![]() |
![]() |
![]() |
![]() |
Page 580 ਪਰਵਾਣੋ ॥ ਸੂਰੇ ਸੇਈ ਆਗੈ ਆਖੀਅਹਿ ਦਰਗਹ ਪਾਵਹਿ ਸਾਚੀ ਮਾਣੋ ॥ ਦਰਗਹ ਮਾਣੁ ਪਾਵਹਿ ਪਤਿ ਸਿਉ ਜਾਵਹਿ ਆਗੈ ਦੂਖੁ ਨ ਲਾਗੈ ॥ ਕਰਿ ਏਕੁ ਧਿਆਵਹਿ ਤਾਂ ਫਲੁ ਪਾਵਹਿ ਜਿਤੁ ਸੇਵਿਐ ਭਉ ਭਾਗੈ ॥ ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਜਾਣੋ ॥ ਮਰਣੁ ਮੁਣਸਾਂ ਸੂਰਿਆ ਹਕੁ ਹੈ ਜੋ ਹੋਇ ਮਰਹਿ ਪਰਵਾਣੋ ॥੩॥ ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥ ਕੀਤਾ ਵੇਖੈ ਸਾਹਿਬੁ ਆਪਣਾ ਕੁਦਰਤਿ ਕਰੇ ਬੀਚਾਰੋ ॥ ਕੁਦਰਤਿ ਬੀਚਾਰੇ ਧਾਰਣ ਧਾਰੇ ਜਿਨਿ ਕੀਆ ਸੋ ਜਾਣੈ ॥ ਆਪੇ ਵੇਖੈ ਆਪੇ ਬੂਝੈ ਆਪੇ ਹੁਕਮੁ ਪਛਾਣੈ ॥ ਜਿਨਿ ਕਿਛੁ ਕੀਆ ਸੋਈ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥੪॥੨॥ ਵਡਹੰਸੁ ਮਹਲਾ ੧ ਦਖਣੀ ॥ ਸਚੁ ਸਿਰੰਦਾ ਸਚਾ ਜਾਣੀਐ ਸਚੜਾ ਪਰਵਦਗਾਰੋ ॥ ਜਿਨਿ ਆਪੀਨੈ ਆਪੁ ਸਾਜਿਆ ਸਚੜਾ ਅਲਖ ਅਪਾਰੋ ॥ ਦੁਇ ਪੁੜ ਜੋੜਿ ਵਿਛੋੜਿਅਨੁ ਗੁਰ ਬਿਨੁ ਘੋਰੁ ਅੰਧਾਰੋ ॥ ਸੂਰਜੁ ਚੰਦੁ ਸਿਰਜਿਅਨੁ ਅਹਿਨਿਸਿ ਚਲਤੁ ਵੀਚਾਰੋ ॥੧॥ ਸਚੜਾ ਸਾਹਿਬੁ ਸਚੁ ਤੂ ਸਚੜਾ ਦੇਹਿ ਪਿਆਰੋ ॥ ਰਹਾਉ ॥ ਤੁਧੁ ਸਿਰਜੀ ਮੇਦਨੀ ਦੁਖੁ ਸੁਖੁ ਦੇਵਣਹਾਰੋ ॥ ਨਾਰੀ ਪੁਰਖ ਸਿਰਜਿਐ ਬਿਖੁ ਮਾਇਆ ਮੋਹੁ ਪਿਆਰੋ ॥ ਖਾਣੀ ਬਾਣੀ ਤੇਰੀਆ ਦੇਹਿ ਜੀਆ ਆਧਾਰੋ ॥ ਕੁਦਰਤਿ ਤਖਤੁ ਰਚਾਇਆ ਸਚਿ ਨਿਬੇੜਣਹਾਰੋ ॥੨॥ ਆਵਾ ਗਵਣੁ ਸਿਰਜਿਆ ਤੂ ਥਿਰੁ ਕਰਣੈਹਾਰੋ ॥ ਜੰਮਣੁ ਮਰਣਾ ਆਇ ਗਇਆ ਬਧਿਕੁ ਜੀਉ ਬਿਕਾਰੋ ॥ ਭੂਡੜੈ ਨਾਮੁ ਵਿਸਾਰਿਆ ਬੂਡੜੈ ਕਿਆ ਤਿਸੁ ਚਾਰੋ ॥ ਗੁਣ ਛੋਡਿ ਬਿਖੁ ਲਦਿਆ ਅਵਗੁਣ ਕਾ ਵਣਜਾਰੋ ॥੩॥ ਸਦੜੇ ਆਏ ਤਿਨਾ ਜਾਨੀਆ ਹੁਕਮਿ ਸਚੇ ਕਰਤਾਰੋ ॥ ਨਾਰੀ ਪੁਰਖ ਵਿਛੁੰਨਿਆ ਵਿਛੁੜਿਆ ਮੇਲਣਹਾਰੋ ॥ ਰੂਪੁ ਨ ਜਾਣੈ ਸੋਹਣੀਐ ਹੁਕਮਿ ਬਧੀ ਸਿਰਿ ਕਾਰੋ ॥ ਬਾਲਕ ਬਿਰਧਿ ਨ ਜਾਣਨੀ ਤੋੜਨਿ ਹੇਤੁ ਪਿਆਰੋ ॥੪॥ ਨਉ ਦਰ ਠਾਕੇ ਹੁਕਮਿ ਸਚੈ ਹੰਸੁ ਗਇਆ ਗੈਣਾਰੇ ॥ ਸਾ ਧਨ ਛੁਟੀ ਮੁਠੀ ਝੂਠਿ ਵਿਧਣੀਆ ਮਿਰਤਕੜਾ ਅੰਙਨੜੇ ਬਾਰੇ ॥ ਸੁਰਤਿ ਮੁਈ ਮਰੁ ਮਾਈਏ ਮਹਲ ਰੁੰਨੀ ਦਰ ਬਾਰੇ ॥ ਰੋਵਹੁ ਕੰਤ ਮਹੇਲੀਹੋ ਸਚੇ ਕੇ ਗੁਣ ਸਾਰੇ ॥੫॥ ਜਲਿ ਮਲਿ ਜਾਨੀ ਨਾਵਾਲਿਆ ਕਪੜਿ ਪਟਿ ਅੰਬਾਰੇ ॥ ਵਾਜੇ ਵਜੇ ਸਚੀ ਬਾਣੀਆ ਪੰਚ ਮੁਏ ਮਨੁ ਮਾਰੇ ॥ ਜਾਨੀ ਵਿਛੁੰਨੜੇ ਮੇਰਾ ਮਰਣੁ ਭਇਆ ਧ੍ਰਿਗੁ ਜੀਵਣੁ ਸੰਸਾਰੇ ॥ ਜੀਵਤੁ ਮਰੈ ਸੁ ਜਾਣੀਐ ਪਿਰ ਸਚੜੈ ਹੇਤਿ ਪਿਆਰੇ ॥੬॥ ਤੁਸੀ ਰੋਵਹੁ ਰੋਵਣ ਆਈਹੋ ਝੂਠਿ ਮੁਠੀ |