖਉ ਤਤ ਸੋਈ ॥ ਮਾਇਆ ਚਿਤ੍ਰ ਬਚਿਤ੍ਰ ਬਿਮੋਹਿਤ ਬਿਰਲਾ ਬੂਝੈ ਕੋਈ ॥੧॥ ਸਭੁ ਗੋਬਿੰਦੁ ਹੈ ਸਭੁ ਗੋਬਿੰਦੁ ਹੈ ਗੋਬਿੰਦ ਬਿਨੁ ਨਹੀ ਕੋਈ ॥ ਸੂਤੁ ਏਕੁ ਮਣਿ ਸਤ ਸਹੰਸ ਜੈਸੇ ਓਤਿ ਪੋਤਿ ਪ੍ਰਭੁ ਸੋਈ ॥੧॥ ਰਹਾਉ ॥ ਜਲ ਤਰੰਗ ਅਰੁ ਫੇਨ ਬੁਦਬੁਦਾ ਜਲ ਤੇ ਭਿੰਨ ਨ ਹੋਈ ॥ ਇਹੁ ਪਰਪੰਚੁ ਪਾਰਬ੍ਰਹਮ ਕੀ ਲੀਲਾ ਬਿਚਰਤ ਆਨ ਨ ਹੋਈ ॥੨॥ ਮਿਥਿਆ ਭਰਮੁ ਅਰੁ ਸੁਪਨ ਮਨੋਰਥ ਸਤਿ ਪਦਾਰਥੁ ਜਾਨਿਆ ॥ ਸੁਕ੍ਰਿਤ ਮਨਸਾ ਗੁਰ ਉਪਦੇਸੀ ਜਾਗਤ ਹੀ ਮਨੁ ਮਾਨਿਆ ॥੩॥ ਕਹਤ ਨਾਮਦੇਉ ਹਰਿ ਕੀ ਰਚਨਾ ਦੇਖਹੁ ਰਿਦੈ ਬੀਚਾਰੀ ॥ ਘਟ ਘਟ ਅੰਤਰਿ ਸਰਬ ਨਿਰੰਤਰਿ ਕੇਵਲ ਏਕ ਮੁਰਾਰੀ ॥੪॥੧॥ ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥ ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥ ਆਸਾ ॥ ਮਨੁ ਮੇਰੋ ਗਜੁ ਜਿਹਬਾ ਮੇਰੀ ਕਾਤੀ ॥ ਮਪਿ ਮਪਿ ਕਾਟਉ ਜਮ ਕੀ ਫਾਸੀ ॥੧॥ ਕਹਾ ਕਰਉ ਜਾਤੀ ਕਹ ਕਰਉ ਪਾਤੀ ॥ ਰਾਮ ਕੋ ਨਾਮੁ ਜਪਉ ਦਿਨ ਰਾਤੀ ॥੧॥ ਰਹਾਉ ॥ ਰਾਂਗਨਿ ਰਾਂਗਉ ਸੀਵਨਿ ਸੀਵਉ ॥ ਰਾਮ ਨਾਮ ਬਿਨੁ ਘਰੀਅ ਨ ਜੀਵਉ ॥੨॥ ਭਗਤਿ ਕਰਉ ਹਰਿ ਕੇ ਗੁਨ ਗਾਵਉ ॥ ਆਠ ਪਹਰ ਅਪਨਾ ਖਸਮੁ ਧਿਆਵਉ ॥੩॥ ਸੁਇਨੇ ਕੀ ਸੂਈ ਰੁਪੇ ਕਾ ਧਾਗਾ ॥ ਨਾਮੇ ਕਾ ਚਿਤੁ ਹਰਿ ਸਉ ਲਾਗਾ ॥੪॥੩॥ ਆਸਾ ॥ ਸਾਪੁ ਕੁੰਚ ਛੋਡੈ ਬਿਖੁ ਨਹੀ ਛਾਡੈ ॥ ਉਦਕ ਮਾਹਿ ਜੈਸੇ ਬਗੁ ਧਿਆਨੁ ਮਾਡੈ ॥੧॥ ਕਾਹੇ ਕਉ ਕੀਜੈ ਧਿਆਨੁ ਜਪੰਨਾ ॥ ਜਬ ਤੇ ਸੁਧੁ ਨਾਹੀ ਮਨੁ ਅਪਨਾ ॥੧॥ ਰਹਾਉ ॥ ਸਿੰਘਚ ਭੋਜਨੁ ਜੋ ਨਰੁ ਜਾਨੈ ॥ ਐਸੇ ਹੀ ਠਗਦੇਉ ਬਖਾਨੈ ॥੨॥ ਨਾਮੇ ਕੇ