Page 518

ਜਿਸੁ ਸਿਮਰਤ ਸੁਖੁ ਹੋਇ ਸਗਲੇ ਦੂਖ ਜਾਹਿ ॥੨॥ ਪਉੜੀ ॥ ਅਕੁਲ ਨਿਰੰਜਨ ਪੁਰਖੁ ਅਗਮੁ ਅਪਾਰੀਐ ॥ ਸਚੋ ਸਚਾ ਸਚੁ ਸਚੁ ਨਿਹਾਰੀਐ ॥ ਕੂੜੁ ਨ ਜਾਪੈ ਕਿਛੁ ਤੇਰੀ ਧਾਰੀਐ ॥ ਸਭਸੈ ਦੇ ਦਾਤਾਰੁ ਜੇਤ ਉਪਾਰੀਐ ॥ ਇਕਤੁ ਸੂਤਿ ਪਰੋਇ ਜੋਤਿ ਸੰਜਾਰੀਐ ॥ ਹੁਕਮੇ ਭਵਜਲ ਮੰਝਿ ਹੁਕਮੇ ਤਾਰੀਐ ॥ ਪ੍ਰਭ ਜੀਉ ਤੁਧੁ ਧਿਆਏ ਸੋਇ ਜਿਸੁ ਭਾਗੁ ਮਥਾਰੀਐ ॥ ਤੇਰੀ ਗਤਿ ਮਿਤਿ ਲਖੀ ਨ ਜਾਇ ਹਉ ਤੁਧੁ ਬਲਿਹਾਰੀਐ ॥੧॥ ਸਲੋਕੁ ਮਃ ੫ ॥ ਜਾ ਤੂੰ ਤੁਸਹਿ ਮਿਹਰਵਾਨ ਅਚਿੰਤੁ ਵਸਹਿ ਮਨ ਮਾਹਿ ॥ ਜਾ ਤੂੰ ਤੁਸਹਿ ਮਿਹਰਵਾਨ ਨਉ ਨਿਧਿ ਘਰ ਮਹਿ ਪਾਹਿ ॥ ਜਾ ਤੂੰ ਤੁਸਹਿ ਮਿਹਰਵਾਨ ਤਾ ਗੁਰ ਕਾ ਮੰਤ੍ਰੁ ਕਮਾਹਿ ॥ ਜਾ ਤੂੰ ਤੁਸਹਿ ਮਿਹਰਵਾਨ ਤਾ ਨਾਨਕ ਸਚਿ ਸਮਾਹਿ ॥੧॥ ਮਃ ੫ ॥ ਕਿਤੀ ਬੈਹਨ੍ਹ੍ਹਿ ਬੈਹਣੇ ਮੁਚੁ ਵਜਾਇਨਿ ਵਜ ॥ ਨਾਨਕ ਸਚੇ ਨਾਮ ਵਿਣੁ ਕਿਸੈ ਨ ਰਹੀਆ ਲਜ ॥੨॥ ਪਉੜੀ ॥ ਤੁਧੁ ਧਿਆਇਨ੍ਹ੍ਹਿ ਬੇਦ ਕਤੇਬਾ ਸਣੁ ਖੜੇ ॥ ਗਣਤੀ ਗਣੀ ਨ ਜਾਇ ਤੇਰੈ ਦਰਿ ਪੜੇ ॥ ਬ੍ਰਹਮੇ ਤੁਧੁ ਧਿਆਇਨ੍ਹ੍ਹਿ ਇੰਦ੍ਰ ਇੰਦ੍ਰਾਸਣਾ ॥ ਸੰਕਰ ਬਿਸਨ ਅਵਤਾਰ ਹਰਿ ਜਸੁ ਮੁਖਿ ਭਣਾ ॥ ਪੀਰ ਪਿਕਾਬਰ ਸੇਖ ਮਸਾਇਕ ਅਉਲੀਏ ॥ ਓਤਿ ਪੋਤਿ ਨਿਰੰਕਾਰ ਘਟਿ ਘਟਿ ਮਉਲੀਏ ॥ ਕੂੜਹੁ ਕਰੇ ਵਿਣਾਸੁ ਧਰਮੇ ਤਗੀਐ ॥ ਜਿਤੁ ਜਿਤੁ ਲਾਇਹਿ ਆਪਿ ਤਿਤੁ ਤਿਤੁ ਲਗੀਐ ॥੨॥ ਸਲੋਕੁ ਮਃ ੫ ॥ ਚੰਗਿਆੲ‍ਂ‍ੀ ਆਲਕੁ ਕਰੇ ਬੁਰਿਆੲ‍ਂ‍ੀ ਹੋਇ ਸੇਰੁ ॥ ਨਾਨਕ ਅਜੁ ਕਲਿ ਆਵਸੀ ਗਾਫਲ ਫਾਹੀ ਪੇਰੁ ॥੧॥ ਮਃ ੫ ॥ ਕਿਤੀਆ ਕੁਢੰਗ ਗੁਝਾ ਥੀਐ ਨ ਹਿਤੁ ॥ ਨਾਨਕ ਤੈ ਸਹਿ ਢਕਿਆ ਮਨ ਮਹਿ ਸਚਾ ਮਿਤੁ ॥੨॥ ਪਉੜੀ ॥ ਹਉ ਮਾਗਉ ਤੁਝੈ ਦਇਆਲ ਕਰਿ ਦਾਸਾ ਗੋਲਿਆ ॥ ਨਉ ਨਿਧਿ ਪਾਈ ਰਾਜੁ ਜੀਵਾ ਬੋਲਿਆ ॥ ਅੰਮ੍ਰਿਤ ਨਾਮੁ ਨਿਧਾਨੁ ਦਾਸਾ ਘਰਿ ਘਣਾ ॥ ਤਿਨ ਕੈ ਸੰਗਿ ਨਿਹਾਲੁ ਸ੍ਰਵਣੀ ਜਸੁ ਸੁਣਾ ॥ ਕਮਾਵਾ ਤਿਨ ਕੀ ਕਾਰ ਸਰੀਰੁ ਪਵਿਤੁ ਹੋਇ ॥ ਪਖਾ ਪਾਣੀ ਪੀਸਿ ਬਿਗਸਾ ਪੈਰ ਧੋਇ ॥ ਆਪਹੁ ਕਛੂ ਨ ਹੋਇ ਪ੍ਰਭ ਨਦਰਿ ਨਿਹਾਲੀਐ ॥ ਮੋਹਿ ਨਿਰਗੁਣ ਦਿਚੈ ਥਾਉ ਸੰਤ ਧਰਮ ਸਾਲੀਐ ॥੩॥ ਸਲੋਕ ਮਃ ੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ ਮਃ ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥ ਪਉੜੀ ॥ ਨਿਤ ਜਪੀਐ ਸਾਸਿ ਗਿਰਾਸਿ ਨਾਉ ਪਰਵਦਿਗਾਰ ਦਾ ॥ ਜਿਸ ਨੋ ਕਰੇ ਰਹੰਮ ਤਿਸੁ ਨ ਵਿਸਾਰਦਾ ॥ ਆਪਿ ਉਪਾਵਣਹਾਰ