Page 499

ਕਛੁ ਨ ਰਹੀ ॥੧॥ ਬਲਵੰਤਿ ਬਿਆਪਿ ਰਹੀ ਸਭ ਮਹੀ ॥ ਅਵਰੁ ਨ ਜਾਨਸਿ ਕੋਊ ਮਰਮਾ ਗੁਰ ਕਿਰਪਾ ਤੇ ਲਹੀ ॥੧॥ ਰਹਾਉ ॥ ਜੀਤਿ ਜੀਤਿ ਜੀਤੇ ਸਭਿ ਥਾਨਾ ਸਗਲ ਭਵਨ ਲਪਟਹੀ ॥ ਕਹੁ ਨਾਨਕ ਸਾਧ ਤੇ ਭਾਗੀ ਹੋਇ ਚੇਰੀ ਚਰਨ ਗਹੀ ॥੨॥੫॥੧੪॥ ਗੂਜਰੀ ਮਹਲਾ ੫ ॥ ਦੁਇ ਕਰ ਜੋੜਿ ਕਰੀ ਬੇਨੰਤੀ ਠਾਕੁਰੁ ਅਪਨਾ ਧਿਆਇਆ ॥ ਹਾਥ ਦੇਇ ਰਾਖੇ ਪਰਮੇਸਰਿ ਸਗਲਾ ਦੁਰਤੁ ਮਿਟਾਇਆ ॥੧॥ ਠਾਕੁਰ ਹੋਏ ਆਪਿ ਦਇਆਲ ॥ ਭਈ ਕਲਿਆਣ ਆਨੰਦ ਰੂਪ ਹੁਈ ਹੈ ਉਬਰੇ ਬਾਲ ਗੁਪਾਲ ॥੧॥ ਰਹਾਉ ॥ ਮਿਲਿ ਵਰ ਨਾਰੀ ਮੰਗਲੁ ਗਾਇਆ ਠਾਕੁਰ ਕਾ ਜੈਕਾਰੁ ॥ ਕਹੁ ਨਾਨਕ ਤਿਸੁ ਗੁਰ ਬਲਿਹਾਰੀ ਜਿਨਿ ਸਭ ਕਾ ਕੀਆ ਉਧਾਰੁ ॥੨॥੬॥੧੫॥ ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥੧॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮ੍ਹ੍ਹਰਾ ਧੋਰਾ ॥੧॥ ਰਹਾਉ ॥ ਬਲਿ ਬਲਿ ਬਲਿ ਬਲਿ ਚਰਣ ਤੁਮ੍ਹ੍ਹਾਰੇ ਈਹਾ ਊਹਾ ਤੁਮ੍ਹ੍ਹਾਰਾ ਜੋਰਾ ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥੨॥੭॥੧੬॥ ਗੂਜਰੀ ਮਹਲਾ ੫ ॥ ਆਲ ਜਾਲ ਭ੍ਰਮ ਮੋਹ ਤਜਾਵੈ ਪ੍ਰਭ ਸੇਤੀ ਰੰਗੁ ਲਾਈ ॥ ਮਨ ਕਉ ਇਹ ਉਪਦੇਸੁ ਦ੍ਰਿੜਾਵੈ ਸਹਜਿ ਸਹਜਿ ਗੁਣ ਗਾਈ ॥੧॥ ਸਾਜਨ ਐਸੋ ਸੰਤੁ ਸਹਾਈ ॥ ਜਿਸੁ ਭੇਟੇ ਤੂਟਹਿ ਮਾਇਆ ਬੰਧ ਬਿਸਰਿ ਨ ਕਬਹੂੰ ਜਾਈ ॥੧॥ ਰਹਾਉ ॥ ਕਰਤ ਕਰਤ ਅਨਿਕ ਬਹੁ ਭਾਤੀ ਨੀਕੀ ਇਹ ਠਹਰਾਈ ॥ ਮਿਲਿ ਸਾਧੂ ਹਰਿ ਜਸੁ ਗਾਵੈ ਨਾਨਕ ਭਵਜਲੁ ਪਾਰਿ ਪਰਾਈ ॥੨॥੮॥੧੭॥ ਗੂਜਰੀ ਮਹਲਾ ੫ ॥ ਖਿਨ ਮਹਿ ਥਾਪਿ ਉਥਾਪਨਹਾਰਾ ਕੀਮਤਿ ਜਾਇ ਨ ਕਰੀ ॥ ਰਾਜਾ ਰੰਕੁ ਕਰੈ ਖਿਨ ਭੀਤਰਿ ਨੀਚਹ ਜੋਤਿ ਧਰੀ ॥੧॥ ਧਿਆਈਐ ਅਪਨੋ ਸਦਾ ਹਰੀ ॥ ਸੋਚ ਅੰਦੇਸਾ ਤਾ ਕਾ ਕਹਾ ਕਰੀਐ ਜਾ ਮਹਿ ਏਕ ਘਰੀ ॥੧॥ ਰਹਾਉ ॥ ਤੁਮ੍ਹ੍ਹਰੀ ਟੇਕ ਪੂਰੇ ਮੇਰੇ ਸਤਿਗੁਰ ਮਨ ਸਰਨਿ ਤੁਮ੍ਹ੍ਹਾਰੈ ਪਰੀ ॥ ਅਚੇਤ ਇਆਨੇ ਬਾਰਿਕ ਨਾਨਕ ਹਮ ਤੁਮ ਰਾਖਹੁ ਧਾਰਿ ਕਰੀ ॥੨॥੯॥੧੮॥ ਗੂਜਰੀ ਮਹਲਾ ੫ ॥ ਤੂੰ ਦਾਤਾ ਜੀਆ ਸਭਨਾ ਕਾ ਬਸਹੁ ਮੇਰੇ ਮਨ ਮਾਹੀ ॥ ਚਰਣ ਕਮਲ ਰਿਦ ਮਾਹਿ ਸਮਾਏ ਤਹ ਭਰਮੁ ਅੰਧੇਰਾ ਨਾਹੀ ॥੧॥ ਠਾਕੁਰ ਜਾ ਸਿਮਰਾ ਤੂੰ ਤਾਹੀ ॥ ਕਰਿ ਕਿਰਪਾ ਸਰਬ ਪ੍ਰਤਿਪਾਲਕ ਪ੍ਰਭ ਕਉ ਸਦਾ ਸਲਾਹੀ ॥੧॥ ਰਹਾਉ ॥ ਸਾਸਿ ਸਾਸਿ ਤੇਰਾ ਨਾਮੁ ਸਮਾਰਉ ਤੁਮ ਹੀ ਕਉ ਪ੍ਰਭ ਆਹੀ ॥ ਨਾਨਕ ਟੇਕ ਭਈ