Page 537

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥


ਰਾਗੁ ਬਿਹਾਗੜਾ ਚਉਪਦੇ ਮਹਲਾ ੫ ਘਰੁ ੨ ॥

ਦੂਤਨ ਸੰਗਰੀਆ ॥ ਭੁਇਅੰਗਨਿ ਬਸਰੀਆ ॥ ਅਨਿਕ ਉਪਰੀਆ ॥੧॥ ਤਉ ਮੈ ਹਰਿ ਹਰਿ ਕਰੀਆ ॥ ਤਉ ਸੁਖ ਸਹਜਰੀਆ ॥੧॥ ਰਹਾਉ ॥ ਮਿਥਨ ਮੋਹਰੀਆ ॥ ਅਨ ਕਉ ਮੇਰੀਆ ॥ ਵਿਚਿ ਘੂਮਨ ਘਿਰੀਆ ॥੨॥ ਸਗਲ ਬਟਰੀਆ ॥ ਬਿਰਖ ਇਕ ਤਰੀਆ ॥ ਬਹੁ ਬੰਧਹਿ ਪਰੀਆ ॥੩॥ ਥਿਰੁ ਸਾਧ ਸਫਰੀਆ ॥ ਜਹ ਕੀਰਤਨੁ ਹਰੀਆ ॥ ਨਾਨਕ ਸਰਨਰੀਆ ॥੪॥੧॥


ੴ ਸਤਿਗੁਰ ਪ੍ਰਸਾਦਿ ॥ ਰਾਗੁ ਬਿਹਾਗੜਾ ਮਹਲਾ ੯ ॥ ਹਰਿ ਕੀ ਗਤਿ ਨਹਿ ਕੋਊ ਜਾਨੈ ॥ ਜੋਗੀ ਜਤੀ ਤਪੀ ਪਚਿ ਹਾਰੇ ਅਰੁ ਬਹੁ ਲੋਗ ਸਿਆਨੇ ॥੧॥ ਰਹਾਉ ॥ ਛਿਨ ਮਹਿ ਰਾਉ ਰੰਕ ਕਉ ਕਰਈ ਰਾਉ ਰੰਕ ਕਰਿ ਡਾਰੇ ॥ ਰੀਤੇ ਭਰੇ ਭਰੇ ਸਖਨਾਵੈ ਯਹ ਤਾ ਕੋ ਬਿਵਹਾਰੇ ॥੧॥ ਅਪਨੀ ਮਾਇਆ ਆਪਿ ਪਸਾਰੀ ਆਪਹਿ ਦੇਖਨਹਾਰਾ ॥ ਨਾਨਾ ਰੂਪੁ ਧਰੇ ਬਹੁ ਰੰਗੀ ਸਭ ਤੇ ਰਹੈ ਨਿਆਰਾ ॥੨॥ ਅਗਨਤ ਅਪਾਰੁ ਅਲਖ ਨਿਰੰਜਨ ਜਿਹ ਸਭ ਜਗੁ ਭਰਮਾਇਓ ॥ ਸਗਲ ਭਰਮ ਤਜਿ ਨਾਨਕ ਪ੍ਰਾਣੀ ਚਰਨਿ ਤਾਹਿ ਚਿਤੁ ਲਾਇਓ ॥੩॥੧॥੨॥

ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ