Page 569

ਨਾਮੁ ਸੋਹਾਗੋ ॥ ਨਾਨਕ ਸਬਦਿ ਮਿਲੈ ਭਉ ਭੰਜਨੁ ਹਰਿ ਰਾਵੈ ਮਸਤਕਿ ਭਾਗੋ ॥੩॥ ਖੇਤੀ ਵਣਜੁ ਸਭੁ ਹੁਕਮੁ ਹੈ ਹੁਕਮੇ ਮੰਨਿ ਵਡਿਆਈ ਰਾਮ ॥ ਗੁਰਮਤੀ ਹੁਕਮੁ ਬੂਝੀਐ ਹੁਕਮੇ ਮੇਲਿ ਮਿਲਾਈ ਰਾਮ ॥ ਹੁਕਮਿ ਮਿਲਾਈ ਸਹਜਿ ਸਮਾਈ ਗੁਰ ਕਾ ਸਬਦੁ ਅਪਾਰਾ ॥ ਸਚੀ ਵਡਿਆਈ ਗੁਰ ਤੇ ਪਾਈ ਸਚੁ ਸਵਾਰਣਹਾਰਾ ॥ ਭਉ ਭੰਜਨੁ ਪਾਇਆ ਆਪੁ ਗਵਾਇਆ ਗੁਰਮੁਖਿ ਮੇਲਿ ਮਿਲਾਈ ॥ ਕਹੁ ਨਾਨਕ ਨਾਮੁ ਨਿਰੰਜਨੁ ਅਗਮੁ ਅਗੋਚਰੁ ਹੁਕਮੇ ਰਹਿਆ ਸਮਾਈ ॥੪॥੨॥ ਵਡਹੰਸੁ ਮਹਲਾ ੩ ॥ ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥ ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥ ਦੂਜੈ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥ ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥੧॥ ਮਨ ਮੇਰਿਆ ਅੰਤਰਿ ਤੇਰੈ ਨਿਧਾਨੁ ਹੈ ਬਾਹਰਿ ਵਸਤੁ ਨ ਭਾਲਿ ॥ ਜੋ ਭਾਵੈ ਸੋ ਭੁੰਚਿ ਤੂ ਗੁਰਮੁਖਿ ਨਦਰਿ ਨਿਹਾਲਿ ॥ ਗੁਰਮੁਖਿ ਨਦਰਿ ਨਿਹਾਲਿ ਮਨ ਮੇਰੇ ਅੰਤਰਿ ਹਰਿ ਨਾਮੁ ਸਖਾਈ ॥ ਮਨਮੁਖ ਅੰਧੁਲੇ ਗਿਆਨ ਵਿਹੂਣੇ ਦੂਜੈ ਭਾਇ ਖੁਆਈ ॥ ਬਿਨੁ ਨਾਵੈ ਕੋ ਛੂਟੈ ਨਾਹੀ ਸਭ ਬਾਧੀ ਜਮਕਾਲਿ ॥ ਨਾਨਕ ਅੰਤਰਿ ਤੇਰੈ ਨਿਧਾਨੁ ਹੈ ਤੂ ਬਾਹਰਿ ਵਸਤੁ ਨ ਭਾਲਿ ॥੨॥ ਮਨ ਮੇਰਿਆ ਜਨਮੁ ਪਦਾਰਥੁ ਪਾਇ ਕੈ ਇਕਿ ਸਚਿ ਲਗੇ ਵਾਪਾਰਾ ॥ ਸਤਿਗੁਰੁ ਸੇਵਨਿ ਆਪਣਾ ਅੰਤਰਿ ਸਬਦੁ ਅਪਾਰਾ ॥ ਅੰਤਰਿ ਸਬਦੁ ਅਪਾਰਾ ਹਰਿ ਨਾਮੁ ਪਿਆਰਾ ਨਾਮੇ ਨਉ ਨਿਧਿ ਪਾਈ ॥ ਮਨਮੁਖ ਮਾਇਆ ਮੋਹ ਵਿਆਪੇ ਦੂਖਿ ਸੰਤਾਪੇ ਦੂਜੈ ਪਤਿ ਗਵਾਈ ॥ ਹਉਮੈ ਮਾਰਿ ਸਚਿ ਸਬਦਿ ਸਮਾਣੇ ਸਚਿ ਰਤੇ ਅਧਿਕਾਈ ॥ ਨਾਨਕ ਮਾਣਸ ਜਨਮੁ ਦੁਲੰਭੁ ਹੈ ਸਤਿਗੁਰਿ ਬੂਝ ਬੁਝਾਈ ॥੩॥ ਮਨ ਮੇਰੇ ਸਤਿਗੁਰੁ ਸੇਵਨਿ ਆਪਣਾ ਸੇ ਜਨ ਵਡਭਾਗੀ ਰਾਮ ॥ ਜੋ ਮਨੁ ਮਾਰਹਿ ਆਪਣਾ ਸੇ ਪੁਰਖ ਬੈਰਾਗੀ ਰਾਮ ॥ ਸੇ ਜਨ ਬੈਰਾਗੀ ਸਚਿ ਲਿਵ ਲਾਗੀ ਆਪਣਾ ਆਪੁ ਪਛਾਣਿਆ ॥ ਮਤਿ ਨਿਹਚਲ ਅਤਿ ਗੂੜੀ ਗੁਰਮੁਖਿ ਸਹਜੇ ਨਾਮੁ ਵਖਾਣਿਆ ॥ ਇਕ ਕਾਮਣਿ ਹਿਤਕਾਰੀ ਮਾਇਆ ਮੋਹਿ ਪਿਆਰੀ ਮਨਮੁਖ ਸੋਇ ਰਹੇ ਅਭਾਗੇ ॥ ਨਾਨਕ ਸਹਜੇ ਸੇਵਹਿ ਗੁਰੁ ਅਪਣਾ ਸੇ ਪੂਰੇ ਵਡਭਾਗੇ ॥੪॥੩॥ ਵਡਹੰਸੁ ਮਹਲਾ ੩ ॥ ਰਤਨ ਪਦਾਰਥ ਵਣਜੀਅਹਿ ਸਤਿਗੁਰਿ ਦੀਆ ਬੁਝਾਈ ਰਾਮ ॥ ਲਾਹਾ ਲਾਭੁ ਹਰਿ ਭਗਤਿ ਹੈ ਗੁਣ ਮਹਿ ਗੁਣੀ ਸਮਾਈ ਰਾਮ ॥