Page 505

ਗੁਰ ਕਿਰਪਾ ਤੇ ਭਗਤਿ ਠਾਕੁਰ ਕੀ ॥ ਸਤਿਗੁਰ ਵਾਕਿ ਹਿਰਦੈ ਹਰਿ ਨਿਰਮਲੁ ਨਾ ਜਮ ਕਾਣਿ ਨ ਜਮ ਕੀ ਬਾਕੀ ॥੧॥ ਰਹਾਉ ॥ ਹਰਿ ਗੁਣ ਰਸਨ ਰਵਹਿ ਪ੍ਰਭ ਸੰਗੇ ਜੋ ਤਿਸੁ ਭਾਵੈ ਸਹਜਿ ਹਰੀ ॥ ਬਿਨੁ ਹਰਿ ਨਾਮ ਬ੍ਰਿਥਾ ਜਗਿ ਜੀਵਨੁ ਹਰਿ ਬਿਨੁ ਨਿਹਫਲ ਮੇਕ ਘਰੀ ॥੨॥ ਐ ਜੀ ਖੋਟੇ ਠਉਰ ਨਾਹੀ ਘਰਿ ਬਾਹਰਿ ਨਿੰਦਕ ਗਤਿ ਨਹੀ ਕਾਈ ॥ ਰੋਸੁ ਕਰੈ ਪ੍ਰਭੁ ਬਖਸ ਨ ਮੇਟੈ ਨਿਤ ਨਿਤ ਚੜੈ ਸਵਾਈ ॥੩॥ ਐ ਜੀ ਗੁਰ ਕੀ ਦਾਤਿ ਨ ਮੇਟੈ ਕੋਈ ਮੇਰੈ ਠਾਕੁਰਿ ਆਪਿ ਦਿਵਾਈ ॥ ਨਿੰਦਕ ਨਰ ਕਾਲੇ ਮੁਖ ਨਿੰਦਾ ਜਿਨ੍ਹ੍ਹ ਗੁਰ ਕੀ ਦਾਤਿ ਨ ਭਾਈ ॥੪॥ ਐ ਜੀ ਸਰਣਿ ਪਰੇ ਪ੍ਰਭੁ ਬਖਸਿ ਮਿਲਾਵੈ ਬਿਲਮ ਨ ਅਧੂਆ ਰਾਈ ॥ ਆਨਦ ਮੂਲੁ ਨਾਥੁ ਸਿਰਿ ਨਾਥਾ ਸਤਿਗੁਰੁ ਮੇਲਿ ਮਿਲਾਈ ॥੫॥ ਐ ਜੀ ਸਦਾ ਦਇਆਲੁ ਦਇਆ ਕਰਿ ਰਵਿਆ ਗੁਰਮਤਿ ਭ੍ਰਮਨਿ ਚੁਕਾਈ ॥ ਪਾਰਸੁ ਭੇਟਿ ਕੰਚਨੁ ਧਾਤੁ ਹੋਈ ਸਤਸੰਗਤਿ ਕੀ ਵਡਿਆਈ ॥੬॥ ਹਰਿ ਜਲੁ ਨਿਰਮਲੁ ਮਨੁ ਇਸਨਾਨੀ ਮਜਨੁ ਸਤਿਗੁਰੁ ਭਾਈ ॥ ਪੁਨਰਪਿ ਜਨਮੁ ਨਾਹੀ ਜਨ ਸੰਗਤਿ ਜੋਤੀ ਜੋਤਿ ਮਿਲਾਈ ॥੭॥ ਤੂੰ ਵਡ ਪੁਰਖੁ ਅਗੰਮ ਤਰੋਵਰੁ ਹਮ ਪੰਖੀ ਤੁਝ ਮਾਹੀ ॥ ਨਾਨਕ ਨਾਮੁ ਨਿਰੰਜਨ ਦੀਜੈ ਜੁਗਿ ਜੁਗਿ ਸਬਦਿ ਸਲਾਹੀ ॥੮॥੪॥

ਗੂਜਰੀ ਮਹਲਾ ੧ ਘਰੁ ੪      ੴ ਸਤਿਗੁਰ ਪ੍ਰਸਾਦਿ ॥

ਭਗਤਿ ਪ੍ਰੇਮ ਆਰਾਧਿਤੰ ਸਚੁ ਪਿਆਸ ਪਰਮ ਹਿਤੰ ॥ ਬਿਲਲਾਪ ਬਿਲਲ ਬਿਨੰਤੀਆ ਸੁਖ ਭਾਇ ਚਿਤ ਹਿਤੰ ॥ ੧॥ ਜਪਿ ਮਨ ਨਾਮੁ ਹਰਿ ਸਰਣੀ ॥ ਸੰਸਾਰ ਸਾਗਰ ਤਾਰਿ ਤਾਰਣ ਰਮ ਨਾਮ ਕਰਿ ਕਰਣੀ ॥੧॥ ਰਹਾਉ ॥ ਏ ਮਨ ਮਿਰਤ ਸੁਭ ਚਿੰਤੰ ਗੁਰ ਸਬਦਿ ਹਰਿ ਰਮਣੰ ॥ ਮਤਿ ਤਤੁ ਗਿਆਨੰ ਕਲਿਆਣ ਨਿਧਾਨੰ ਹਰਿ ਨਾਮ ਮਨਿ ਰਮਣੰ ॥੨॥ ਚਲ ਚਿਤ ਵਿਤ ਭ੍ਰਮਾ ਭ੍ਰਮੰ ਜਗੁ ਮੋਹ ਮਗਨ ਹਿਤੰ ॥ ਥਿਰੁ ਨਾਮੁ ਭਗਤਿ ਦਿੜੰ ਮਤੀ ਗੁਰ ਵਾਕਿ ਸਬਦ ਰਤੰ ॥੩॥ ਭਰਮਾਤਿ ਭਰਮੁ ਨ ਚੂਕਈ ਜਗੁ ਜਨਮਿ ਬਿਆਧਿ ਖਪੰ ॥ ਅਸਥਾਨੁ ਹਰਿ ਨਿਹਕੇਵਲੰ ਸਤਿ ਮਤੀ ਨਾਮ ਤਪੰ ॥੪॥ ਇਹੁ ਜਗੁ ਮੋਹ ਹੇਤ ਬਿਆਪਿਤੰ ਦੁਖੁ ਅਧਿਕ ਜਨਮ ਮਰਣੰ ॥ ਭਜੁ ਸਰਣਿ ਸਤਿਗੁਰ ਊਬਰਹਿ ਹਰਿ ਨਾਮੁ ਰਿਦ ਰਮਣੰ ॥੫॥ ਗੁਰਮਤਿ ਨਿਹਚਲ ਮਨਿ ਮਨੁ ਮਨੰ ਸਹਜ ਬੀਚਾਰੰ ॥ ਸੋ ਮਨੁ ਨਿਰਮਲੁ ਜਿਤੁ ਸਾਚੁ ਅੰਤਰਿ ਗਿਆਨ ਰਤਨੁ ਸਾਰੰ ॥੬॥ ਭੈ ਭਾਇ ਭਗਤਿ ਤਰੁ ਭਵਜਲੁ ਮਨਾ ਚਿਤੁ ਲਾਇ ਹਰਿ ਚਰਣੀ ॥