Page 495

ਗੂਜਰੀ ਮਹਲਾ ੫ ਚਉਪਦੇ ਘਰੁ ੧    ੴ ਸਤਿਗੁਰ ਪ੍ਰਸਾਦਿ ॥

ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥ ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥ ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸਿ ਤਰਿਆ ॥ ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉ ॥ ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥ ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥ ਊਡੈ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥ ਉਨ ਕਵਨੁ ਖਲਾਵੈ ਕਵਨੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥ ਸਭ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥ ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੧॥

ਗੂਜਰੀ ਮਹਲਾ ੫ ਚਉਪਦੇ ਘਰੁ ੨    ੴ ਸਤਿਗੁਰ ਪ੍ਰਸਾਦਿ ॥

ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥ ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥ ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ ॥ ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ ਏਕਾ ਬਾਤ ਪੁਕਾਰੀ ॥ ਬਿਨੁ ਗੁਰ ਮੁਕਤਿ ਨ ਕੋਊ ਪਾਵੈ ਮਨਿ ਵੇਖਹੁ ਕਰਿ ਬੀਚਾਰੀ ॥੨॥ ਅਠਸਠਿ ਮਜਨੁ ਕਰਿ ਇਸਨਾਨਾ ਭ੍ਰਮਿ ਆਏ ਧਰ ਸਾਰੀ ॥ ਅਨਿਕ ਸੋਚ ਕਰਹਿ ਦਿਨ ਰਾਤੀ ਬਿਨੁ ਸਤਿਗੁਰ ਅੰਧਿਆਰੀ ॥੩॥ ਧਾਵਤ ਧਾਵਤ ਸਭੁ ਜਗੁ ਧਾਇਓ ਅਬ ਆਏ ਹਰਿ ਦੁਆਰੀ ॥ ਦੁਰਮਤਿ ਮੇਟਿ ਬੁਧਿ ਪਰਗਾਸੀ ਜਨ ਨਾਨਕ ਗੁਰਮੁਖਿ ਤਾਰੀ ॥੪॥੧॥੨॥ ਗੂਜਰੀ ਮਹਲਾ ੫ ॥ ਹਰਿ ਧਨੁ ਜਾਪ ਹਰਿ ਧਨੁ ਤਾਪ ਹਰਿ ਧਨੁ ਭੋਜਨੁ ਭਾਇਆ ॥ ਨਿਮਖ ਨ ਬਿਸਰਉ ਮਨ ਤੇ ਹਰਿ ਹਰਿ ਸਾਧਸੰਗਤਿ ਮਹਿ ਪਾਇਆ ॥੧॥ ਮਾਈ ਖਾਟਿ ਆਇਓ ਘਰਿ ਪੂਤਾ ॥ ਹਰਿ ਧਨੁ ਚਲਤੇ ਹਰਿ ਧਨੁ ਬੈਸੇ ਹਰਿ ਧਨੁ ਜਾਗਤ ਸੂਤਾ ॥੧॥ ਰਹਾਉ ॥ ਹਰਿ ਧਨੁ ਇਸਨਾਨੁ ਹਰਿ ਧਨੁ ਗਿਆਨੁ ਹਰਿ ਸੰਗਿ ਲਾਇ ਧਿਆਨਾ ॥ ਹਰਿ ਧਨੁ ਤੁਲਹਾ ਹਰਿ ਧਨੁ ਬੇੜੀ ਹਰਿ ਹਰਿ ਤਾਰਿ