![]() |
![]() |
![]() |
![]() |
Page 562 ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥ ਧਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ ॥੪॥ ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥ ਗੁਰ ਸਤਿਗੁਰ ਪਾਸਹੁ ਹਰਿ ਗੋਸਟਿ ਪੂਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥ ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥ ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥੫॥ ਹਰਿ ਵੇਖਣ ਕਉ ਸਭੁ ਕੋਈ ਲੋਚੈ ਸੋ ਵੇਖੈ ਜਿਸੁ ਆਪਿ ਵਿਖਾਲੇ ॥ ਜਿਸ ਨੋ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਹਰਿ ਸਦਾ ਸਮਾਲੇ ॥ ਸੋ ਹਰਿ ਹਰਿ ਨਾਮੁ ਸਦਾ ਸਦਾ ਸਮਾਲੇ ਜਿਸੁ ਸਤਗੁਰੁ ਪੂਰਾ ਮੇਰਾ ਮਿਲਿਆ ॥ ਨਾਨਕ ਹਰਿ ਜਨ ਹਰਿ ਇਕੇ ਹੋਏ ਹਰਿ ਜਪਿ ਹਰਿ ਸੇਤੀ ਰਲਿਆ ॥੬॥੧॥੩॥ ਵਡਹੰਸੁ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਅਤਿ ਊਚਾ ਤਾ ਕਾ ਦਰਬਾਰਾ ॥ ਅੰਤੁ ਨਾਹੀ ਕਿਛੁ ਪਾਰਾਵਾਰਾ ॥ ਕੋਟਿ ਕੋਟਿ ਕੋਟਿ ਲਖ ਧਾਵੈ ॥ ਇਕੁ ਤਿਲੁ ਤਾ ਕਾ ਮਹਲੁ ਨ ਪਾਵੈ ॥੧॥ ਸੁਹਾਵੀ ਕਉਣੁ ਸੁ ਵੇਲਾ ਜਿਤੁ ਪ੍ਰਭ ਮੇਲਾ ॥੧॥ ਰਹਾਉ ॥ ਲਾਖ ਭਗਤ ਜਾ ਕਉ ਆਰਾਧਹਿ ॥ ਲਾਖ ਤਪੀਸਰ ਤਪੁ ਹੀ ਸਾਧਹਿ ॥ ਲਾਖ ਜੋਗੀਸਰ ਕਰਤੇ ਜੋਗਾ ॥ ਲਾਖ ਭੋਗੀਸਰ ਭੋਗਹਿ ਭੋਗਾ ॥੨॥ ਘਟਿ ਘਟਿ ਵਸਹਿ ਜਾਣਹਿ ਥੋਰਾ ॥ ਹੈ ਕੋਈ ਸਾਜਣੁ ਪਰਦਾ ਤੋਰਾ ॥ ਕਰਉ ਜਤਨ ਜੇ ਹੋਇ ਮਿਹਰਵਾਨਾ ॥ ਤਾ ਕਉ ਦੇਈ ਜੀਉ ਕੁਰਬਾਨਾ ॥੩॥ ਫਿਰਤ ਫਿਰਤ ਸੰਤਨ ਪਹਿ ਆਇਆ ॥ ਦੂਖ ਭ੍ਰਮੁ ਹਮਾਰਾ ਸਗਲ ਮਿਟਾਇਆ ॥ ਮਹਲਿ ਬੁਲਾਇਆ ਪ੍ਰਭ ਅੰਮ੍ਰਿਤੁ ਭੂੰਚਾ ॥ ਕਹੁ ਨਾਨਕ ਪ੍ਰਭੁ ਮੇਰਾ ਊਚਾ ॥੪॥੧॥ ਵਡਹੰਸੁ ਮਹਲਾ ੫ ॥ ਧਨੁ ਸੁ ਵੇਲਾ ਜਿਤੁ ਦਰਸਨੁ ਕਰਣਾ ॥ ਹਉ ਬਲਿਹਾਰੀ ਸਤਿਗੁਰ ਚਰਣਾ ॥੧॥ ਜੀਅ ਕੇ ਦਾਤੇ ਪ੍ਰੀਤਮ ਪ੍ਰਭ ਮੇਰੇ ॥ ਮਨੁ ਜੀਵੈ ਪ੍ਰਭ ਨਾਮੁ ਚਿਤੇਰੇ ॥੧॥ ਰਹਾਉ ॥ ਸਚੁ ਮੰਤ੍ਰੁ ਤੁਮਾਰਾ ਅੰਮ੍ਰਿਤ ਬਾਣੀ ॥ ਸੀਤਲ ਪੁਰਖ ਦ੍ਰਿਸਟਿ ਸੁਜਾਣੀ ॥੨॥ ਸਚੁ ਹੁਕਮੁ ਤੁਮਾਰਾ ਤਖਤਿ ਨਿਵਾਸੀ ॥ ਆਇ ਨ ਜਾਵੈ ਮੇਰਾ ਪ੍ਰਭੁ ਅਬਿਨਾਸੀ ॥੩॥ ਤੁਮ ਮਿਹਰਵਾਨ ਦਾਸ ਹਮ ਦੀਨਾ ॥ ਨਾਨਕ ਸਾਹਿਬੁ ਭਰਪੁਰਿ ਲੀਣਾ ॥੪॥੨॥ ਵਡਹੰਸੁ ਮਹਲਾ ੫ ॥ ਤੂ ਬੇਅੰਤੁ ਕੋ ਵਿਰਲਾ ਜਾਣੈ ॥ ਗੁਰ ਪ੍ਰਸਾਦਿ ਕੋ ਸਬਦਿ ਪਛਾਣੈ ॥੧॥ ਸੇਵਕ ਕੀ ਅਰਦਾਸਿ |