Page 575

ਭਾਇਆ ॥੩॥ ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥ ਹਮ ਪਾਪੀ ਹਮ ਪਾਪੀ ਨਿਰਗੁਣ ਦੀਨ ਤੁਮ੍ਹ੍ਹਾਰੇ ਰਾਮ ॥ ਹਮ ਪਾਪੀ ਨਿਰਗੁਣ ਦੀਨ ਤੁਮ੍ਹ੍ਹਾਰੇ ਹਰਿ ਦੈਆਲ ਸਰਣਾਇਆ ॥ ਤੂ ਦੁਖ ਭੰਜਨੁ ਸਰਬ ਸੁਖਦਾਤਾ ਹਮ ਪਾਥਰ ਤਰੇ ਤਰਾਇਆ ॥ ਸਤਿਗੁਰ ਭੇਟਿ ਰਾਮ ਰਸੁ ਪਾਇਆ ਜਨ ਨਾਨਕ ਨਾਮਿ ਉਧਾਰੇ ॥ ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥੪॥੪॥

ਵਡਹੰਸੁ ਮਹਲਾ ੪ ਘੋੜੀਆ    ੴ ਸਤਿਗੁਰ ਪ੍ਰਸਾਦਿ ॥

ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥ ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥ ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥ ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥ ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥ ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥੨॥ ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥ ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ ॥ ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥ ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥ ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥ ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥੩॥ ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ ॥ ਚੜਿ ਦੇਹੜਿ ਘੋੜੀ ਬਿਖਮੁ ਲਘਾਏ ਮਿਲੁ ਗੁਰਮੁਖਿ ਪਰਮਾਨੰਦਾ ॥ ਹਰਿ ਹਰਿ ਕਾਜੁ ਰਚਾਇਆ ਪੂਰੈ ਮਿਲਿ ਸੰਤ ਜਨਾ ਜੰਞ ਆਈ ॥ ਜਨ ਨਾਨਕ ਹਰਿ ਵਰੁ ਪਾਇਆ ਮੰਗਲੁ ਮਿਲਿ ਸੰਤ ਜਨਾ ਵਾਧਾਈ ॥੪॥੧॥੫॥ ਵਡਹੰਸੁ ਮਹਲਾ ੪ ॥ ਦੇਹ ਤੇਜਨੜੀ ਹਰਿ ਨਵ ਰੰਗੀਆ ਰਾਮ ॥ ਗੁਰ ਗਿਆਨੁ ਗੁਰੂ ਹਰਿ ਮੰਗੀਆ ਰਾਮ ॥