Page 504

ਦ੍ਰਿਸਟਿ ਲੋਚਨ ਅਭ ਅੰਤਰਿ ਏਕਾ ਨਦਰਿ ਸੁ ਤ੍ਰਿਭਵਣ ਸਾਰ ॥੩॥ ਪਵਣੁ ਪਾਣੀ ਅਗਨਿ ਤਿਨਿ ਕੀਆ ਬ੍ਰਹਮਾ ਬਿਸਨੁ ਮਹੇਸ ਅਕਾਰ ॥ ਸਰਬੇ ਜਾਚਿਕ ਤੂੰ ਪ੍ਰਭੁ ਦਾਤਾ ਦਾਤਿ ਕਰੇ ਅਪੁਨੈ ਬੀਚਾਰ ॥੪॥ ਕੋਟਿ ਤੇਤੀਸ ਜਾਚਹਿ ਪ੍ਰਭ ਨਾਇਕ ਦੇਦੇ ਤੋਟਿ ਨਾਹੀ ਭੰਡਾਰ ॥ ਊਂਧੈ ਭਾਂਡੈ ਕਛੁ ਨ ਸਮਾਵੈ ਸੀਧੈ ਅੰਮ੍ਰਿਤੁ ਪਰੈ ਨਿਹਾਰ ॥੫॥ ਸਿਧ ਸਮਾਧੀ ਅੰਤਰਿ ਜਾਚਹਿ ਰਿਧਿ ਸਿਧਿ ਜਾਚਿ ਕਰਹਿ ਜੈਕਾਰ ॥ ਜੈਸੀ ਪਿਆਸ ਹੋਇ ਮਨ ਅੰਤਰਿ ਤੈਸੋ ਜਲੁ ਦੇਵਹਿ ਪਰਕਾਰ ॥੬॥ ਬਡੇ ਭਾਗ ਗੁਰੁ ਸੇਵਹਿ ਅਪੁਨਾ ਭੇਦੁ ਨਾਹੀ ਗੁਰਦੇਵ ਮੁਰਾਰ ॥ ਤਾ ਕਉ ਕਾਲੁ ਨਾਹੀ ਜਮੁ ਜੋਹੈ ਬੂਝਹਿ ਅੰਤਰਿ ਸਬਦੁ ਬੀਚਾਰ ॥੭॥ ਅਬ ਤਬ ਅਵਰੁ ਨ ਮਾਗਉ ਹਰਿ ਪਹਿ ਨਾਮੁ ਨਿਰੰਜਨ ਦੀਜੈ ਪਿਆਰਿ ॥ ਨਾਨਕ ਚਾਤ੍ਰਿਕੁ ਅੰਮ੍ਰਿਤ ਜਲੁ ਮਾਗੈ ਹਰਿ ਜਸੁ ਦੀਜੈ ਕਿਰਪਾ ਧਾਰਿ ॥੮॥੨॥ ਗੂਜਰੀ ਮਹਲਾ ੧ ॥ ਐ ਜੀ ਜਨਮਿ ਮਰੈ ਆਵੈ ਫੁਨਿ ਜਾਵੈ ਬਿਨੁ ਗੁਰ ਗਤਿ ਨਹੀ ਕਾਈ ॥ ਗੁਰਮੁਖਿ ਪ੍ਰਾਣੀ ਨਾਮੇ ਰਾਤੇ ਨਾਮੇ ਗਤਿ ਪਤਿ ਪਾਈ ॥੧॥ ਭਾਈ ਰੇ ਰਾਮ ਨਾਮਿ ਚਿਤੁ ਲਾਈ ॥ ਗੁਰ ਪਰਸਾਦੀ ਹਰਿ ਪ੍ਰਭ ਜਾਚੇ ਐਸੀ ਨਾਮ ਬਡਾਈ ॥੧॥ ਰਹਾਉ ॥ ਐ ਜੀ ਬਹੁਤੇ ਭੇਖ ਕਰਹਿ ਭਿਖਿਆ ਕਉ ਕੇਤੇ ਉਦਰੁ ਭਰਨ ਕੈ ਤਾਈ ॥ ਬਿਨੁ ਹਰਿ ਭਗਤਿ ਨਾਹੀ ਸੁਖੁ ਪ੍ਰਾਨੀ ਬਿਨੁ ਗੁਰ ਗਰਬੁ ਨ ਜਾਈ ॥੨॥ ਐ ਜੀ ਕਾਲੁ ਸਦਾ ਸਿਰ ਊਪਰਿ ਠਾਢੇ ਜਨਮਿ ਜਨਮਿ ਵੈਰਾਈ ॥ ਸਾਚੈ ਸਬਦਿ ਰਤੇ ਸੇ ਬਾਚੇ ਸਤਿਗੁਰ ਬੂਝ ਬੁਝਾਈ ॥੩॥ ਗੁਰ ਸਰਣਾਈ ਜੋਹਿ ਨ ਸਾਕੈ ਦੂਤੁ ਨ ਸਕੈ ਸੰਤਾਈ ॥ ਅਵਿਗਤ ਨਾਥ ਨਿਰੰਜਨਿ ਰਾਤੇ ਨਿਰਭਉ ਸਿਉ ਲਿਵ ਲਾਈ ॥੪॥ ਐ ਜੀਉ ਨਾਮੁ ਦਿੜਹੁ ਨਾਮੇ ਲਿਵ ਲਾਵਹੁ ਸਤਿਗੁਰ ਟੇਕ ਟਿਕਾਈ ॥ ਜੋ ਤਿਸੁ ਭਾਵੈ ਸੋਈ ਕਰਸੀ ਕਿਰਤੁ ਨ ਮੇਟਿਆ ਜਾਈ ॥੫॥ ਐ ਜੀ ਭਾਗਿ ਪਰੇ ਗੁਰ ਸਰਣਿ ਤੁਮ੍ਹ੍ਹਾਰੀ ਮੈ ਅਵਰ ਨ ਦੂਜੀ ਭਾਈ ॥ ਅਬ ਤਬ ਏਕੋ ਏਕੁ ਪੁਕਾਰਉ ਆਦਿ ਜੁਗਾਦਿ ਸਖਾਈ ॥੬॥ ਐ ਜੀ ਰਾਖਹੁ ਪੈਜ ਨਾਮ ਅਪੁਨੇ ਕੀ ਤੁਝ ਹੀ ਸਿਉ ਬਨਿ ਆਈ ॥ ਕਰਿ ਕਿਰਪਾ ਗੁਰ ਦਰਸੁ ਦਿਖਾਵਹੁ ਹਉਮੈ ਸਬਦਿ ਜਲਾਈ ॥੭॥ ਐ ਜੀ ਕਿਆ ਮਾਗਉ ਕਿਛੁ ਰਹੈ ਨ ਦੀਸੈ ਇਸੁ ਜਗ ਮਹਿ ਆਇਆ ਜਾਈ ॥ ਨਾਨਕ ਨਾਮੁ ਪਦਾਰਥੁ ਦੀਜੈ ਹਿਰਦੈ ਕੰਠਿ ਬਣਾਈ ॥੮॥੩॥ ਗੂਜਰੀ ਮਹਲਾ ੧ ॥ ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥ ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥੧॥ ਭਾਈ ਰੇ