![]() |
![]() |
![]() |
![]() |
Page 582 ਭੁਲਾਇਆ ਕਾਲੁ ਖੜਾ ਰੂਆਏ ॥੧॥ ਬਾਬਾ ਆਵਹੁ ਭਾਈਹੋ ਗਲਿ ਮਿਲਹ ਮਿਲਿ ਮਿਲਿ ਦੇਹ ਆਸੀਸਾ ਹੇ ॥ ਬਾਬਾ ਸਚੜਾ ਮੇਲੁ ਨ ਚੁਕਈ ਪ੍ਰੀਤਮ ਕੀਆ ਦੇਹ ਅਸੀਸਾ ਹੇ ॥ ਆਸੀਸਾ ਦੇਵਹੋ ਭਗਤਿ ਕਰੇਵਹੋ ਮਿਲਿਆ ਕਾ ਕਿਆ ਮੇਲੋ ॥ ਇਕਿ ਭੂਲੇ ਨਾਵਹੁ ਥੇਹਹੁ ਥਾਵਹੁ ਗੁਰ ਸਬਦੀ ਸਚੁ ਖੇਲੋ ॥ ਜਮ ਮਾਰਗਿ ਨਹੀ ਜਾਣਾ ਸਬਦਿ ਸਮਾਣਾ ਜੁਗਿ ਜੁਗਿ ਸਾਚੈ ਵੇਸੇ ॥ ਸਾਜਨ ਸੈਣ ਮਿਲਹੁ ਸੰਜੋਗੀ ਗੁਰ ਮਿਲਿ ਖੋਲੇ ਫਾਸੇ ॥੨॥ ਬਾਬਾ ਨਾਂਗੜਾ ਆਇਆ ਜਗ ਮਹਿ ਦੁਖੁ ਸੁਖੁ ਲੇਖੁ ਲਿਖਾਇਆ ॥ ਲਿਖਿਅੜਾ ਸਾਹਾ ਨਾ ਟਲੈ ਜੇਹੜਾ ਪੁਰਬਿ ਕਮਾਇਆ ॥ ਬਹਿ ਸਾਚੈ ਲਿਖਿਆ ਅੰਮ੍ਰਿਤੁ ਬਿਖਿਆ ਜਿਤੁ ਲਾਇਆ ਤਿਤੁ ਲਾਗਾ ॥ ਕਾਮਣਿਆਰੀ ਕਾਮਣ ਪਾਏ ਬਹੁ ਰੰਗੀ ਗਲਿ ਤਾਗਾ ॥ ਹੋਛੀ ਮਤਿ ਭਇਆ ਮਨੁ ਹੋਛਾ ਗੁੜੁ ਸਾ ਮਖੀ ਖਾਇਆ ॥ ਨਾ ਮਰਜਾਦੁ ਆਇਆ ਕਲਿ ਭੀਤਰਿ ਨਾਂਗੋ ਬੰਧਿ ਚਲਾਇਆ ॥੩॥ ਬਾਬਾ ਰੋਵਹੁ ਜੇ ਕਿਸੈ ਰੋਵਣਾ ਜਾਨੀਅੜਾ ਬੰਧਿ ਪਠਾਇਆ ਹੈ ॥ ਲਿਖਿਅੜਾ ਲੇਖੁ ਨ ਮੇਟੀਐ ਦਰਿ ਹਾਕਾਰੜਾ ਆਇਆ ਹੈ ॥ ਹਾਕਾਰਾ ਆਇਆ ਜਾ ਤਿਸੁ ਭਾਇਆ ਰੁੰਨੇ ਰੋਵਣਹਾਰੇ ॥ ਪੁਤ ਭਾਈ ਭਾਤੀਜੇ ਰੋਵਹਿ ਪ੍ਰੀਤਮ ਅਤਿ ਪਿਆਰੇ ॥ ਭੈ ਰੋਵੈ ਗੁਣ ਸਾਰਿ ਸਮਾਲੇ ਕੋ ਮਰੈ ਨ ਮੁਇਆ ਨਾਲੇ ॥ ਨਾਨਕ ਜੁਗਿ ਜੁਗਿ ਜਾਣ ਸਿਜਾਣਾ ਰੋਵਹਿ ਸਚੁ ਸਮਾਲੇ ॥੪॥੫॥ ਵਡਹੰਸੁ ਮਹਲਾ ੩ ਮਹਲਾ ਤੀਜਾ ੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸ ਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈ ਵਿਜੋਗੋ ॥ ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥ ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥ ਸਾ ਧਨ ਪ੍ਰਿਅ ਕੈ ਰੰਗਿ ਰਤੀ ਵਿਚਹੁ ਆਪੁ ਗਵਾਏ ॥ ਵਿਚਹੁ ਆਪੁ ਗਵਾਏ ਫਿਰਿ ਕਾਲੁ ਨ ਖਾਏ ਗੁਰਮੁਖਿ ਏਕੋ ਜਾਤਾ ॥ ਕਾਮਣਿ ਇਛ ਪੁੰਨੀ ਅੰਤਰਿ ਭਿੰਨੀ ਮਿਲਿਆ ਜਗਜੀਵਨੁ ਦਾਤਾ ॥ ਸਬਦ ਰੰਗਿ ਰਾਤੀ ਜੋਬਨਿ ਮਾਤੀ ਪਿਰ ਕੈ ਅੰਕਿ ਸਮਾਏ ॥ ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥੨॥ ਜਿਨੀ ਆਪਣਾ ਕੰਤੁ ਪਛਾਣਿਆ |