![]() |
![]() |
![]() |
![]() |
Page 539 ਬਿਤਾਲੇ ਰਾਮ ॥ ਜਨ ਤ੍ਰਾਹਿ ਤ੍ਰਾਹਿ ਸਰਣਾਗਤੀ ਮੇਰੀ ਜਿੰਦੁੜੀਏ ਗੁਰ ਨਾਨਕ ਹਰਿ ਰਖਵਾਲੇ ਰਾਮ ॥੩॥ ਹਰਿ ਜਨ ਹਰਿ ਲਿਵ ਉਬਰੇ ਮੇਰੀ ਜਿੰਦੁੜੀਏ ਧੁਰਿ ਭਾਗ ਵਡੇ ਹਰਿ ਪਾਇਆ ਰਾਮ ॥ ਹਰਿ ਹਰਿ ਨਾਮੁ ਪੋਤੁ ਹੈ ਮੇਰੀ ਜਿੰਦੁੜੀਏ ਗੁਰ ਖੇਵਟ ਸਬਦਿ ਤਰਾਇਆ ਰਾਮ ॥ ਹਰਿ ਹਰਿ ਪੁਰਖੁ ਦਇਆਲੁ ਹੈ ਮੇਰੀ ਜਿੰਦੁੜੀਏ ਗੁਰ ਸਤਿਗੁਰ ਮੀਠ ਲਗਾਇਆ ਰਾਮ ॥ ਕਰਿ ਕਿਰਪਾ ਸੁਣਿ ਬੇਨਤੀ ਹਰਿ ਹਰਿ ਜਨ ਨਾਨਕ ਨਾਮੁ ਧਿਆਇਆ ਰਾਮ ॥੪॥੨॥ ਬਿਹਾਗੜਾ ਮਹਲਾ ੪ ॥ ਜਗਿ ਸੁਕ੍ਰਿਤੁ ਕੀਰਤਿ ਨਾਮੁ ਹੈ ਮੇਰੀ ਜਿੰਦੁੜੀਏ ਹਰਿ ਕੀਰਤਿ ਹਰਿ ਮਨਿ ਧਾਰੇ ਰਾਮ ॥ ਹਰਿ ਹਰਿ ਨਾਮੁ ਪਵਿਤੁ ਹੈ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਨਾਮੁ ਉਧਾਰੇ ਰਾਮ ॥ ਸਭ ਕਿਲਵਿਖ ਪਾਪ ਦੁਖ ਕਟਿਆ ਮੇਰੀ ਜਿੰਦੁੜੀਏ ਮਲੁ ਗੁਰਮੁਖਿ ਨਾਮਿ ਉਤਾਰੇ ਰਾਮ ॥ ਵਡ ਪੁੰਨੀ ਹਰਿ ਧਿਆਇਆ ਜਨ ਨਾਨਕ ਹਮ ਮੂਰਖ ਮੁਗਧ ਨਿਸਤਾਰੇ ਰਾਮ ॥੧॥ ਜੋ ਹਰਿ ਨਾਮੁ ਧਿਆਇਦੇ ਮੇਰੀ ਜਿੰਦੁੜੀਏ ਤਿਨਾ ਪੰਚੇ ਵਸਗਤਿ ਆਏ ਰਾਮ ॥ ਅੰਤਰਿ ਨਵ ਨਿਧਿ ਨਾਮੁ ਹੈ ਮੇਰੀ ਜਿੰਦੁੜੀਏ ਗੁਰੁ ਸਤਿਗੁਰੁ ਅਲਖੁ ਲਖਾਏ ਰਾਮ ॥ ਗੁਰਿ ਆਸਾ ਮਨਸਾ ਪੂਰੀਆ ਮੇਰੀ ਜਿੰਦੁੜੀਏ ਹਰਿ ਮਿਲਿਆ ਭੁਖ ਸਭ ਜਾਏ ਰਾਮ ॥ ਧੁਰਿ ਮਸਤਕਿ ਹਰਿ ਪ੍ਰਭਿ ਲਿਖਿਆ ਮੇਰੀ ਜਿੰਦੁੜੀਏ ਜਨ ਨਾਨਕ ਹਰਿ ਗੁਣ ਗਾਏ ਰਾਮ ॥੨॥ ਹਮ ਪਾਪੀ ਬਲਵੰਚੀਆ ਮੇਰੀ ਜਿੰਦੁੜੀਏ ਪਰਦ੍ਰੋਹੀ ਠਗ ਮਾਇਆ ਰਾਮ ॥ ਵਡਭਾਗੀ ਗੁਰੁ ਪਾਇਆ ਮੇਰੀ ਜਿੰਦੁੜੀਏ ਗੁਰਿ ਪੂਰੈ ਗਤਿ ਮਿਤਿ ਪਾਇਆ ਰਾਮ ॥ ਗੁਰਿ ਅੰਮ੍ਰਿਤੁ ਹਰਿ ਮੁਖਿ ਚੋਇਆ ਮੇਰੀ ਜਿੰਦੁੜੀਏ ਫਿਰਿ ਮਰਦਾ ਬਹੁੜਿ ਜੀਵਾਇਆ ਰਾਮ ॥ ਜਨ ਨਾਨਕ ਸਤਿਗੁਰ ਜੋ ਮਿਲੇ ਮੇਰੀ ਜਿੰਦੁੜੀਏ ਤਿਨ ਕੇ ਸਭ ਦੁਖ ਗਵਾਇਆ ਰਾਮ ॥੩॥ ਅਤਿ ਊਤਮੁ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਜਿਤੁ ਜਪਿਐ ਪਾਪ ਗਵਾਤੇ ਰਾਮ ॥ ਪਤਿਤ ਪਵਿਤ੍ਰ ਗੁਰਿ ਹਰਿ ਕੀਏ ਮੇਰੀ ਜਿੰਦੁੜੀਏ ਚਹੁ ਕੁੰਡੀ ਚਹੁ ਜੁਗਿ ਜਾਤੇ ਰਾਮ ॥ ਹਉਮੈ ਮੈਲੁ ਸਭ ਉਤਰੀ ਮੇਰੀ ਜਿੰਦੁੜੀਏ ਹਰਿ ਅੰਮ੍ਰਿਤਿ ਹਰਿ ਸਰਿ ਨਾਤੇ ਰਾਮ ॥ ਅਪਰਾਧੀ ਪਾਪੀ ਉਧਰੇ ਮੇਰੀ ਜਿੰਦੁੜੀਏ ਜਨ ਨਾਨਕ ਖਿਨੁ ਹਰਿ ਰਾਤੇ ਰਾਮ ॥੪॥੩॥ ਬਿਹਾਗੜਾ ਮਹਲਾ ੪ ॥ ਹਉ ਬਲਿਹਾਰੀ ਤਿਨ੍ਹ੍ਹ ਕਉ ਮੇਰੀ ਜਿੰਦੁੜੀਏ ਜਿਨ੍ਹ੍ਹ ਹਰਿ ਹਰਿ ਨਾਮੁ ਅਧਾਰੋ ਰਾਮ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮੇਰੀ ਜਿੰਦੁੜੀਏ ਬਿਖੁ ਭਉਜਲੁ ਤਾਰਣਹਾਰੋ ਰਾਮ ॥ ਜਿਨ ਇਕ ਮਨਿ ਹਰਿ ਧਿਆਇਆ ਮੇਰੀ ਜਿੰਦੁੜੀਏ ਤਿਨ ਸੰਤ ਜਨਾ ਜੈਕਾਰੋ |