![]() |
![]() |
![]() |
![]() |
Page 558 ਕਰੇਦੀਏ ਮੁੰਧੇ ਸਹੁ ਰਾਤੋ ਅਵਰਾਹਾ ॥ ਨਾ ਮਨੀਆਰੁ ਨ ਚੂੜੀਆ ਨਾ ਸੇ ਵੰਗੁੜੀਆਹਾ ॥ ਜੋ ਸਹ ਕੰਠਿ ਨ ਲਗੀਆ ਜਲਨੁ ਸਿ ਬਾਹੜੀਆਹਾ ॥ ਸਭਿ ਸਹੀਆ ਸਹੁ ਰਾਵਣਿ ਗਈਆ ਹਉ ਦਾਧੀ ਕੈ ਦਰਿ ਜਾਵਾ ॥ ਅੰਮਾਲੀ ਹਉ ਖਰੀ ਸੁਚਜੀ ਤੈ ਸਹ ਏਕਿ ਨ ਭਾਵਾ ॥ ਮਾਠਿ ਗੁੰਦਾੲਂੀ ਪਟੀਆ ਭਰੀਐ ਮਾਗ ਸੰਧੂਰੇ ॥ ਅਗੈ ਗਈ ਨ ਮੰਨੀਆ ਮਰਉ ਵਿਸੂਰਿ ਵਿਸੂਰੇ ॥ ਮੈ ਰੋਵੰਦੀ ਸਭੁ ਜਗੁ ਰੁਨਾ ਰੁੰਨੜੇ ਵਣਹੁ ਪੰਖੇਰੂ ॥ ਇਕੁ ਨ ਰੁਨਾ ਮੇਰੇ ਤਨ ਕਾ ਬਿਰਹਾ ਜਿਨਿ ਹਉ ਪਿਰਹੁ ਵਿਛੋੜੀ ॥ ਸੁਪਨੈ ਆਇਆ ਭੀ ਗਇਆ ਮੈ ਜਲੁ ਭਰਿਆ ਰੋਇ ॥ ਆਇ ਨ ਸਕਾ ਤੁਝ ਕਨਿ ਪਿਆਰੇ ਭੇਜਿ ਨ ਸਕਾ ਕੋਇ ॥ ਆਉ ਸਭਾਗੀ ਨੀਦੜੀਏ ਮਤੁ ਸਹੁ ਦੇਖਾ ਸੋਇ ॥ ਤੈ ਸਾਹਿਬ ਕੀ ਬਾਤ ਜਿ ਆਖੈ ਕਹੁ ਨਾਨਕ ਕਿਆ ਦੀਜੈ ॥ ਸੀਸੁ ਵਢੇ ਕਰਿ ਬੈਸਣੁ ਦੀਜੈ ਵਿਣੁ ਸਿਰ ਸੇਵ ਕਰੀਜੈ ॥ ਕਿਉ ਨ ਮਰੀਜੈ ਜੀਅੜਾ ਨ ਦੀਜੈ ਜਾ ਸਹੁ ਭਇਆ ਵਿਡਾਣਾ ॥੧॥੩॥ ਵਡਹੰਸੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥ ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥ ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥ ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥੨॥ ਇਸੁ ਮਨ ਕਉ ਹੋਰੁ ਸੰਜਮੁ ਕੋ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥ ਸਤਗੁਰਿ ਮਿਲਿਐ ਉਲਟੀ ਭਈ ਕਹਣਾ ਕਿਛੂ ਨ ਜਾਇ ॥੩॥ ਭਣਤਿ ਨਾਨਕੁ ਸਤਿਗੁਰ ਕਉ ਮਿਲਦੋ ਮਰੈ ਗੁਰ ਕੈ ਸਬਦਿ ਫਿਰਿ ਜੀਵੈ ਕੋਇ ॥ ਮਮਤਾ ਕੀ ਮਲੁ ਉਤਰੈ ਇਹੁ ਮਨੁ ਹਛਾ ਹੋਇ ॥੪॥੧॥ ਵਡਹੰਸੁ ਮਹਲਾ ੩ ॥ ਨਦਰੀ ਸਤਗੁਰੁ ਸੇਵੀਐ ਨਦਰੀ ਸੇਵਾ ਹੋਇ ॥ ਨਦਰੀ ਇਹੁ ਮਨੁ ਵਸਿ ਆਵੈ ਨਦਰੀ ਮਨੁ ਨਿਰਮਲੁ ਹੋਇ ॥੧॥ ਮੇਰੇ ਮਨ ਚੇਤਿ ਸਚਾ ਸੋਇ ॥ ਏਕੋ ਚੇਤਹਿ ਤਾ ਸੁਖੁ ਪਾਵਹਿ ਫਿਰਿ ਦੂਖੁ ਨ ਮੂਲੇ ਹੋਇ ॥੧॥ ਰਹਾਉ ॥ ਨਦਰੀ ਮਰਿ ਕੈ ਜੀਵੀਐ ਨਦਰੀ ਸਬਦੁ ਵਸੈ ਮਨਿ ਆਇ ॥ ਨਦਰੀ ਹੁਕਮੁ ਬੁਝੀਐ ਹੁਕਮੇ ਰਹੈ ਸਮਾਇ ॥੨॥ ਜਿਨਿ ਜਿਹਵਾ ਹਰਿ ਰਸੁ ਨ ਚਖਿਓ ਸਾ ਜਿਹਵਾ ਜਲਿ ਜਾਉ ॥ ਅਨ ਰਸ ਸਾਦੇ ਲਗਿ ਰਹੀ ਦੁਖੁ ਪਾਇਆ ਦੂਜੈ ਭਾਇ ॥੩॥ ਸਭਨਾ ਨਦਰਿ ਏਕ ਹੈ ਆਪੇ ਫਰਕੁ ਕਰੇਇ ॥ ਨਾਨਕ |