![]() |
![]() |
![]() |
![]() |
Page 570 ਗੁਣ ਮਹਿ ਗੁਣੀ ਸਮਾਏ ਜਿਸੁ ਆਪਿ ਬੁਝਾਏ ਲਾਹਾ ਭਗਤਿ ਸੈਸਾਰੇ ॥ ਬਿਨੁ ਭਗਤੀ ਸੁਖੁ ਨ ਹੋਈ ਦੂਜੈ ਪਤਿ ਖੋਈ ਗੁਰਮਤਿ ਨਾਮੁ ਅਧਾਰੇ ॥ ਵਖਰੁ ਨਾਮੁ ਸਦਾ ਲਾਭੁ ਹੈ ਜਿਸ ਨੋ ਏਤੁ ਵਾਪਾਰਿ ਲਾਏ ॥ ਰਤਨ ਪਦਾਰਥ ਵਣਜੀਅਹਿ ਜਾਂ ਸਤਿਗੁਰੁ ਦੇਇ ਬੁਝਾਏ ॥੧॥ ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ਰਾਮ ॥ ਕੂੜੁ ਬੋਲਿ ਬਿਖੁ ਖਾਵਣੀ ਬਹੁ ਵਧਹਿ ਵਿਕਾਰਾ ਰਾਮ ॥ ਬਹੁ ਵਧਹਿ ਵਿਕਾਰਾ ਸਹਸਾ ਇਹੁ ਸੰਸਾਰਾ ਬਿਨੁ ਨਾਵੈ ਪਤਿ ਖੋਈ ॥ ਪੜਿ ਪੜਿ ਪੰਡਿਤ ਵਾਦੁ ਵਖਾਣਹਿ ਬਿਨੁ ਬੂਝੇ ਸੁਖੁ ਨ ਹੋਈ ॥ ਆਵਣ ਜਾਣਾ ਕਦੇ ਨ ਚੂਕੈ ਮਾਇਆ ਮੋਹ ਪਿਆਰਾ ॥ ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ॥੨॥ ਖੋਟੇ ਖਰੇ ਸਭਿ ਪਰਖੀਅਨਿ ਤਿਤੁ ਸਚੇ ਕੈ ਦਰਬਾਰਾ ਰਾਮ ॥ ਖੋਟੇ ਦਰਗਹ ਸੁਟੀਅਨਿ ਊਭੇ ਕਰਨਿ ਪੁਕਾਰਾ ਰਾਮ ॥ ਊਭੇ ਕਰਨਿ ਪੁਕਾਰਾ ਮੁਗਧ ਗਵਾਰਾ ਮਨਮੁਖਿ ਜਨਮੁ ਗਵਾਇਆ ॥ ਬਿਖਿਆ ਮਾਇਆ ਜਿਨਿ ਜਗਤੁ ਭੁਲਾਇਆ ਸਾਚਾ ਨਾਮੁ ਨ ਭਾਇਆ ॥ ਮਨਮੁਖ ਸੰਤਾ ਨਾਲਿ ਵੈਰੁ ਕਰਿ ਦੁਖੁ ਖਟੇ ਸੰਸਾਰਾ ॥ ਖੋਟੇ ਖਰੇ ਪਰਖੀਅਨਿ ਤਿਤੁ ਸਚੈ ਦਰਵਾਰਾ ਰਾਮ ॥੩॥ ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ਰਾਮ ॥ ਜਿਤੁ ਭਾਵੈ ਤਿਤੁ ਲਾਇਸੀ ਜਿਉ ਤਿਸ ਦੀ ਵਡਿਆਈ ਰਾਮ ॥ ਜਿਉ ਤਿਸ ਦੀ ਵਡਿਆਈ ਆਪਿ ਕਰਾਈ ਵਰੀਆਮੁ ਨ ਫੁਸੀ ਕੋਈ ॥ ਜਗਜੀਵਨੁ ਦਾਤਾ ਕਰਮਿ ਬਿਧਾਤਾ ਆਪੇ ਬਖਸੇ ਸੋਈ ॥ ਗੁਰ ਪਰਸਾਦੀ ਆਪੁ ਗਵਾਈਐ ਨਾਨਕ ਨਾਮਿ ਪਤਿ ਪਾਈ ॥ ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ॥੪॥੪॥ ਵਡਹੰਸੁ ਮਹਲਾ ੩ ॥ ਸਚਾ ਸਉਦਾ ਹਰਿ ਨਾਮੁ ਹੈ ਸਚਾ ਵਾਪਾਰਾ ਰਾਮ ॥ ਗੁਰਮਤੀ ਹਰਿ ਨਾਮੁ ਵਣਜੀਐ ਅਤਿ ਮੋਲੁ ਅਫਾਰਾ ਰਾਮ ॥ ਅਤਿ ਮੋਲੁ ਅਫਾਰਾ ਸਚ ਵਾਪਾਰਾ ਸਚਿ ਵਾਪਾਰਿ ਲਗੇ ਵਡਭਾਗੀ ॥ ਅੰਤਰਿ ਬਾਹਰਿ ਭਗਤੀ ਰਾਤੇ ਸਚਿ ਨਾਮਿ ਲਿਵ ਲਾਗੀ ॥ ਨਦਰਿ ਕਰੇ ਸੋਈ ਸਚੁ ਪਾਏ ਗੁਰ ਕੈ ਸਬਦਿ ਵੀਚਾਰਾ ॥ ਨਾਨਕ ਨਾਮਿ ਰਤੇ ਤਿਨ ਹੀ ਸੁਖੁ ਪਾਇਆ ਸਾਚੈ ਕੇ ਵਾਪਾਰਾ ॥੧॥ ਹੰਉਮੈ ਮਾਇਆ ਮੈਲੁ ਹੈ ਮਾਇਆ ਮੈਲੁ ਭਰੀਜੈ ਰਾਮ ॥ ਗੁਰਮਤੀ ਮਨੁ ਨਿਰਮਲਾ ਰਸਨਾ ਹਰਿ ਰਸੁ ਪੀਜੈ ਰਾਮ ॥ ਰਸਨਾ ਹਰਿ ਰਸੁ ਪੀਜੈ ਅੰਤਰੁ ਭੀਜੈ ਸਾਚ ਸਬਦਿ ਬੀਚਾਰੀ ॥ ਅੰਤਰਿ ਖੂਹਟਾ ਅੰਮ੍ਰਿਤਿ ਭਰਿਆ ਸਬਦੇ ਕਾਢਿ ਪੀਐ ਪਨਿਹਾਰੀ ॥ ਜਿਸੁ ਨਦਰਿ ਕਰੇ ਸੋਈ ਸਚਿ ਲਾਗੈ ਰਸਨਾ ਰਾਮੁ ਰਵੀਜੈ ॥ ਨਾਨਕ ਨਾਮਿ ਰਤੇ ਸੇ ਨਿਰਮਲ ਹੋਰ ਹਉਮੈ ਮੈਲੁ ਭਰੀਜੈ ॥੨॥ ਪੰਡਿਤ ਜੋਤਕੀ ਸਭਿ |