Page 599

ਗੁਰ ਕੇ ਚਰਨ ਸਰੇਵਹੁ ਹਰਿ ਦਾਤਾ ਭੁਗਤਾ ਸੋਈ ॥ ਰਹਾਉ ॥ ਜੋ ਅੰਤਰਿ ਸੋ ਬਾਹਰਿ ਦੇਖਹੁ ਅਵਰੁ ਨ ਦੂਜਾ ਕੋਈ ਜੀਉ ॥ ਗੁਰਮੁਖਿ ਏਕ ਦ੍ਰਿਸਟਿ ਕਰਿ ਦੇਖਹੁ ਘਟਿ ਘਟਿ ਜੋਤਿ ਸਮੋਈ ਜੀਉ ॥੨॥ ਚਲਤੌ ਠਾਕਿ ਰਖਹੁ ਘਰਿ ਅਪਨੈ ਗੁਰ ਮਿਲਿਐ ਇਹ ਮਤਿ ਹੋਈ ਜੀਉ ॥ ਦੇਖਿ ਅਦ੍ਰਿਸਟੁ ਰਹਉ ਬਿਸਮਾਦੀ ਦੁਖੁ ਬਿਸਰੈ ਸੁਖੁ ਹੋਈ ਜੀਉ ॥੩॥ ਪੀਵਹੁ ਅਪਿਉ ਪਰਮ ਸੁਖੁ ਪਾਈਐ ਨਿਜ ਘਰਿ ਵਾਸਾ ਹੋਈ ਜੀਉ ॥ ਜਨਮ ਮਰਣ ਭਵ ਭੰਜਨੁ ਗਾਈਐ ਪੁਨਰਪਿ ਜਨਮੁ ਨ ਹੋਈ ਜੀਉ ॥੪॥ ਤਤੁ ਨਿਰੰਜਨੁ ਜੋਤਿ ਸਬਾਈ ਸੋਹੰ ਭੇਦੁ ਨ ਕੋਈ ਜੀਉ ॥ ਅਪਰੰਪਰ ਪਾਰਬ੍ਰਹਮੁ ਪਰਮੇਸਰੁ ਨਾਨਕ ਗੁਰੁ ਮਿਲਿਆ ਸੋਈ ਜੀਉ ॥੫॥੧੧॥

ਸੋਰਠਿ ਮਹਲਾ ੧ ਘਰੁ ੩    ੴ ਸਤਿਗੁਰ ਪ੍ਰਸਾਦਿ ॥

ਜਾ ਤਿਸੁ ਭਾਵਾ ਤਦ ਹੀ ਗਾਵਾ ॥ ਤਾ ਗਾਵੇ ਕਾ ਫਲੁ ਪਾਵਾ ॥ ਗਾਵੇ ਕਾ ਫਲੁ ਹੋਈ ॥ ਜਾ ਆਪੇ ਦੇਵੈ ਸੋਈ ॥੧॥ ਮਨ ਮੇਰੇ ਗੁਰ ਬਚਨੀ ਨਿਧਿ ਪਾਈ ॥ ਤਾ ਤੇ ਸਚ ਮਹਿ ਰਹਿਆ ਸਮਾਈ ॥ ਰਹਾਉ ॥ ਗੁਰ ਸਾਖੀ ਅੰਤਰਿ ਜਾਗੀ ॥ ਤਾ ਚੰਚਲ ਮਤਿ ਤਿਆਗੀ ॥ ਗੁਰ ਸਾਖੀ ਕਾ ਉਜੀਆਰਾ ॥ ਤਾ ਮਿਟਿਆ ਸਗਲ ਅੰਧ੍ਯ੍ਯਾਰਾ ॥੨॥ ਗੁਰ ਚਰਨੀ ਮਨੁ ਲਾਗਾ ॥ ਤਾ ਜਮ ਕਾ ਮਾਰਗੁ ਭਾਗਾ ॥ ਭੈ ਵਿਚਿ ਨਿਰਭਉ ਪਾਇਆ ॥ ਤਾ ਸਹਜੈ ਕੈ ਘਰਿ ਆਇਆ ॥੩॥ ਭਣਤਿ ਨਾਨਕੁ ਬੂਝੈ ਕੋ ਬੀਚਾਰੀ ॥ ਇਸੁ ਜਗ ਮਹਿ ਕਰਣੀ ਸਾਰੀ ॥ ਕਰਣੀ ਕੀਰਤਿ ਹੋਈ ॥ ਜਾ ਆਪੇ ਮਿਲਿਆ ਸੋਈ ॥੪॥੧॥੧੨॥

ਸੋਰਠਿ ਮਹਲਾ ੩ ਘਰੁ ੧    ੴ ਸਤਿਗੁਰ ਪ੍ਰਸਾਦਿ ॥

ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥ ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥ ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥