Page 515

ਜਿ ਗੁਣਦਾਤਾ ਮਤਿ ਧੀਰੁ ॥ ਵਾਹੁ ਵਾਹੁ ਤਿਸ ਨੋ ਆਖੀਐ ਜਿ ਸਭ ਮਹਿ ਰਹਿਆ ਸਮਾਇ ॥ ਵਾਹੁ ਵਾਹੁ ਤਿਸ ਨੋ ਆਖੀਐ ਜਿ ਦੇਦਾ ਰਿਜਕੁ ਸਬਾਹਿ ॥ ਨਾਨਕ ਵਾਹੁ ਵਾਹੁ ਇਕੋ ਕਰਿ ਸਾਲਾਹੀਐ ਜਿ ਸਤਿਗੁਰ ਦੀਆ ਦਿਖਾਇ ॥੧॥ ਮਃ ੩ ॥ ਵਾਹੁ ਵਾਹੁ ਗੁਰਮੁਖ ਸਦਾ ਕਰਹਿ ਮਨਮੁਖ ਮਰਹਿ ਬਿਖੁ ਖਾਇ ॥ ਓਨਾ ਵਾਹੁ ਵਾਹੁ ਨ ਭਾਵਈ ਦੁਖੇ ਦੁਖਿ ਵਿਹਾਇ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਵਾਹੁ ਵਾਹੁ ਕਰਹਿ ਲਿਵ ਲਾਇ ॥ ਨਾਨਕ ਵਾਹੁ ਵਾਹੁ ਕਰਹਿ ਸੇ ਜਨ ਨਿਰਮਲੇ ਤ੍ਰਿਭਵਣ ਸੋਝੀ ਪਾਇ ॥੨॥ ਪਉੜੀ ॥ ਹਰਿ ਕੈ ਭਾਣੈ ਗੁਰੁ ਮਿਲੈ ਸੇਵਾ ਭਗਤਿ ਬਨੀਜੈ ॥ ਹਰਿ ਕੈ ਭਾਣੈ ਹਰਿ ਮਨਿ ਵਸੈ ਸਹਜੇ ਰਸੁ ਪੀਜੈ ॥ ਹਰਿ ਕੈ ਭਾਣੈ ਸੁਖੁ ਪਾਈਐ ਹਰਿ ਲਾਹਾ ਨਿਤ ਲੀਜੈ ॥ ਹਰਿ ਕੈ ਤਖਤਿ ਬਹਾਲੀਐ ਨਿਜ ਘਰਿ ਸਦਾ ਵਸੀਜੈ ॥ ਹਰਿ ਕਾ ਭਾਣਾ ਤਿਨੀ ਮੰਨਿਆ ਜਿਨਾ ਗੁਰੂ ਮਿਲੀਜੈ ॥੧੬॥ ਸਲੋਕੁ ਮਃ ੩ ॥ ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨ੍ਹ੍ਹ ਕਉ ਆਪੇ ਦੇਇ ਬੁਝਾਇ ॥ ਵਾਹੁ ਵਾਹੁ ਕਰਤਿਆ ਮਨੁ ਨਿਰਮਲੁ ਹੋਵੈ ਹਉਮੈ ਵਿਚਹੁ ਜਾਇ ॥ ਵਾਹੁ ਵਾਹੁ ਗੁਰਸਿਖੁ ਜੋ ਨਿਤ ਕਰੇ ਸੋ ਮਨ ਚਿੰਦਿਆ ਫਲੁ ਪਾਇ ॥ ਵਾਹੁ ਵਾਹੁ ਕਰਹਿ ਸੇ ਜਨ ਸੋਹਣੇ ਹਰਿ ਤਿਨ੍ਹ੍ਹ ਕੈ ਸੰਗਿ ਮਿਲਾਇ ॥ ਵਾਹੁ ਵਾਹੁ ਹਿਰਦੈ ਉਚਰਾ ਮੁਖਹੁ ਭੀ ਵਾਹੁ ਵਾਹੁ ਕਰੇਉ ॥ ਨਾਨਕ ਵਾਹੁ ਵਾਹੁ ਜੋ ਕਰਹਿ ਹਉ ਤਨੁ ਮਨੁ ਤਿਨ੍ਹ੍ਹ ਕਉ ਦੇਉ ॥੧॥ ਮਃ ੩ ॥ ਵਾਹੁ ਵਾਹੁ ਸਾਹਿਬੁ ਸਚੁ ਹੈ ਅੰਮ੍ਰਿਤੁ ਜਾ ਕਾ ਨਾਉ ॥ ਜਿਨਿ ਸੇਵਿਆ ਤਿਨਿ ਫਲੁ ਪਾਇਆ ਹਉ ਤਿਨ ਬਲਿਹਾਰੈ ਜਾਉ ॥ ਵਾਹੁ ਵਾਹੁ ਗੁਣੀ ਨਿਧਾਨੁ ਹੈ ਜਿਸ ਨੋ ਦੇਇ ਸੁ ਖਾਇ ॥ ਵਾਹੁ ਵਾਹੁ ਜਲਿ ਥਲਿ ਭਰਪੂਰੁ ਹੈ ਗੁਰਮੁਖਿ ਪਾਇਆ ਜਾਇ ॥ ਵਾਹੁ ਵਾਹੁ ਗੁਰਸਿਖ ਨਿਤ ਸਭ ਕਰਹੁ ਗੁਰ ਪੂਰੇ ਵਾਹੁ ਵਾਹੁ ਭਾਵੈ ॥ ਨਾਨਕ ਵਾਹੁ ਵਾਹੁ ਜੋ ਮਨਿ ਚਿਤਿ ਕਰੇ ਤਿਸੁ ਜਮਕੰਕਰੁ ਨੇੜਿ ਨ ਆਵੈ ॥੨॥ ਪਉੜੀ ॥ ਹਰਿ ਜੀਉ ਸਚਾ ਸਚੁ ਹੈ ਸਚੀ ਗੁਰਬਾਣੀ ॥ ਸਤਿਗੁਰ ਤੇ ਸਚੁ ਪਛਾਣੀਐ ਸਚਿ ਸਹਜਿ ਸਮਾਣੀ ॥ ਅਨਦਿਨੁ ਜਾਗਹਿ ਨਾ ਸਵਹਿ ਜਾਗਤ ਰੈਣਿ ਵਿਹਾਣੀ ॥ ਗੁਰਮਤੀ ਹਰਿ ਰਸੁ ਚਾਖਿਆ ਸੇ ਪੁੰਨ ਪਰਾਣੀ ॥ ਬਿਨੁ ਗੁਰ ਕਿਨੈ ਨ ਪਾਇਓ ਪਚਿ ਮੁਏ ਅਜਾਣੀ ॥੧੭॥ ਸਲੋਕੁ ਮਃ ੩ ॥ ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥ ਵਾਹੁ ਵਾਹੁ ਅਗਮ ਅਥਾਹੁ ਹੈ ਵਾਹੁ ਵਾਹੁ ਸਚਾ ਸੋਇ ॥ ਵਾਹੁ ਵਾਹੁ ਵੇਪਰਵਾਹੁ ਹੈ ਵਾਹੁ ਵਾਹੁ ਕਰੇ ਸੁ ਹੋਇ ॥ ਵਾਹੁ ਵਾਹੁ ਅੰਮ੍ਰਿਤ ਨਾਮੁ ਹੈ ਗੁਰਮੁਖਿ ਪਾਵੈ ਕੋਇ ॥ ਵਾਹੁ ਵਾਹੁ ਕਰਮੀ