Page 525

ਗੂਜਰੀ ਸ੍ਰੀ ਨਾਮਦੇਵ ਜੀ ਕੇ ਪਦੇ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਜੌ ਰਾਜੁ ਦੇਹਿ ਤ ਕਵਨ ਬਡਾਈ ॥ ਜੌ ਭੀਖ ਮੰਗਾਵਹਿ ਤ ਕਿਆ ਘਟਿ ਜਾਈ ॥੧॥ ਤੂੰ ਹਰਿ ਭਜੁ ਮਨ ਮੇਰੇ ਪਦੁ ਨਿਰਬਾਨੁ ॥ ਬਹੁਰਿ ਨ ਹੋਇ ਤੇਰਾ ਆਵਨ ਜਾਨੁ ॥੧॥ ਰਹਾਉ ॥ ਸਭ ਤੈ ਉਪਾਈ ਭਰਮ ਭੁਲਾਈ ॥ ਜਿਸ ਤੂੰ ਦੇਵਹਿ ਤਿਸਹਿ ਬੁਝਾਈ ॥੨॥ ਸਤਿਗੁਰੁ ਮਿਲੈ ਤ ਸਹਸਾ ਜਾਈ ॥ ਕਿਸੁ ਹਉ ਪੂਜਉ ਦੂਜਾ ਨਦਰਿ ਨ ਆਈ ॥੩॥ ਏਕੈ ਪਾਥਰ ਕੀਜੈ ਭਾਉ ॥ ਦੂਜੈ ਪਾਥਰ ਧਰੀਐ ਪਾਉ ॥ ਜੇ ਓਹੁ ਦੇਉ ਤ ਓਹੁ ਭੀ ਦੇਵਾ ॥ ਕਹਿ ਨਾਮਦੇਉ ਹਮ ਹਰਿ ਕੀ ਸੇਵਾ ॥੪॥੧॥ ਗੂਜਰੀ ਘਰੁ ੧ ॥ ਮਲੈ ਨ ਲਾਛੈ ਪਾਰ ਮਲੋ ਪਰਮਲੀਓ ਬੈਠੋ ਰੀ ਆਈ ॥ ਆਵਤ ਕਿਨੈ ਨ ਪੇਖਿਓ ਕਵਨੈ ਜਾਣੈ ਰੀ ਬਾਈ ॥੧॥ ਕਉਣੁ ਕਹੈ ਕਿਣਿ ਬੂਝੀਐ ਰਮਈਆ ਆਕੁਲੁ ਰੀ ਬਾਈ ॥੧॥ ਰਹਾਉ ॥ ਜਿਉ ਆਕਾਸੈ ਪੰਖੀਅਲੋ ਖੋਜੁ ਨਿਰਖਿਓ ਨ ਜਾਈ ॥ ਜਿਉ ਜਲ ਮਾਝੈ ਮਾਛਲੋ ਮਾਰਗੁ ਪੇਖਣੋ ਨ ਜਾਈ ॥੨॥ ਜਿਉ ਆਕਾਸੈ ਘੜੂਅਲੋ ਮ੍ਰਿਗ ਤ੍ਰਿਸਨਾ ਭਰਿਆ ॥ ਨਾਮੇ ਚੇ ਸੁਆਮੀ ਬੀਠਲੋ ਜਿਨਿ ਤੀਨੈ ਜਰਿਆ ॥੩॥੨॥


ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩      ੴ ਸਤਿਗੁਰ ਪ੍ਰਸਾਦਿ ॥

ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥

ਗੂਜਰੀ ਸ੍ਰੀ ਤ੍ਰਿਲੋਚਨ ਜੀਉ ਕੇ ਪਦੇ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਅੰਤਰੁ ਮਲਿ ਨਿਰਮਲੁ ਨਹੀ ਕੀਨਾ ਬਾਹਰਿ ਭੇਖ ਉਦਾਸੀ ॥ ਹਿਰਦੈ ਕਮਲੁ ਘਟਿ ਬ੍ਰਹਮੁ ਨ ਚੀਨ੍ਹ੍ਹਾ ਕਾਹੇ