![]() |
![]() |
![]() |
![]() |
Page 603 ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥ ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥ ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥ ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ ॥੪॥੮॥ ਸੋਰਠਿ ਮਹਲਾ ੩ ਘਰੁ ੧ ॥ ਤਿਹੀ ਗੁਣੀ ਤ੍ਰਿਭਵਣੁ ਵਿਆਪਿਆ ਭਾਈ ਗੁਰਮੁਖਿ ਬੂਝ ਬੁਝਾਇ ॥ ਰਾਮ ਨਾਮਿ ਲਗਿ ਛੂਟੀਐ ਭਾਈ ਪੂਛਹੁ ਗਿਆਨੀਆ ਜਾਇ ॥੧॥ ਮਨ ਰੇ ਤ੍ਰੈ ਗੁਣ ਛੋਡਿ ਚਉਥੈ ਚਿਤੁ ਲਾਇ ॥ ਹਰਿ ਜੀਉ ਤੇਰੈ ਮਨਿ ਵਸੈ ਭਾਈ ਸਦਾ ਹਰਿ ਕੇ ਗੁਣ ਗਾਇ ॥ ਰਹਾਉ ॥ ਨਾਮੈ ਤੇ ਸਭਿ ਊਪਜੇ ਭਾਈ ਨਾਇ ਵਿਸਰਿਐ ਮਰਿ ਜਾਇ ॥ ਅਗਿਆਨੀ ਜਗਤੁ ਅੰਧੁ ਹੈ ਭਾਈ ਸੂਤੇ ਗਏ ਮੁਹਾਇ ॥੨॥ ਗੁਰਮੁਖਿ ਜਾਗੇ ਸੇ ਉਬਰੇ ਭਾਈ ਭਵਜਲੁ ਪਾਰਿ ਉਤਾਰਿ ॥ ਜਗ ਮਹਿ ਲਾਹਾ ਹਰਿ ਨਾਮੁ ਹੈ ਭਾਈ ਹਿਰਦੈ ਰਖਿਆ ਉਰ ਧਾਰਿ ॥੩॥ ਗੁਰ ਸਰਣਾਈ ਉਬਰੇ ਭਾਈ ਰਾਮ ਨਾਮਿ ਲਿਵ ਲਾਇ ॥ ਨਾਨਕ ਨਾਉ ਬੇੜਾ ਨਾਉ ਤੁਲਹੜਾ ਭਾਈ ਜਿਤੁ ਲਗਿ ਪਾਰਿ ਜਨ ਪਾਇ ॥੪॥੯॥ ਸੋਰਠਿ ਮਹਲਾ ੩ ਘਰੁ ੧ ॥ ਸਤਿਗੁਰੁ ਸੁਖ ਸਾਗਰੁ ਜਗ ਅੰਤਰਿ ਹੋਰ ਥੈ ਸੁਖੁ ਨਾਹੀ ॥ ਹਉਮੈ ਜਗਤੁ ਦੁਖਿ ਰੋਗਿ ਵਿਆਪਿਆ ਮਰਿ ਜਨਮੈ ਰੋਵੈ ਧਾਹੀ ॥੧॥ ਪ੍ਰਾਣੀ ਸਤਿਗੁਰੁ ਸੇਵਿ ਸੁਖੁ ਪਾਇ ॥ ਸਤਿਗੁਰੁ ਸੇਵਹਿ ਤਾ ਸੁਖੁ ਪਾਵਹਿ ਨਾਹਿ ਤ ਜਾਹਿਗਾ ਜਨਮੁ ਗਵਾਇ ॥ ਰਹਾਉ ॥ ਤ੍ਰੈ ਗੁਣ ਧਾਤੁ ਬਹੁ ਕਰਮ ਕਮਾਵਹਿ ਹਰਿ ਰਸ ਸਾਦੁ ਨ ਆਇਆ ॥ ਸੰਧਿਆ ਤਰਪਣੁ ਕਰਹਿ ਗਾਇਤ੍ਰੀ ਬਿਨੁ ਬੂਝੇ ਦੁਖੁ ਪਾਇਆ ॥੨॥ ਸਤਿਗੁਰੁ ਸੇਵੇ ਸੋ ਵਡਭਾਗੀ ਜਿਸ ਨੋ ਆਪਿ ਮਿਲਾਏ ॥ ਹਰਿ ਰਸੁ ਪੀ ਜਨ ਸਦਾ ਤ੍ਰਿਪਤਾਸੇ ਵਿਚਹੁ ਆਪੁ ਗਵਾਏ ॥੩॥ ਇਹੁ ਜਗੁ ਅੰਧਾ ਸਭੁ ਅੰਧੁ ਕਮਾਵੈ ਬਿਨੁ ਗੁਰ ਮਗੁ ਨ ਪਾਏ ॥ ਨਾਨਕ ਸਤਿਗੁਰੁ ਮਿਲੈ ਤ ਅਖੀ ਵੇਖੈ ਘਰੈ ਅੰਦਰਿ ਸਚੁ ਪਾਏ ॥੪॥੧੦॥ ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ |