Page 541

ਨਿਰਭਉ ਨਾਮਿ ਪਤੀਜਿਆ ਮੇਰੀ ਜਿੰਦੁੜੀਏ ਸਭਿ ਝਖ ਮਾਰਨੁ ਦੁਸਟ ਕੁਪਤੇ ਰਾਮ ॥ ਗੁਰੁ ਪੂਰਾ ਨਾਨਕਿ ਸੇਵਿਆ ਮੇਰੀ ਜਿੰਦੁੜੀਏ ਜਿਨਿ ਪੈਰੀ ਆਣਿ ਸਭਿ ਘਤੇ ਰਾਮ ॥੩॥ ਸੋ ਐਸਾ ਹਰਿ ਨਿਤ ਸੇਵੀਐ ਮੇਰੀ ਜਿੰਦੁੜੀਏ ਜੋ ਸਭ ਦੂ ਸਾਹਿਬੁ ਵਡਾ ਰਾਮ ॥ ਜਿਨ੍ਹ੍ਹੀ ਇਕ ਮਨਿ ਇਕੁ ਅਰਾਧਿਆ ਮੇਰੀ ਜਿੰਦੁੜੀਏ ਤਿਨਾ ਨਾਹੀ ਕਿਸੈ ਦੀ ਕਿਛੁ ਚਡਾ ਰਾਮ ॥ ਗੁਰ ਸੇਵਿਐ ਹਰਿ ਮਹਲੁ ਪਾਇਆ ਮੇਰੀ ਜਿੰਦੁੜੀਏ ਝਖ ਮਾਰਨੁ ਸਭਿ ਨਿੰਦਕ ਘੰਡਾ ਰਾਮ ॥ ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਧੁਰਿ ਮਸਤਕਿ ਹਰਿ ਲਿਖਿ ਛਡਾ ਰਾਮ ॥੪॥੫॥ ਬਿਹਾਗੜਾ ਮਹਲਾ ੪ ॥ ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥ ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥ ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ ਰਾਮ ॥੧॥ ਸੇ ਭਗਤ ਸੇ ਸੇਵਕ ਮੇਰੀ ਜਿੰਦੁੜੀਏ ਜੋ ਪ੍ਰਭ ਮੇਰੇ ਮਨਿ ਭਾਣੇ ਰਾਮ ॥ ਸੇ ਹਰਿ ਦਰਗਹ ਪੈਨਾਇਆ ਮੇਰੀ ਜਿੰਦੁੜੀਏ ਅਹਿਨਿਸਿ ਸਾਚਿ ਸਮਾਣੇ ਰਾਮ ॥ ਤਿਨ ਕੈ ਸੰਗਿ ਮਲੁ ਉਤਰੈ ਮੇਰੀ ਜਿੰਦੁੜੀਏ ਰੰਗਿ ਰਾਤੇ ਨਦਰਿ ਨੀਸਾਣੇ ਰਾਮ ॥ ਨਾਨਕ ਕੀ ਪ੍ਰਭ ਬੇਨਤੀ ਮੇਰੀ ਜਿੰਦੁੜੀਏ ਮਿਲਿ ਸਾਧੂ ਸੰਗਿ ਅਘਾਣੇ ਰਾਮ ॥੨॥ ਹੇ ਰਸਨਾ ਜਪਿ ਗੋਬਿੰਦੋ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਤ੍ਰਿਸਨਾ ਜਾਏ ਰਾਮ ॥ ਜਿਸੁ ਦਇਆ ਕਰੇ ਮੇਰਾ ਪਾਰਬ੍ਰਹਮੁ ਮੇਰੀ ਜਿੰਦੁੜੀਏ ਤਿਸੁ ਮਨਿ ਨਾਮੁ ਵਸਾਏ ਰਾਮ ॥ ਜਿਸੁ ਭੇਟੇ ਪੂਰਾ ਸਤਿਗੁਰੂ ਮੇਰੀ ਜਿੰਦੁੜੀਏ ਸੋ ਹਰਿ ਧਨੁ ਨਿਧਿ ਪਾਏ ਰਾਮ ॥ ਵਡਭਾਗੀ ਸੰਗਤਿ ਮਿਲੈ ਮੇਰੀ ਜਿੰਦੁੜੀਏ ਨਾਨਕ ਹਰਿ ਗੁਣ ਗਾਏ ਰਾਮ ॥੩॥ ਥਾਨ ਥਨੰਤਰਿ ਰਵਿ ਰਹਿਆ ਮੇਰੀ ਜਿੰਦੁੜੀਏ ਪਾਰਬ੍ਰਹਮੁ ਪ੍ਰਭੁ ਦਾਤਾ ਰਾਮ ॥ ਤਾ ਕਾ ਅੰਤੁ ਨ ਪਾਈਐ ਮੇਰੀ ਜਿੰਦੁੜੀਏ ਪੂਰਨ ਪੁਰਖੁ ਬਿਧਾਤਾ ਰਾਮ ॥ ਸਰਬ ਜੀਆ ਪ੍ਰਤਿਪਾਲਦਾ ਮੇਰੀ ਜਿੰਦੁੜੀਏ ਜਿਉ ਬਾਲਕ ਪਿਤ ਮਾਤਾ ਰਾਮ ॥ ਸਹਸ ਸਿਆਣਪ ਨਹ ਮਿਲੈ ਮੇਰੀ ਜਿੰਦੁੜੀਏ ਜਨ ਨਾਨਕ ਗੁਰਮੁਖਿ ਜਾਤਾ ਰਾਮ ॥੪॥੬॥ ਛਕਾ ੧ ॥ ਬਿਹਾਗੜਾ ਮਹਲਾ ੫ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਕਾ ਏਕੁ ਅਚੰਭਉ ਦੇਖਿਆ ਮੇਰੇ ਲਾਲ ਜੀਉ ਜੋ ਕਰੇ ਸੁ ਧਰਮ ਨਿਆਏ ਰਾਮ ॥ ਹਰਿ ਰੰਗੁ ਅਖਾੜਾ ਪਾਇਓਨੁ