![]() |
![]() |
![]() |
![]() |
Page 526 ਭਇਆ ਸੰਨਿਆਸੀ ॥੧॥ ਭਰਮੇ ਭੂਲੀ ਰੇ ਜੈ ਚੰਦਾ ॥ ਨਹੀ ਨਹੀ ਚੀਨ੍ਹ੍ਹਿਆ ਪਰਮਾਨੰਦਾ ॥੧॥ ਰਹਾਉ ॥ ਘਰਿ ਘਰਿ ਖਾਇਆ ਪਿੰਡੁ ਬਧਾਇਆ ਖਿੰਥਾ ਮੁੰਦਾ ਮਾਇਆ ॥ ਭੂਮਿ ਮਸਾਣ ਕੀ ਭਸਮ ਲਗਾਈ ਗੁਰ ਬਿਨੁ ਤਤੁ ਨ ਪਾਇਆ ॥੨॥ ਕਾਇ ਜਪਹੁ ਰੇ ਕਾਇ ਤਪਹੁ ਰੇ ਕਾਇ ਬਿਲੋਵਹੁ ਪਾਣੀ ॥ ਲਖ ਚਉਰਾਸੀਹ ਜਿਨ੍ਹ੍ਹਿ ਉਪਾਈ ਸੋ ਸਿਮਰਹੁ ਨਿਰਬਾਣੀ ॥੩॥ ਕਾਇ ਕਮੰਡਲੁ ਕਾਪੜੀਆ ਰੇ ਅਠਸਠਿ ਕਾਇ ਫਿਰਾਹੀ ॥ ਬਦਤਿ ਤ੍ਰਿਲੋਚਨੁ ਸੁਨੁ ਰੇ ਪ੍ਰਾਣੀ ਕਣ ਬਿਨੁ ਗਾਹੁ ਕਿ ਪਾਹੀ ॥੪॥੧॥ ਗੂਜਰੀ ॥ ਅੰਤਿ ਕਾਲਿ ਜੋ ਲਛਮੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਸਰਪ ਜੋਨਿ ਵਲਿ ਵਲਿ ਅਉਤਰੈ ॥੧॥ ਅਰੀ ਬਾਈ ਗੋਬਿਦ ਨਾਮੁ ਮਤਿ ਬੀਸਰੈ ॥ ਰਹਾਉ ॥ ਅੰਤਿ ਕਾਲਿ ਜੋ ਇਸਤ੍ਰੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਬੇਸਵਾ ਜੋਨਿ ਵਲਿ ਵਲਿ ਅਉਤਰੈ ॥੨॥ ਅੰਤਿ ਕਾਲਿ ਜੋ ਲੜਿਕੇ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਸੂਕਰ ਜੋਨਿ ਵਲਿ ਵਲਿ ਅਉਤਰੈ ॥੩॥ ਅੰਤਿ ਕਾਲਿ ਜੋ ਮੰਦਰ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਪ੍ਰੇਤ ਜੋਨਿ ਵਲਿ ਵਲਿ ਅਉਤਰੈ ॥੪॥ ਅੰਤਿ ਕਾਲਿ ਨਾਰਾਇਣੁ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਬਦਤਿ ਤਿਲੋਚਨੁ ਤੇ ਨਰ ਮੁਕਤਾ ਪੀਤੰਬਰੁ ਵਾ ਕੇ ਰਿਦੈ ਬਸੈ ॥੫॥੨॥ ਗੂਜਰੀ ਸ੍ਰੀ ਜੈਦੇਵ ਜੀਉ ਕਾ ਪਦਾ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਪਰਮਾਦਿ ਪੁਰਖਮਨੋਪਿਮੰ ਸਤਿ ਆਦਿ ਭਾਵ ਰਤੰ ॥ ਪਰਮਦਭੁਤੰ ਪਰਕ੍ਰਿਤਿ ਪਰੰ ਜਦਿਚਿੰਤਿ ਸਰਬ ਗਤੰ ॥੧॥ ਕੇਵਲ ਰਾਮ ਨਾਮ ਮਨੋਰਮੰ ॥ ਬਦਿ ਅੰਮ੍ਰਿਤ ਤਤ ਮਇਅੰ ॥ ਨ ਦਨੋਤਿ ਜਸਮਰਣੇਨ ਜਨਮ ਜਰਾਧਿ ਮਰਣ ਭਇਅੰ ॥੧॥ ਰਹਾਉ ॥ ਇਛਸਿ ਜਮਾਦਿ ਪਰਾਭਯੰ ਜਸੁ ਸ੍ਵਸਤਿ ਸੁਕ੍ਰਿਤ ਕ੍ਰਿਤੰ ॥ ਭਵ ਭੂਤ ਭਾਵ ਸਮਬ੍ਯ੍ਯਿਅੰ ਪਰਮੰ ਪ੍ਰਸੰਨਮਿਦੰ ॥੨॥ ਲੋਭਾਦਿ ਦ੍ਰਿਸਟਿ ਪਰ ਗ੍ਰਿਹੰ ਜਦਿਬਿਧਿ ਆਚਰਣੰ ॥ ਤਜਿ ਸਕਲ ਦੁਹਕ੍ਰਿਤ ਦੁਰਮਤੀ ਭਜੁ ਚਕ੍ਰਧਰ ਸਰਣੰ ॥੩॥ ਹਰਿ ਭਗਤ ਨਿਜ ਨਿਹਕੇਵਲਾ ਰਿਦ ਕਰਮਣਾ ਬਚਸਾ ॥ ਜੋਗੇਨ ਕਿੰ ਜਗੇਨ ਕਿੰ ਦਾਨੇਨ ਕਿੰ ਤਪਸਾ ॥੪॥ ਗੋਬਿੰਦ ਗੋਬਿੰਦੇਤਿ ਜਪਿ ਨਰ ਸਕਲ ਸਿਧਿ ਪਦੰ ॥ ਜੈਦੇਵ ਆਇਉ ਤਸ ਸਫੁਟੰ ਭਵ ਭੂਤ ਸਰਬ ਗਤੰ ॥੫॥੧॥ |