![]() |
![]() |
![]() |
![]() |
Page 597 ਹਮ ਊਰੇ ਹੋਛੇ ਤੂ ਗਉਰਾ ਹਮ ਹਉਰੇ ॥ ਤੁਝ ਹੀ ਮਨ ਰਾਤੇ ਅਹਿਨਿਸਿ ਪਰਭਾਤੇ ਹਰਿ ਰਸਨਾ ਜਪਿ ਮਨ ਰੇ ॥੨॥ ਤੁਮ ਸਾਚੇ ਹਮ ਤੁਮ ਹੀ ਰਾਚੇ ਸਬਦਿ ਭੇਦਿ ਫੁਨਿ ਸਾਚੇ ॥ ਅਹਿਨਿਸਿ ਨਾਮਿ ਰਤੇ ਸੇ ਸੂਚੇ ਮਰਿ ਜਨਮੇ ਸੇ ਕਾਚੇ ॥੩॥ ਅਵਰੁ ਨ ਦੀਸੈ ਕਿਸੁ ਸਾਲਾਹੀ ਤਿਸਹਿ ਸਰੀਕੁ ਨ ਕੋਈ ॥ ਪ੍ਰਣਵਤਿ ਨਾਨਕੁ ਦਾਸਨਿ ਦਾਸਾ ਗੁਰਮਤਿ ਜਾਨਿਆ ਸੋਈ ॥੪॥੫॥ ਸੋਰਠਿ ਮਹਲਾ ੧ ॥ ਅਲਖ ਅਪਾਰ ਅਗੰਮ ਅਗੋਚਰ ਨਾ ਤਿਸੁ ਕਾਲੁ ਨ ਕਰਮਾ ॥ ਜਾਤਿ ਅਜਾਤਿ ਅਜੋਨੀ ਸੰਭਉ ਨਾ ਤਿਸੁ ਭਾਉ ਨ ਭਰਮਾ ॥੧॥ ਸਾਚੇ ਸਚਿਆਰ ਵਿਟਹੁ ਕੁਰਬਾਣੁ ॥ ਨਾ ਤਿਸੁ ਰੂਪ ਵਰਨੁ ਨਹੀ ਰੇਖਿਆ ਸਾਚੈ ਸਬਦਿ ਨੀਸਾਣੁ ॥ ਰਹਾਉ ॥ ਨਾ ਤਿਸੁ ਮਾਤ ਪਿਤਾ ਸੁਤ ਬੰਧਪ ਨਾ ਤਿਸੁ ਕਾਮੁ ਨ ਨਾਰੀ ॥ ਅਕੁਲ ਨਿਰੰਜਨ ਅਪਰ ਪਰੰਪਰੁ ਸਗਲੀ ਜੋਤਿ ਤੁਮਾਰੀ ॥੨॥ ਘਟ ਘਟ ਅੰਤਰਿ ਬ੍ਰਹਮੁ ਲੁਕਾਇਆ ਘਟਿ ਘਟਿ ਜੋਤਿ ਸਬਾਈ ॥ ਬਜਰ ਕਪਾਟ ਮੁਕਤੇ ਗੁਰਮਤੀ ਨਿਰਭੈ ਤਾੜੀ ਲਾਈ ॥੩॥ ਜੰਤ ਉਪਾਇ ਕਾਲੁ ਸਿਰਿ ਜੰਤਾ ਵਸਗਤਿ ਜੁਗਤਿ ਸਬਾਈ ॥ ਸਤਿਗੁਰੁ ਸੇਵਿ ਪਦਾਰਥੁ ਪਾਵਹਿ ਛੂਟਹਿ ਸਬਦੁ ਕਮਾਈ ॥੪॥ ਸੂਚੈ ਭਾਡੈ ਸਾਚੁ ਸਮਾਵੈ ਵਿਰਲੇ ਸੂਚਾਚਾਰੀ ॥ ਤੰਤੈ ਕਉ ਪਰਮ ਤੰਤੁ ਮਿਲਾਇਆ ਨਾਨਕ ਸਰਣਿ ਤੁਮਾਰੀ ॥੫॥੬॥ ਸੋਰਠਿ ਮਹਲਾ ੧ ॥ ਜਿਉ ਮੀਨਾ ਬਿਨੁ ਪਾਣੀਐ ਤਿਉ ਸਾਕਤੁ ਮਰੈ ਪਿਆਸ ॥ ਤਿਉ ਹਰਿ ਬਿਨੁ ਮਰੀਐ ਰੇ ਮਨਾ ਜੋ ਬਿਰਥਾ ਜਾਵੈ ਸਾਸੁ ॥੧॥ ਮਨ ਰੇ ਰਾਮ ਨਾਮ ਜਸੁ ਲੇਇ ॥ ਬਿਨੁ ਗੁਰ ਇਹੁ ਰਸੁ ਕਿਉ ਲਹਉ ਗੁਰੁ ਮੇਲੈ ਹਰਿ ਦੇਇ ॥ ਰਹਾਉ ॥ ਸੰਤ ਜਨਾ ਮਿਲੁ ਸੰਗਤੀ ਗੁਰਮੁਖਿ ਤੀਰਥੁ ਹੋਇ ॥ ਅਠਸਠਿ ਤੀਰਥ ਮਜਨਾ ਗੁਰ ਦਰਸੁ ਪਰਾਪਤਿ ਹੋਇ ॥੨॥ ਜਿਉ ਜੋਗੀ ਜਤ ਬਾਹਰਾ ਤਪੁ ਨਾਹੀ ਸਤੁ ਸੰਤੋਖੁ ॥ ਤਿਉ ਨਾਮੈ ਬਿਨੁ ਦੇਹੁਰੀ ਜਮੁ ਮਾਰੈ ਅੰਤਰਿ ਦੋਖੁ ॥੩॥ ਸਾਕਤ ਪ੍ਰੇਮੁ ਨ ਪਾਈਐ ਹਰਿ ਪਾਈਐ ਸਤਿਗੁਰ ਭਾਇ ॥ ਸੁਖ ਦੁਖ ਦਾਤਾ ਗੁਰੁ ਮਿਲੈ ਕਹੁ ਨਾਨਕ ਸਿਫਤਿ ਸਮਾਇ ॥੪॥੭॥ ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ |