![]() |
![]() |
![]() |
![]() |
Page 563 ਪਿਆਰੇ ॥ ਜਪਿ ਜੀਵਾ ਪ੍ਰਭ ਚਰਣ ਤੁਮਾਰੇ ॥੧॥ ਰਹਾਉ ॥ ਦਇਆਲ ਪੁਰਖ ਮੇਰੇ ਪ੍ਰਭ ਦਾਤੇ ॥ ਜਿਸਹਿ ਜਨਾਵਹੁ ਤਿਨਹਿ ਤੁਮ ਜਾਤੇ ॥੨॥ ਸਦਾ ਸਦਾ ਜਾਈ ਬਲਿਹਾਰੀ ॥ ਇਤ ਉਤ ਦੇਖਉ ਓਟ ਤੁਮਾਰੀ ॥੩॥ ਮੋਹਿ ਨਿਰਗੁਣ ਗੁਣੁ ਕਿਛੂ ਨ ਜਾਤਾ ॥ ਨਾਨਕ ਸਾਧੂ ਦੇਖਿ ਮਨੁ ਰਾਤਾ ॥੪॥੩॥ ਵਡਹੰਸੁ ਮਃ ੫ ॥ ਅੰਤਰਜਾਮੀ ਸੋ ਪ੍ਰਭੁ ਪੂਰਾ ॥ ਦਾਨੁ ਦੇਇ ਸਾਧੂ ਕੀ ਧੂਰਾ ॥੧॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਤੇਰੀ ਓਟ ਪੂਰਨ ਗੋਪਾਲਾ ॥੧॥ ਰਹਾਉ ॥ ਜਲਿ ਥਲਿ ਮਹੀਅਲਿ ਰਹਿਆ ਭਰਪੂਰੇ ॥ ਨਿਕਟਿ ਵਸੈ ਨਾਹੀ ਪ੍ਰਭੁ ਦੂਰੇ ॥੨॥ ਜਿਸ ਨੋ ਨਦਰਿ ਕਰੇ ਸੋ ਧਿਆਏ ॥ ਆਠ ਪਹਰ ਹਰਿ ਕੇ ਗੁਣ ਗਾਏ ॥੩॥ ਜੀਅ ਜੰਤ ਸਗਲੇ ਪ੍ਰਤਿਪਾਰੇ ॥ ਸਰਨਿ ਪਰਿਓ ਨਾਨਕ ਹਰਿ ਦੁਆਰੇ ॥੪॥੪॥ ਵਡਹੰਸੁ ਮਹਲਾ ੫ ॥ ਤੂ ਵਡ ਦਾਤਾ ਅੰਤਰਜਾਮੀ ॥ ਸਭ ਮਹਿ ਰਵਿਆ ਪੂਰਨ ਪ੍ਰਭ ਸੁਆਮੀ ॥੧॥ ਮੇਰੇ ਪ੍ਰਭ ਪ੍ਰੀਤਮ ਨਾਮੁ ਅਧਾਰਾ ॥ ਹਉ ਸੁਣਿ ਸੁਣਿ ਜੀਵਾ ਨਾਮੁ ਤੁਮਾਰਾ ॥੧॥ ਰਹਾਉ ॥ ਤੇਰੀ ਸਰਣਿ ਸਤਿਗੁਰ ਮੇਰੇ ਪੂਰੇ ॥ ਮਨੁ ਨਿਰਮਲੁ ਹੋਇ ਸੰਤਾ ਧੂਰੇ ॥੨॥ ਚਰਨ ਕਮਲ ਹਿਰਦੈ ਉਰਿ ਧਾਰੇ ॥ ਤੇਰੇ ਦਰਸਨ ਕਉ ਜਾਈ ਬਲਿਹਾਰੇ ॥੩॥ ਕਰਿ ਕਿਰਪਾ ਤੇਰੇ ਗੁਣ ਗਾਵਾ ॥ ਨਾਨਕ ਨਾਮੁ ਜਪਤ ਸੁਖੁ ਪਾਵਾ ॥੪॥੫॥ ਵਡਹੰਸੁ ਮਹਲਾ ੫ ॥ ਸਾਧਸੰਗਿ ਹਰਿ ਅੰਮ੍ਰਿਤੁ ਪੀਜੈ ॥ ਨਾ ਜੀਉ ਮਰੈ ਨ ਕਬਹੂ ਛੀਜੈ ॥੧॥ ਵਡਭਾਗੀ ਗੁਰੁ ਪੂਰਾ ਪਾਈਐ ॥ ਗੁਰ ਕਿਰਪਾ ਤੇ ਪ੍ਰਭੂ ਧਿਆਈਐ ॥੧॥ ਰਹਾਉ ॥ ਰਤਨ ਜਵਾਹਰ ਹਰਿ ਮਾਣਕ ਲਾਲਾ ॥ ਸਿਮਰਿ ਸਿਮਰਿ ਪ੍ਰਭ ਭਏ ਨਿਹਾਲਾ ॥੨॥ ਜਤ ਕਤ ਪੇਖਉ ਸਾਧੂ ਸਰਣਾ ॥ ਹਰਿ ਗੁਣ ਗਾਇ ਨਿਰਮਲ ਮਨੁ ਕਰਣਾ ॥੩॥ ਘਟ ਘਟ ਅੰਤਰਿ ਮੇਰਾ ਸੁਆਮੀ ਵੂਠਾ ॥ ਨਾਨਕ ਨਾਮੁ ਪਾਇਆ ਪ੍ਰਭੁ ਤੂਠਾ ॥੪॥੬॥ ਵਡਹੰਸੁ ਮਹਲਾ ੫ ॥ ਵਿਸਰੁ ਨਾਹੀ ਪ੍ਰਭ ਦੀਨ ਦਇਆਲਾ ॥ ਤੇਰੀ ਸਰਣਿ ਪੂਰਨ ਕਿਰਪਾਲਾ ॥੧॥ ਰਹਾਉ ॥ ਜਹ ਚਿਤਿ ਆਵਹਿ ਸੋ ਥਾਨੁ ਸੁਹਾਵਾ ॥ ਜਿਤੁ ਵੇਲਾ ਵਿਸਰਹਿ ਤਾ ਲਾਗੈ ਹਾਵਾ ॥੧॥ ਤੇਰੇ ਜੀਅ ਤੂ ਸਦ ਹੀ ਸਾਥੀ ॥ ਸੰਸਾਰ ਸਾਗਰ ਤੇ ਕਢੁ ਦੇ ਹਾਥੀ ॥੨॥ ਆਵਣੁ ਜਾਣਾ ਤੁਮ ਹੀ ਕੀਆ ॥ ਜਿਸ ਤੂ ਰਾਖਹਿ ਤਿਸੁ ਦੂਖੁ ਨ ਥੀਆ ॥੩॥ ਤੂ ਏਕੋ ਸਾਹਿਬੁ ਅਵਰੁ ਨ ਹੋਰਿ ॥ ਬਿਨਉ ਕਰੈ ਨਾਨਕੁ ਕਰ ਜੋਰਿ ॥੪॥੭॥ ਵਡਹੰਸੁ ਮਃ ੫ ॥ ਤੂ ਜਾਣਾਇਹਿ ਤਾ ਕੋਈ ਜਾਣੈ ॥ ਤੇਰਾ ਦੀਆ ਨਾਮੁ ਵਖਾਣੈ ॥੧॥ ਤੂ ਅਚਰਜੁ ਕੁਦਰਤਿ |