![]() |
![]() |
![]() |
![]() |
Page 581 ਸੰਸਾਰੇ ॥ ਹਉ ਮੁਠੜੀ ਧੰਧੈ ਧਾਵਣੀਆ ਪਿਰਿ ਛੋਡਿਅੜੀ ਵਿਧਣਕਾਰੇ ॥ ਘਰਿ ਘਰਿ ਕੰਤੁ ਮਹੇਲੀਆ ਰੂੜੈ ਹੇਤਿ ਪਿਆਰੇ ॥ ਮੈ ਪਿਰੁ ਸਚੁ ਸਾਲਾਹਣਾ ਹਉ ਰਹਸਿਅੜੀ ਨਾਮਿ ਭਤਾਰੇ ॥੭॥ ਗੁਰਿ ਮਿਲਿਐ ਵੇਸੁ ਪਲਟਿਆ ਸਾ ਧਨ ਸਚੁ ਸੀਗਾਰੋ ॥ ਆਵਹੁ ਮਿਲਹੁ ਸਹੇਲੀਹੋ ਸਿਮਰਹੁ ਸਿਰਜਣਹਾਰੋ ॥ ਬਈਅਰਿ ਨਾਮਿ ਸਹਾਗਣੀ ਸਚੁ ਸਵਾਰਣਹਾਰੋ ॥ ਗਾਵਹੁ ਗੀਤੁ ਨ ਬਿਰਹੜਾ ਨਾਨਕ ਬ੍ਰਹਮ ਬੀਚਾਰੋ ॥੮॥੩॥ ਵਡਹੰਸੁ ਮਹਲਾ ੧ ॥ ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥ ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹ ਰਚਨਾ ਰਾਚੀ ॥ ਨਾਮੁ ਧਿਆਏ ਤਾ ਸੁਖੁ ਪਾਏ ਬਿਨੁ ਨਾਵੈ ਪਿੜ ਕਾਚੀ ॥ ਜਿਨਿ ਥਾਪੀ ਬਿਧਿ ਜਾਣੈ ਸੋਈ ਕਿਆ ਕੋ ਕਹੈ ਵਖਾਣੋ ॥ ਜਿਨਿ ਜਗੁ ਥਾਪਿ ਵਤਾਇਆ ਜਾਲ ਸੋ ਸਾਹਿਬੁ ਪਰਵਾਣੋ ॥੧॥ ਬਾਬਾ ਆਇਆ ਹੈ ਉਠਿ ਚਲਣਾ ਅਧ ਪੰਧੈ ਹੈ ਸੰਸਾਰੋਵਾ ॥ ਸਿਰਿ ਸਿਰਿ ਸਚੜੈ ਲਿਖਿਆ ਦੁਖੁ ਸੁਖੁ ਪੁਰਬਿ ਵੀਚਾਰੋਵਾ ॥ ਦੁਖੁ ਸੁਖੁ ਦੀਆ ਜੇਹਾ ਕੀਆ ਸੋ ਨਿਬਹੈ ਜੀਅ ਨਾਲੇ ॥ ਜੇਹੇ ਕਰਮ ਕਰਾਏ ਕਰਤਾ ਦੂਜੀ ਕਾਰ ਨ ਭਾਲੇ ॥ ਆਪਿ ਨਿਰਾਲਮੁ ਧੰਧੈ ਬਾਧੀ ਕਰਿ ਹੁਕਮੁ ਛਡਾਵਣਹਾਰੋ ॥ ਅਜੁ ਕਲਿ ਕਰਦਿਆ ਕਾਲੁ ਬਿਆਪੈ ਦੂਜੈ ਭਾਇ ਵਿਕਾਰੋ ॥੨॥ ਜਮ ਮਾਰਗ ਪੰਥੁ ਨ ਸੁਝਈ ਉਝੜੁ ਅੰਧ ਗੁਬਾਰੋਵਾ ॥ ਨਾ ਜਲੁ ਲੇਫ ਤੁਲਾਈਆ ਨਾ ਭੋਜਨ ਪਰਕਾਰੋਵਾ ॥ ਭੋਜਨ ਭਾਉ ਨ ਠੰਢਾ ਪਾਣੀ ਨਾ ਕਾਪੜੁ ਸੀਗਾਰੋ ॥ ਗਲਿ ਸੰਗਲੁ ਸਿਰਿ ਮਾਰੇ ਊਭੌ ਨਾ ਦੀਸੈ ਘਰ ਬਾਰੋ ॥ ਇਬ ਕੇ ਰਾਹੇ ਜੰਮਨਿ ਨਾਹੀ ਪਛੁਤਾਣੇ ਸਿਰਿ ਭਾਰੋ ॥ ਬਿਨੁ ਸਾਚੇ ਕੋ ਬੇਲੀ ਨਾਹੀ ਸਾਚਾ ਏਹੁ ਬੀਚਾਰੋ ॥ ੩॥ ਬਾਬਾ ਰੋਵਹਿ ਰਵਹਿ ਸੁ ਜਾਣੀਅਹਿ ਮਿਲਿ ਰੋਵੈ ਗੁਣ ਸਾਰੇਵਾ ॥ ਰੋਵੈ ਮਾਇਆ ਮੁਠੜੀ ਧੰਧੜਾ ਰੋਵਣਹਾਰੇਵਾ ॥ ਧੰਧਾ ਰੋਵੈ ਮੈਲੁ ਨ ਧੋਵੈ ਸੁਪਨੰਤਰੁ ਸੰਸਾਰੋ ॥ ਜਿਉ ਬਾਜੀਗਰੁ ਭਰਮੈ ਭੂਲੈ ਝੂਠਿ ਮੁਠੀ ਅਹੰਕਾਰੋ ॥ ਆਪੇ ਮਾਰਗਿ ਪਾਵਣਹਾਰਾ ਆਪੇ ਕਰਮ ਕਮਾਏ ॥ ਨਾਮਿ ਰਤੇ ਗੁਰਿ ਪੂਰੈ ਰਾਖੇ ਨਾਨਕ ਸਹਜਿ ਸੁਭਾਏ ॥੪॥੪॥ ਵਡਹੰਸੁ ਮਹਲਾ ੧ ॥ ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥ ਸਚਾ ਘਰੁ ਸਚੜੈ ਸੇਵੀਐ ਸਚੁ ਖਰਾ ਸਚਿਆਰੋਵਾ ॥ ਕੂੜਿ ਲਬਿ ਜਾਂ ਥਾਇ ਨ ਪਾਸੀ ਅਗੈ ਲਹੈ ਨ ਠਾਓ ॥ ਅੰਤਰਿ ਆਉ ਨ ਬੈਸਹੁ ਕਹੀਐ ਜਿਉ ਸੁੰਞੈ ਘਰਿ ਕਾਓ ॥ ਜੰਮਣੁ ਮਰਣੁ ਵਡਾ ਵੇਛੋੜਾ ਬਿਨਸੈ ਜਗੁ ਸਬਾਏ ॥ ਲਬਿ ਧੰਧੈ ਮਾਇਆ ਜਗਤੁ |