Page 521

ਮਃ ੫ ॥ ਜਿਮੀ ਵਸੰਦੀ ਪਾਣੀਐ ਈਧਣੁ ਰਖੈ ਭਾਹਿ ॥ ਨਾਨਕ ਸੋ ਸਹੁ ਆਹਿ ਜਾ ਕੈ ਆਢਲਿ ਹਭੁ ਕੋ ॥੨॥ ਪਉੜੀ ॥ ਤੇਰੇ ਕੀਤੇ ਕੰਮ ਤੁਧੈ ਹੀ ਗੋਚਰੇ ॥ ਸੋਈ ਵਰਤੈ ਜਗਿ ਜਿ ਕੀਆ ਤੁਧੁ ਧੁਰੇ ॥ ਬਿਸਮੁ ਭਏ ਬਿਸਮਾਦ ਦੇਖਿ ਕੁਦਰਤਿ ਤੇਰੀਆ ॥ ਸਰਣਿ ਪਰੇ ਤੇਰੀ ਦਾਸ ਕਰਿ ਗਤਿ ਹੋਇ ਮੇਰੀਆ ॥ ਤੇਰੈ ਹਥਿ ਨਿਧਾਨੁ ਭਾਵੈ ਤਿਸੁ ਦੇਹਿ ॥ ਜਿਸ ਨੋ ਹੋਇ ਦਇਆਲੁ ਹਰਿ ਨਾਮੁ ਸੇਇ ਲੇਹਿ ॥ ਅਗਮ ਅਗੋਚਰ ਬੇਅੰਤ ਅੰਤੁ ਨ ਪਾਈਐ ॥ ਜਿਸ ਨੋ ਹੋਹਿ ਕ੍ਰਿਪਾਲੁ ਸੁ ਨਾਮੁ ਧਿਆਈਐ ॥੧੧॥ ਸਲੋਕ ਮਃ ੫ ॥ ਕੜਛੀਆ ਫਿਰੰਨ੍ਹ੍ਹਿ ਸੁਆਉ ਨ ਜਾਣਨ੍ਹ੍ਹਿ ਸੁਞੀਆ ॥ ਸੇਈ ਮੁਖ ਦਿਸੰਨ੍ਹ੍ਹਿ ਨਾਨਕ ਰਤੇ ਪ੍ਰੇਮ ਰਸਿ ॥੧॥ ਮਃ ੫ ॥ ਖੋਜੀ ਲਧਮੁ ਖੋਜੁ ਛਡੀਆ ਉਜਾੜਿ ॥ ਤੈ ਸਹਿ ਦਿਤੀ ਵਾੜਿ ਨਾਨਕ ਖੇਤੁ ਨ ਛਿਜਈ ॥੨॥ ਪਉੜੀ ॥ ਆਰਾਧਿਹੁ ਸਚਾ ਸੋਇ ਸਭੁ ਕਿਛੁ ਜਿਸੁ ਪਾਸਿ ॥ ਦੁਹਾ ਸਿਰਿਆ ਖਸਮੁ ਆਪਿ ਖਿਨ ਮਹਿ ਕਰੇ ਰਾਸਿ ॥ ਤਿਆਗਹੁ ਸਗਲ ਉਪਾਵ ਤਿਸ ਕੀ ਓਟ ਗਹੁ ॥ ਪਉ ਸਰਣਾਈ ਭਜਿ ਸੁਖੀ ਹੂੰ ਸੁਖ ਲਹੁ ॥ ਕਰਮ ਧਰਮ ਤਤੁ ਗਿਆਨੁ ਸੰਤਾ ਸੰਗੁ ਹੋਇ ॥ ਜਪੀਐ ਅੰਮ੍ਰਿਤ ਨਾਮੁ ਬਿਘਨੁ ਨ ਲਗੈ ਕੋਇ ॥ ਜਿਸ ਨੋ ਆਪਿ ਦਇਆਲੁ ਤਿਸੁ ਮਨਿ ਵੁਠਿਆ ॥ ਪਾਈਅਨ੍ਹ੍ਹਿ ਸਭਿ ਨਿਧਾਨ ਸਾਹਿਬਿ ਤੁਠਿਆ ॥੧੨॥ ਸਲੋਕ ਮਃ ੫ ॥ ਲਧਮੁ ਲਭਣਹਾਰੁ ਕਰਮੁ ਕਰੰਦੋ ਮਾ ਪਿਰੀ ॥ ਇਕੋ ਸਿਰਜਣਹਾਰੁ ਨਾਨਕ ਬਿਆ ਨ ਪਸੀਐ ॥੧॥ ਮਃ ੫ ॥ ਪਾਪੜਿਆ ਪਛਾੜਿ ਬਾਣੁ ਸਚਾਵਾ ਸੰਨ੍ਹ੍ਹਿ ਕੈ ॥ ਗੁਰ ਮੰਤ੍ਰੜਾ ਚਿਤਾਰਿ ਨਾਨਕ ਦੁਖੁ ਨ ਥੀਵਈ ॥੨॥ ਪਉੜੀ ॥ ਵਾਹੁ ਵਾਹੁ ਸਿਰਜਣਹਾਰ ਪਾਈਅਨੁ ਠਾਢਿ ਆਪਿ ॥ ਜੀਅ ਜੰਤ ਮਿਹਰਵਾਨੁ ਤਿਸ ਨੋ ਸਦਾ ਜਾਪਿ ॥ ਦਇਆ ਧਾਰੀ ਸਮਰਥਿ ਚੁਕੇ ਬਿਲ ਬਿਲਾਪ ॥ ਨਠੇ ਤਾਪ ਦੁਖ ਰੋਗ ਪੂਰੇ ਗੁਰ ਪ੍ਰਤਾਪਿ ॥ ਕੀਤੀਅਨੁ ਆਪਣੀ ਰਖ ਗਰੀਬ ਨਿਵਾਜਿ ਥਾਪਿ ॥ ਆਪੇ ਲਇਅਨੁ ਛਡਾਇ ਬੰਧਨ ਸਗਲ ਕਾਪਿ ॥ ਤਿਸਨ ਬੁਝੀ ਆਸ ਪੁੰਨੀ ਮਨ ਸੰਤੋਖਿ ਧ੍ਰਾਪਿ ॥ ਵਡੀ ਹੂੰ ਵਡਾ ਅਪਾਰ ਖਸਮੁ ਜਿਸੁ ਲੇਪੁ ਨ ਪੁੰਨਿ ਪਾਪਿ ॥੧੩॥ ਸਲੋਕ ਮਃ ੫ ॥ ਜਾ ਕਉ ਭਏ ਕ੍ਰਿਪਾਲ ਪ੍ਰਭ ਹਰਿ ਹਰਿ ਸੇਈ ਜਪਾਤ ॥ ਨਾਨਕ ਪ੍ਰੀਤਿ ਲਗੀ ਤਿਨ ਰਾਮ ਸਿਉ ਭੇਟਤ ਸਾਧ ਸੰਗਾਤ ॥੧॥ ਮਃ ੫ ॥ ਰਾਮੁ ਰਮਹੁ ਬਡਭਾਗੀਹੋ ਜਲਿ ਥਲਿ ਮਹੀਅਲਿ ਸੋਇ ॥ ਨਾਨਕ ਨਾਮਿ ਅਰਾਧਿਐ ਬਿਘਨੁ ਨ ਲਾਗੈ ਕੋਇ ॥੨॥ ਪਉੜੀ ॥ ਭਗਤਾ ਕਾ ਬੋਲਿਆ ਪਰਵਾਣੁ ਹੈ ਦਰਗਹ ਪਵੈ ਥਾਇ ॥ ਭਗਤਾ ਤੇਰੀ ਟੇਕ ਰਤੇ ਸਚਿ ਨਾਇ ॥ ਜਿਸ ਨੋ