![]() |
![]() |
![]() |
![]() |
Page 602 ਸੁਹੇਲੇ ਭਾਈ ॥ ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥ ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥ ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ ॥ ਕਰਮ ਕਰਹਿ ਗੁਰ ਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥੨॥ ਹਉ ਮੇਰਾ ਜਗੁ ਪਲਚਿ ਰਹਿਆ ਭਾਈ ਕੋਇ ਨ ਕਿਸ ਹੀ ਕੇਰਾ ॥ ਗੁਰਮੁਖਿ ਮਹਲੁ ਪਾਇਨਿ ਗੁਣ ਗਾਵਨਿ ਨਿਜ ਘਰਿ ਹੋਇ ਬਸੇਰਾ ॥ ਐਥੈ ਬੂਝੈ ਸੁ ਆਪੁ ਪਛਾਣੈ ਹਰਿ ਪ੍ਰਭੁ ਹੈ ਤਿਸੁ ਕੇਰਾ ॥੩॥ ਸਤਿਗੁਰੂ ਸਦਾ ਦਇਆਲੁ ਹੈ ਭਾਈ ਵਿਣੁ ਭਾਗਾ ਕਿਆ ਪਾਈਐ ॥ ਏਕ ਨਦਰਿ ਕਰਿ ਵੇਖੈ ਸਭ ਊਪਰਿ ਜੇਹਾ ਭਾਉ ਤੇਹਾ ਫਲੁ ਪਾਈਐ ॥ ਨਾਨਕ ਨਾਮੁ ਵਸੈ ਮਨ ਅੰਤਰਿ ਵਿਚਹੁ ਆਪੁ ਗਵਾਈਐ ॥੪॥੬॥ ਸੋਰਠਿ ਮਹਲਾ ੩ ਚੌਤੁਕੇ ॥ ਸਚੀ ਭਗਤਿ ਸਤਿਗੁਰ ਤੇ ਹੋਵੈ ਸਚੀ ਹਿਰਦੈ ਬਾਣੀ ॥ ਸਤਿਗੁਰੁ ਸੇਵੇ ਸਦਾ ਸੁਖੁ ਪਾਏ ਹਉਮੈ ਸਬਦਿ ਸਮਾਣੀ ॥ ਬਿਨੁ ਗੁਰ ਸਾਚੇ ਭਗਤਿ ਨ ਹੋਵੀ ਹੋਰ ਭੂਲੀ ਫਿਰੈ ਇਆਣੀ ॥ ਮਨਮੁਖਿ ਫਿਰਹਿ ਸਦਾ ਦੁਖੁ ਪਾਵਹਿ ਡੂਬਿ ਮੁਏ ਵਿਣੁ ਪਾਣੀ ॥੧॥ ਭਾਈ ਰੇ ਸਦਾ ਰਹਹੁ ਸਰਣਾਈ ॥ ਆਪਣੀ ਨਦਰਿ ਕਰੇ ਪਤਿ ਰਾਖੈ ਹਰਿ ਨਾਮੋ ਦੇ ਵਡਿਆਈ ॥ ਰਹਾਉ ॥ ਪੂਰੇ ਗੁਰ ਤੇ ਆਪੁ ਪਛਾਤਾ ਸਬਦਿ ਸਚੈ ਵੀਚਾਰਾ ॥ ਹਿਰਦੈ ਜਗਜੀਵਨੁ ਸਦ ਵਸਿਆ ਤਜਿ ਕਾਮੁ ਕ੍ਰੋਧੁ ਅਹੰਕਾਰਾ ॥ ਸਦਾ ਹਜੂਰਿ ਰਵਿਆ ਸਭ ਠਾਈ ਹਿਰਦੈ ਨਾਮੁ ਅਪਾਰਾ ॥ ਜੁਗਿ ਜੁਗਿ ਬਾਣੀ ਸਬਦਿ ਪਛਾਣੀ ਨਾਉ ਮੀਠਾ ਮਨਹਿ ਪਿਆਰਾ ॥੨॥ ਸਤਿਗੁਰੁ ਸੇਵਿ ਜਿਨਿ ਨਾਮੁ ਪਛਾਤਾ ਸਫਲ ਜਨਮੁ ਜਗਿ ਆਇਆ ॥ ਹਰਿ ਰਸੁ ਚਾਖਿ ਸਦਾ ਮਨੁ ਤ੍ਰਿਪਤਿਆ ਗੁਣ ਗਾਵੈ ਗੁਣੀ ਅਘਾਇਆ ॥ ਕਮਲੁ ਪ੍ਰਗਾਸਿ ਸਦਾ ਰੰਗਿ ਰਾਤਾ ਅਨਹਦ ਸਬਦੁ ਵਜਾਇਆ ॥ ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਚੇ ਸਚਿ ਸਮਾਇਆ ॥੩॥ ਰਾਮ ਨਾਮ ਕੀ ਗਤਿ ਕੋਇ ਨ ਬੂਝੈ ਗੁਰਮਤਿ ਰਿਦੈ ਸਮਾਈ ॥ ਗੁਰਮੁਖਿ ਹੋਵੈ ਸੁ ਮਗੁ ਪਛਾਣੈ ਹਰਿ ਰਸਿ ਰਸਨ ਰਸਾਈ ॥ ਜਪੁ ਤਪੁ ਸੰਜਮੁ ਸਭੁ ਗੁਰ ਤੇ ਹੋਵੈ ਹਿਰਦੈ ਨਾਮੁ ਵਸਾਈ ॥ ਨਾਨਕ ਨਾਮੁ ਸਮਾਲਹਿ ਸੇ ਜਨ ਸੋਹਨਿ ਦਰਿ ਸਾਚੈ ਪਤਿ ਪਾਈ ॥੪॥੭॥ ਸੋਰਠਿ ਮਃ ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥ |