![]() |
![]() |
![]() |
![]() |
Page 573 ਪਾਇਆ ॥ ਏਕ ਦ੍ਰਿਸ੍ਟਿ ਹਰਿ ਏਕੋ ਜਾਤਾ ਹਰਿ ਆਤਮ ਰਾਮੁ ਪਛਾਣੀ ॥ ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ॥੧॥ ਜਿਨਾ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ਰਾਮ ॥ ਤਿਨ ਚਰਣ ਤਿਨ ਚਰਣ ਸਰੇਵਹ ਹਮ ਲਾਗਹ ਤਿਨ ਕੈ ਪਾਏ ਰਾਮ ॥ ਹਰਿ ਹਰਿ ਚਰਣ ਸਰੇਵਹ ਤਿਨ ਕੇ ਜਿਨ ਸਤਿਗੁਰੁ ਪੁਰਖੁ ਪ੍ਰਭੁ ਧ੍ਯ੍ਯਾਇਆ ॥ ਤੂ ਵਡਦਾਤਾ ਅੰਤਰਜਾਮੀ ਮੇਰੀ ਸਰਧਾ ਪੂਰਿ ਹਰਿ ਰਾਇਆ ॥ ਗੁਰਸਿਖ ਮੇਲਿ ਮੇਰੀ ਸਰਧਾ ਪੂਰੀ ਅਨਦਿਨੁ ਰਾਮ ਗੁਣ ਗਾਏ ॥ ਜਿਨ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ॥੨॥ ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ਰਾਮ ॥ ਹਰਿ ਨਾਮੋ ਹਰਿ ਨਾਮੁ ਸੁਣਾਏ ਮੇਰਾ ਪ੍ਰੀਤਮੁ ਨਾਮੁ ਅਧਾਰੇ ਰਾਮ ॥ ਹਰਿ ਹਰਿ ਨਾਮੁ ਮੇਰਾ ਪ੍ਰਾਨ ਸਖਾਈ ਤਿਸੁ ਬਿਨੁ ਘੜੀ ਨਿਮਖ ਨਹੀ ਜੀਵਾਂ ॥ ਹਰਿ ਹਰਿ ਕ੍ਰਿਪਾ ਕਰੇ ਸੁਖਦਾਤਾ ਗੁਰਮੁਖਿ ਅੰਮ੍ਰਿਤੁ ਪੀਵਾਂ ॥ ਹਰਿ ਆਪੇ ਸਰਧਾ ਲਾਇ ਮਿਲਾਏ ਹਰਿ ਆਪੇ ਆਪਿ ਸਵਾਰੇ ॥ ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ॥੩॥ ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ਰਾਮ ॥ ਹਰਿ ਆਪੇ ਹਰਿ ਆਪੇ ਮੇਲੈ ਕਰੈ ਸੋ ਹੋਈ ਰਾਮ ॥ ਜੋ ਹਰਿ ਪ੍ਰਭ ਭਾਵੈ ਸੋਈ ਹੋਵੈ ਅਵਰੁ ਨ ਕਰਣਾ ਜਾਈ ॥ ਬਹੁਤੁ ਸਿਆਣਪ ਲਇਆ ਨ ਜਾਈ ਕਰਿ ਥਾਕੇ ਸਭਿ ਚਤੁਰਾਈ ॥ ਗੁਰ ਪ੍ਰਸਾਦਿ ਜਨ ਨਾਨਕ ਦੇਖਿਆ ਮੈ ਹਰਿ ਬਿਨੁ ਅਵਰੁ ਨ ਕੋਈ ॥ ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ॥੪॥੨॥ ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥ ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥ ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥ ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥ ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ਰਾਮ ॥ ਹਰਿ ਨਾਮੋ ਹਰਿ ਨਾਮੁ ਦੇਵੈ ਮੇਰਾ ਅੰਤਿ ਸਖਾਈ ਰਾਮ ॥ ਹਰਿ ਹਰਿ ਨਾਮੁ ਮੇਰਾ ਅੰਤਿ ਸਖਾਈ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ॥ ਜਿਥੈ ਪੁਤੁ ਕਲਤ੍ਰੁ ਕੋਈ ਬੇਲੀ ਨਾਹੀ ਤਿਥੈ ਹਰਿ ਹਰਿ ਨਾਮਿ ਛਡਾਇਆ ॥ ਧਨੁ ਧਨੁ ਸਤਿਗੁਰੁ ਪੁਰਖੁ ਨਿਰੰਜਨੁ ਜਿਤੁ ਮਿਲਿ ਹਰਿ ਨਾਮੁ ਧਿਆਈ ॥ ਮੇਰਾ ਸਤਿਗੁਰੁ ਮੇਰਾ |