![]() |
![]() |
![]() |
![]() |
Page 567 ਬਲਿਹਾਰੀ ਸਾਚੇ ਨਾਵੈ ॥ ਰਾਜੁ ਤੇਰਾ ਕਬਹੁ ਨ ਜਾਵੈ ॥ ਰਾਜੋ ਤ ਤੇਰਾ ਸਦਾ ਨਿਹਚਲੁ ਏਹੁ ਕਬਹੁ ਨ ਜਾਵਏ ॥ ਚਾਕਰੁ ਤ ਤੇਰਾ ਸੋਇ ਹੋਵੈ ਜੋਇ ਸਹਜਿ ਸਮਾਵਏ ॥ ਦੁਸਮਨੁ ਤ ਦੂਖੁ ਨ ਲਗੈ ਮੂਲੇ ਪਾਪੁ ਨੇੜਿ ਨ ਆਵਏ ॥ ਹਉ ਬਲਿਹਾਰੀ ਸਦਾ ਹੋਵਾ ਏਕ ਤੇਰੇ ਨਾਵਏ ॥੪॥ ਜੁਗਹ ਜੁਗੰਤਰਿ ਭਗਤ ਤੁਮਾਰੇ ॥ ਕੀਰਤਿ ਕਰਹਿ ਸੁਆਮੀ ਤੇਰੈ ਦੁਆਰੇ ॥ ਜਪਹਿ ਤ ਸਾਚਾ ਏਕੁ ਮੁਰਾਰੇ ॥ ਸਾਚਾ ਮੁਰਾਰੇ ਤਾਮਿ ਜਾਪਹਿ ਜਾਮਿ ਮੰਨਿ ਵਸਾਵਹੇ ॥ ਭਰਮੋ ਭੁਲਾਵਾ ਤੁਝਹਿ ਕੀਆ ਜਾਮਿ ਏਹੁ ਚੁਕਾਵਹੇ ॥ ਗੁਰ ਪਰਸਾਦੀ ਕਰਹੁ ਕਿਰਪਾ ਲੇਹੁ ਜਮਹੁ ਉਬਾਰੇ ॥ ਜੁਗਹ ਜੁਗੰਤਰਿ ਭਗਤ ਤੁਮਾਰੇ ॥੫॥ ਵਡੇ ਮੇਰੇ ਸਾਹਿਬਾ ਅਲਖ ਅਪਾਰਾ ॥ ਕਿਉ ਕਰਿ ਕਰਉ ਬੇਨੰਤੀ ਹਉ ਆਖਿ ਨ ਜਾਣਾ ॥ ਨਦਰਿ ਕਰਹਿ ਤਾ ਸਾਚੁ ਪਛਾਣਾ ॥ ਸਾਚੋ ਪਛਾਣਾ ਤਾਮਿ ਤੇਰਾ ਜਾਮਿ ਆਪਿ ਬੁਝਾਵਹੇ ॥ ਦੂਖ ਭੂਖ ਸੰਸਾਰਿ ਕੀਏ ਸਹਸਾ ਏਹੁ ਚੁਕਾਵਹੇ ॥ ਬਿਨਵੰਤਿ ਨਾਨਕੁ ਜਾਇ ਸਹਸਾ ਬੁਝੈ ਗੁਰ ਬੀਚਾਰਾ ॥ ਵਡਾ ਸਾਹਿਬੁ ਹੈ ਆਪਿ ਅਲਖ ਅਪਾਰਾ ॥੬॥ ਤੇਰੇ ਬੰਕੇ ਲੋਇਣ ਦੰਤ ਰੀਸਾਲਾ ॥ ਸੋਹਣੇ ਨਕ ਜਿਨ ਲੰਮੜੇ ਵਾਲਾ ॥ ਕੰਚਨ ਕਾਇਆ ਸੁਇਨੇ ਕੀ ਢਾਲਾ ॥ ਸੋਵੰਨ ਢਾਲਾ ਕ੍ਰਿਸਨ ਮਾਲਾ ਜਪਹੁ ਤੁਸੀ ਸਹੇਲੀਹੋ ॥ ਜਮ ਦੁਆਰਿ ਨ ਹੋਹੁ ਖੜੀਆ ਸਿਖ ਸੁਣਹੁ ਮਹੇਲੀਹੋ ॥ ਹੰਸ ਹੰਸਾ ਬਗ ਬਗਾ ਲਹੈ ਮਨ ਕੀ ਜਾਲਾ ॥ ਬੰਕੇ ਲੋਇਣ ਦੰਤ ਰੀਸਾਲਾ ॥੭॥ ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥ ਕੁਹਕਨਿ ਕੋਕਿਲਾ ਤਰਲ ਜੁਆਣੀ ॥ ਤਰਲਾ ਜੁਆਣੀ ਆਪਿ ਭਾਣੀ ਇਛ ਮਨ ਕੀ ਪੂਰੀਏ ॥ ਸਾਰੰਗ ਜਿਉ ਪਗੁ ਧਰੈ ਠਿਮਿ ਠਿਮਿ ਆਪਿ ਆਪੁ ਸੰਧੂਰਏ ॥ ਸ੍ਰੀਰੰਗ ਰਾਤੀ ਫਿਰੈ ਮਾਤੀ ਉਦਕੁ ਗੰਗਾ ਵਾਣੀ ॥ ਬਿਨਵੰਤਿ ਨਾਨਕੁ ਦਾਸੁ ਹਰਿ ਕਾ ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥੮॥੨॥ ਵਡਹੰਸੁ ਮਹਲਾ ੩ ਛੰਤ ੴ ਸਤਿਗੁਰ ਪ੍ਰਸਾਦਿ ॥ ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥ ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ ॥ ਸਚੈ ਭਾਇ ਪਿਆਰੀ ਕੰਤਿ ਸਵਾਰੀ ਹਰਿ ਹਰਿ ਸਿਉ ਨੇਹੁ ਰਚਾਇਆ ॥ ਆਪੁ ਗਵਾਇਆ ਤਾ ਪਿਰੁ ਪਾਇਆ ਗੁਰ ਕੈ ਸਬਦਿ ਸਮਾਇਆ ॥ ਸਾ ਧਨ ਸਬਦਿ ਸੁਹਾਈ ਪ੍ਰੇਮ ਕਸਾਈ ਅੰਤਰਿ ਪ੍ਰੀਤਿ ਪਿਆਰੀ ॥ ਨਾਨਕ ਸਾ ਧਨ ਮੇਲਿ ਲਈ ਪਿਰਿ ਆਪੇ ਸਾਚੈ ਸਾਹਿ ਸਵਾਰੀ ॥੧॥ ਨਿਰਗੁਣਵੰਤੜੀਏ ਪਿਰੁ ਦੇਖਿ ਹਦੂਰੇ ਰਾਮ ॥ ਗੁਰਮੁਖਿ ਜਿਨੀ |