![]() |
![]() |
![]() |
![]() |
Page 598 ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥ ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥ ਸੋਰਠਿ ਮਹਲਾ ੧ ਪੰਚਪਦੇ ॥ ਅਪਨਾ ਘਰੁ ਮੂਸਤ ਰਾਖਿ ਨ ਸਾਕਹਿ ਕੀ ਪਰ ਘਰੁ ਜੋਹਨ ਲਾਗਾ ॥ ਘਰੁ ਦਰੁ ਰਾਖਹਿ ਜੇ ਰਸੁ ਚਾਖਹਿ ਜੋ ਗੁਰਮੁਖਿ ਸੇਵਕੁ ਲਾਗਾ ॥੧॥ ਮਨ ਰੇ ਸਮਝੁ ਕਵਨ ਮਤਿ ਲਾਗਾ ॥ ਨਾਮੁ ਵਿਸਾਰਿ ਅਨ ਰਸ ਲੋਭਾਨੇ ਫਿਰਿ ਪਛੁਤਾਹਿ ਅਭਾਗਾ ॥ ਰਹਾਉ ॥ ਆਵਤ ਕਉ ਹਰਖ ਜਾਤ ਕਉ ਰੋਵਹਿ ਇਹੁ ਦੁਖੁ ਸੁਖੁ ਨਾਲੇ ਲਾਗਾ ॥ ਆਪੇ ਦੁਖ ਸੁਖ ਭੋਗਿ ਭੋਗਾਵੈ ਗੁਰਮੁਖਿ ਸੋ ਅਨਰਾਗਾ ॥੨॥ ਹਰਿ ਰਸ ਊਪਰਿ ਅਵਰੁ ਕਿਆ ਕਹੀਐ ਜਿਨਿ ਪੀਆ ਸੋ ਤ੍ਰਿਪਤਾਗਾ ॥ ਮਾਇਆ ਮੋਹਿਤ ਜਿਨਿ ਇਹੁ ਰਸੁ ਖੋਇਆ ਜਾ ਸਾਕਤ ਦੁਰਮਤਿ ਲਾਗਾ ॥੩॥ ਮਨ ਕਾ ਜੀਉ ਪਵਨਪਤਿ ਦੇਹੀ ਦੇਹੀ ਮਹਿ ਦੇਉ ਸਮਾਗਾ ॥ ਜੇ ਤੂ ਦੇਹਿ ਤ ਹਰਿ ਰਸੁ ਗਾਈ ਮਨੁ ਤ੍ਰਿਪਤੈ ਹਰਿ ਲਿਵ ਲਾਗਾ ॥੪॥ ਸਾਧਸੰਗਤਿ ਮਹਿ ਹਰਿ ਰਸੁ ਪਾਈਐ ਗੁਰਿ ਮਿਲਿਐ ਜਮ ਭਉ ਭਾਗਾ ॥ ਨਾਨਕ ਰਾਮ ਨਾਮੁ ਜਪਿ ਗੁਰਮੁਖਿ ਹਰਿ ਪਾਏ ਮਸਤਕਿ ਭਾਗਾ ॥੫॥੧੦॥ ਸੋਰਠਿ ਮਹਲਾ ੧ ॥ ਸਰਬ ਜੀਆ ਸਿਰਿ ਲੇਖੁ ਧੁਰਾਹੂ ਬਿਨੁ ਲੇਖੈ ਨਹੀ ਕੋਈ ਜੀਉ ॥ ਆਪਿ ਅਲੇਖੁ ਕੁਦਰਤਿ ਕਰਿ ਦੇਖੈ ਹੁਕਮਿ ਚਲਾਏ ਸੋਈ ਜੀਉ ॥੧॥ ਮਨ ਰੇ ਰਾਮ ਜਪਹੁ ਸੁਖੁ ਹੋਈ ॥ ਅਹਿਨਿਸਿ |