![]() |
![]() |
![]() |
![]() |
Page 503 ਸੇਵਿ ਲਗੇ ਹਰਿ ਚਰਨੀ ਵਡੈ ਭਾਗਿ ਲਿਵ ਲਾਗੀ ॥ ਕਵਲ ਪ੍ਰਗਾਸ ਭਏ ਸਾਧਸੰਗੇ ਦੁਰਮਤਿ ਬੁਧਿ ਤਿਆਗੀ ॥੨॥ ਆਠ ਪਹਰ ਹਰਿ ਕੇ ਗੁਣ ਗਾਵੈ ਸਿਮਰੈ ਦੀਨ ਦੈਆਲਾ ॥ ਆਪਿ ਤਰੈ ਸੰਗਤਿ ਸਭ ਉਧਰੈ ਬਿਨਸੇ ਸਗਲ ਜੰਜਾਲਾ ॥੩॥ ਚਰਣ ਅਧਾਰੁ ਤੇਰਾ ਪ੍ਰਭ ਸੁਆਮੀ ਓਤਿ ਪੋਤਿ ਪ੍ਰਭੁ ਸਾਥਿ ॥ ਸਰਨਿ ਪਰਿਓ ਨਾਨਕ ਪ੍ਰਭ ਤੁਮਰੀ ਦੇ ਰਾਖਿਓ ਹਰਿ ਹਾਥ ॥੪॥੨॥੩੨॥ ਗੂਜਰੀ ਅਸਟਪਦੀਆ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥ ਚੇਤਹੁ ਬਾਸੁਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥ ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥ ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ ॥੨॥ ਪਾਰਜਾਤੁ ਘਰਿ ਆਗਨਿ ਮੇਰੈ ਪੁਹਪ ਪਤ੍ਰ ਤਤੁ ਡਾਲਾ ॥ ਸਰਬ ਜੋਤਿ ਨਿਰੰਜਨ ਸੰਭੂ ਛੋਡਹੁ ਬਹੁਤੁ ਜੰਜਾਲਾ ॥੩॥ ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥ ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥੪॥ ਸੋ ਗੁਰੂ ਸੋ ਸਿਖੁ ਕਥੀਅਲੇ ਸੋ ਵੈਦੁ ਜਿ ਜਾਣੈ ਰੋਗੀ ॥ ਤਿਸੁ ਕਾਰਣਿ ਕੰਮੁ ਨ ਧੰਧਾ ਨਾਹੀ ਧੰਧੈ ਗਿਰਹੀ ਜੋਗੀ ॥ ੫॥ ਕਾਮੁ ਕ੍ਰੋਧੁ ਅਹੰਕਾਰੁ ਤਜੀਅਲੇ ਲੋਭੁ ਮੋਹੁ ਤਿਸ ਮਾਇਆ ॥ ਮਨਿ ਤਤੁ ਅਵਿਗਤੁ ਧਿਆਇਆ ਗੁਰ ਪਰਸਾਦੀ ਪਾਇਆ ॥੬॥ ਗਿਆਨੁ ਧਿਆਨੁ ਸਭ ਦਾਤਿ ਕਥੀਅਲੇ ਸੇਤ ਬਰਨ ਸਭਿ ਦੂਤਾ ॥ ਬ੍ਰਹਮ ਕਮਲ ਮਧੁ ਤਾਸੁ ਰਸਾਦੰ ਜਾਗਤ ਨਾਹੀ ਸੂਤਾ ॥੭॥ ਮਹਾ ਗੰਭੀਰ ਪਤ੍ਰ ਪਾਤਾਲਾ ਨਾਨਕ ਸਰਬ ਜੁਆਇਆ ॥ ਉਪਦੇਸ ਗੁਰੂ ਮਮ ਪੁਨਹਿ ਨ ਗਰਭੰ ਬਿਖੁ ਤਜਿ ਅੰਮ੍ਰਿਤੁ ਪੀਆਇਆ ॥੮॥੧॥ ਗੂਜਰੀ ਮਹਲਾ ੧ ॥ ਕਵਨ ਕਵਨ ਜਾਚਹਿ ਪ੍ਰਭ ਦਾਤੇ ਤਾ ਕੇ ਅੰਤ ਨ ਪਰਹਿ ਸੁਮਾਰ ॥ ਜੈਸੀ ਭੂਖ ਹੋਇ ਅਭ ਅੰਤਰਿ ਤੂੰ ਸਮਰਥੁ ਸਚੁ ਦੇਵਣਹਾਰ ॥੧॥ ਐ ਜੀ ਜਪੁ ਤਪੁ ਸੰਜਮੁ ਸਚੁ ਅਧਾਰ ॥ ਹਰਿ ਹਰਿ ਨਾਮੁ ਦੇਹਿ ਸੁਖੁ ਪਾਈਐ ਤੇਰੀ ਭਗਤਿ ਭਰੇ ਭੰਡਾਰ ॥੧॥ ਰਹਾਉ ॥ ਸੁੰਨ ਸਮਾਧਿ ਰਹਹਿ ਲਿਵ ਲਾਗੇ ਏਕਾ ਏਕੀ ਸਬਦੁ ਬੀਚਾਰ ॥ ਜਲੁ ਥਲੁ ਧਰਣਿ ਗਗਨੁ ਤਹ ਨਾਹੀ ਆਪੇ ਆਪੁ ਕੀਆ ਕਰਤਾਰ ॥੨॥ ਨਾ ਤਦਿ ਮਾਇਆ ਮਗਨੁ ਨ ਛਾਇਆ ਨਾ ਸੂਰਜ ਚੰਦ ਨ ਜੋਤਿ ਅਪਾਰ ॥ ਸਰਬ |