Page 564

ਤੇਰੀ ਬਿਸਮਾ ॥੧॥ ਰਹਾਉ ॥ ਤੁਧੁ ਆਪੇ ਕਾਰਣੁ ਆਪੇ ਕਰਣਾ ॥ ਹੁਕਮੇ ਜੰਮਣੁ ਹੁਕਮੇ ਮਰਣਾ ॥੨॥ ਨਾਮੁ ਤੇਰਾ ਮਨ ਤਨ ਆਧਾਰੀ ॥ ਨਾਨਕ ਦਾਸੁ ਬਖਸੀਸ ਤੁਮਾਰੀ ॥੩॥੮॥

ਵਡਹੰਸੁ ਮਹਲਾ ੫ ਘਰੁ ੨    ੴ ਸਤਿਗੁਰ ਪ੍ਰਸਾਦਿ ॥

ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥੧॥ ਸੁਣਿ ਸਜਣ ਮੇਰੇ ਪ੍ਰੀਤਮ ਭਾਈ ਮੈ ਮੇਲਿਹੁ ਮਿਤ੍ਰੁ ਸੁਖਦਾਤਾ ॥ ਓਹੁ ਜੀਅ ਕੀ ਮੇਰੀ ਸਭ ਬੇਦਨ ਜਾਣੈ ਨਿਤ ਸੁਣਾਵੈ ਹਰਿ ਕੀਆ ਬਾਤਾ ॥ ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਾ ਜਿਉ ਚਾਤ੍ਰਿਕੁ ਜਲ ਕਉ ਬਿਲਲਾਤਾ ॥ ਹਉ ਕਿਆ ਗੁਣ ਤੇਰੇ ਸਾਰਿ ਸਮਾਲੀ ਮੈ ਨਿਰਗੁਣ ਕਉ ਰਖਿ ਲੇਤਾ ॥੨॥ ਹਉ ਭਈ ਉਡੀਣੀ ਕੰਤ ਕਉ ਅੰਮਾਲੀ ਸੋ ਪਿਰੁ ਕਦਿ ਨੈਣੀ ਦੇਖਾ ॥ ਸਭਿ ਰਸ ਭੋਗਣ ਵਿਸਰੇ ਬਿਨੁ ਪਿਰ ਕਿਤੈ ਨ ਲੇਖਾ ॥ ਇਹੁ ਕਾਪੜੁ ਤਨਿ ਨ ਸੁਖਾਵਈ ਕਰਿ ਨ ਸਕਉ ਹਉ ਵੇਸਾ ॥ ਜਿਨੀ ਸਖੀ ਲਾਲੁ ਰਾਵਿਆ ਪਿਆਰਾ ਤਿਨ ਆਗੈ ਹਮ ਆਦੇਸਾ ॥੩॥ ਮੈ ਸਭਿ ਸੀਗਾਰ ਬਣਾਇਆ ਅੰਮਾਲੀ ਬਿਨੁ ਪਿਰ ਕਾਮਿ ਨ ਆਏ ॥ ਜਾ ਸਹਿ ਬਾਤ ਨ ਪੁਛੀਆ ਅੰਮਾਲੀ ਤਾ ਬਿਰਥਾ ਜੋਬਨੁ ਸਭੁ ਜਾਏ ॥ ਧਨੁ ਧਨੁ ਤੇ ਸੋਹਾਗਣੀ ਅੰਮਾਲੀ ਜਿਨ ਸਹੁ ਰਹਿਆ ਸਮਾਏ ॥ ਹਉ ਵਾਰਿਆ ਤਿਨ ਸੋਹਾਗਣੀ ਅੰਮਾਲੀ ਤਿਨ ਕੇ ਧੋਵਾ ਸਦ ਪਾਏ ॥੪॥ ਜਿਚਰੁ ਦੂਜਾ ਭਰਮੁ ਸਾ ਅੰਮਾਲੀ ਤਿਚਰੁ ਮੈ ਜਾਣਿਆ ਪ੍ਰਭੁ ਦੂਰੇ ॥ ਜਾ ਮਿਲਿਆ ਪੂਰਾ ਸਤਿਗੁਰੂ ਅੰਮਾਲੀ ਤਾ ਆਸਾ ਮਨਸਾ ਸਭ ਪੂਰੇ ॥ ਮੈ ਸਰਬ ਸੁਖਾ ਸੁਖ ਪਾਇਆ ਅੰਮਾਲੀ ਪਿਰੁ ਸਰਬ ਰਹਿਆ ਭਰਪੂਰੇ ॥ ਜਨ ਨਾਨਕ ਹਰਿ ਰੰਗੁ ਮਾਣਿਆ ਅੰਮਾਲੀ ਗੁਰ ਸਤਿਗੁਰ ਕੈ ਲਗਿ ਪੈਰੇ ॥੫॥੧॥੯॥

ਵਡਹੰਸੁ ਮਹਲਾ ੩ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥

ਸਚੀ ਬਾਣੀ ਸਚੁ ਧੁਨਿ ਸਚੁ ਸਬਦੁ ਵੀਚਾਰਾ ॥ ਅਨਦਿਨੁ ਸਚੁ ਸਲਾਹਣਾ ਧਨੁ ਧਨੁ ਵਡਭਾਗ ਹਮਾਰਾ ॥੧॥ ਮਨ ਮੇਰੇ ਸਾਚੇ ਨਾਮ ਵਿਟਹੁ ਬਲਿ ਜਾਉ ॥ ਦਾਸਨਿ ਦਾਸਾ ਹੋਇ ਰਹਹਿ ਤਾ ਪਾਵਹਿ