Page 528

॥੧॥ ਰਹਾਉ ॥ ਲੋਕਨ ਕੀ ਚਤੁਰਾਈ ਉਪਮਾ ਤੇ ਬੈਸੰਤਰਿ ਜਾਰਿ ॥ ਕੋਈ ਭਲਾ ਕਹਉ ਭਾਵੈ ਬੁਰਾ ਕਹਉ ਹਮ ਤਨੁ ਦੀਓ ਹੈ ਢਾਰਿ ॥੧॥ ਜੋ ਆਵਤ ਸਰਣਿ ਠਾਕੁਰ ਪ੍ਰਭੁ ਤੁਮਰੀ ਤਿਸੁ ਰਾਖਹੁ ਕਿਰਪਾ ਧਾਰਿ ॥ ਜਨ ਨਾਨਕ ਸਰਣਿ ਤੁਮਾਰੀ ਹਰਿ ਜੀਉ ਰਾਖਹੁ ਲਾਜ ਮੁਰਾਰਿ ॥੨॥੪॥ ਦੇਵਗੰਧਾਰੀ ॥ ਹਰਿ ਗੁਣ ਗਾਵੈ ਹਉ ਤਿਸੁ ਬਲਿਹਾਰੀ ॥ ਦੇਖਿ ਦੇਖਿ ਜੀਵਾ ਸਾਧ ਗੁਰ ਦਰਸਨੁ ਜਿਸੁ ਹਿਰਦੈ ਨਾਮੁ ਮੁਰਾਰੀ ॥੧॥ ਰਹਾਉ ॥ ਤੁਮ ਪਵਿਤ੍ਰ ਪਾਵਨ ਪੁਰਖ ਪ੍ਰਭ ਸੁਆਮੀ ਹਮ ਕਿਉ ਕਰਿ ਮਿਲਹ ਜੂਠਾਰੀ ॥ ਹਮਰੈ ਜੀਇ ਹੋਰੁ ਮੁਖਿ ਹੋਰੁ ਹੋਤ ਹੈ ਹਮ ਕਰਮਹੀਣ ਕੂੜਿਆਰੀ ॥੧॥ ਹਮਰੀ ਮੁਦ੍ਰ ਨਾਮੁ ਹਰਿ ਸੁਆਮੀ ਰਿਦ ਅੰਤਰਿ ਦੁਸਟ ਦੁਸਟਾਰੀ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਜਨ ਨਾਨਕ ਸਰਣਿ ਤੁਮ੍ਹ੍ਹਾਰੀ ॥੨॥੫॥ ਦੇਵਗੰਧਾਰੀ ॥ ਹਰਿ ਕੇ ਨਾਮ ਬਿਨਾ ਸੁੰਦਰਿ ਹੈ ਨਕਟੀ ॥ ਜਿਉ ਬੇਸੁਆ ਕੇ ਘਰਿ ਪੂਤੁ ਜਮਤੁ ਹੈ ਤਿਸੁ ਨਾਮੁ ਪਰਿਓ ਹੈ ਧ੍ਰਕਟੀ ॥੧॥ ਰਹਾਉ ॥ ਜਿਨ ਕੈ ਹਿਰਦੈ ਨਾਹਿ ਹਰਿ ਸੁਆਮੀ ਤੇ ਬਿਗੜ ਰੂਪ ਬੇਰਕਟੀ ॥ ਜਿਉ ਨਿਗੁਰਾ ਬਹੁ ਬਾਤਾ ਜਾਣੈ ਓਹੁ ਹਰਿ ਦਰਗਹ ਹੈ ਭ੍ਰਸਟੀ ॥੧॥ ਜਿਨ ਕਉ ਦਇਆਲੁ ਹੋਆ ਮੇਰਾ ਸੁਆਮੀ ਤਿਨਾ ਸਾਧ ਜਨਾ ਪਗ ਚਕਟੀ ॥ ਨਾਨਕ ਪਤਿਤ ਪਵਿਤ ਮਿਲਿ ਸੰਗਤਿ ਗੁਰ ਸਤਿਗੁਰ ਪਾਛੈ ਛੁਕਟੀ ॥੨॥੬॥ ਛਕਾ ੧

ਦੇਵਗੰਧਾਰੀ ਮਹਲਾ ੫ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਮਾਈ ਗੁਰ ਚਰਣੀ ਚਿਤੁ ਲਾਈਐ ॥ ਪ੍ਰਭੁ ਹੋਇ ਕ੍ਰਿਪਾਲੁ ਕਮਲੁ ਪਰਗਾਸੇ ਸਦਾ ਸਦਾ ਹਰਿ ਧਿਆਈਐ ॥੧॥ ਰਹਾਉ ॥ ਅੰਤਰਿ ਏਕੋ ਬਾਹਰਿ ਏਕੋ ਸਭ ਮਹਿ ਏਕੁ ਸਮਾਈਐ ॥ ਘਟਿ ਅਵਘਟਿ ਰਵਿਆ ਸਭ ਠਾਈ ਹਰਿ ਪੂਰਨ ਬ੍ਰਹਮੁ ਦਿਖਾਈਐ ॥੧॥ ਉਸਤਤਿ ਕਰਹਿ ਸੇਵਕ ਮੁਨਿ ਕੇਤੇ ਤੇਰਾ ਅੰਤੁ ਨ ਕਤਹੂ ਪਾਈਐ ॥ ਸੁਖਦਾਤੇ ਦੁਖ ਭੰਜਨ ਸੁਆਮੀ ਜਨ ਨਾਨਕ ਸਦ ਬਲਿ ਜਾਈਐ ॥੨॥੧॥ ਦੇਵਗੰਧਾਰੀ ॥ ਮਾਈ ਹੋਨਹਾਰ ਸੋ ਹੋਈਐ ॥ ਰਾਚਿ ਰਹਿਓ ਰਚਨਾ ਪ੍ਰਭੁ ਅਪਨੀ ਕਹਾ ਲਾਭੁ ਕਹਾ ਖੋਈਐ ॥੧॥ ਰਹਾਉ ॥ ਕਹ ਫੂਲਹਿ ਆਨੰਦ ਬਿਖੈ ਸੋਗ ਕਬ ਹਸਨੋ ਕਬ ਰੋਈਐ ॥ ਕਬਹੂ ਮੈਲੁ ਭਰੇ ਅਭਿਮਾਨੀ ਕਬ ਸਾਧੂ ਸੰਗਿ ਧੋਈਐ ॥੧॥ ਕੋਇ ਨ ਮੇਟੈ ਪ੍ਰਭ ਕਾ ਕੀਆ ਦੂਸਰ ਨਾਹੀ ਅਲੋਈਐ ॥ ਕਹੁ ਨਾਨਕ ਤਿਸੁ ਗੁਰ ਬਲਿਹਾਰੀ ਜਿਹ ਪ੍ਰਸਾਦਿ ਸੁਖਿ ਸੋਈਐ ॥੨॥੨॥