Page 604

॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥ ਸੋਰਠਿ ਮਹਲਾ ੩ ॥ ਸਤਿਗੁਰ ਸੇਵੇ ਤਾ ਸਹਜ ਧੁਨਿ ਉਪਜੈ ਗਤਿ ਮਤਿ ਤਦ ਹੀ ਪਾਏ ॥ ਹਰਿ ਕਾ ਨਾਮੁ ਸਚਾ ਮਨਿ ਵਸਿਆ ਨਾਮੇ ਨਾਮਿ ਸਮਾਏ ॥੧॥ ਬਿਨੁ ਸਤਿਗੁਰ ਸਭੁ ਜਗੁ ਬਉਰਾਨਾ ॥ ਮਨਮੁਖਿ ਅੰਧਾ ਸਬਦੁ ਨ ਜਾਣੈ ਝੂਠੈ ਭਰਮਿ ਭੁਲਾਨਾ ॥ ਰਹਾਉ ॥ ਤ੍ਰੈ ਗੁਣ ਮਾਇਆ ਭਰਮਿ ਭੁਲਾਇਆ ਹਉਮੈ ਬੰਧਨ ਕਮਾਏ ॥ ਜੰਮਣੁ ਮਰਣੁ ਸਿਰ ਊਪਰਿ ਊਭਉ ਗਰਭ ਜੋਨਿ ਦੁਖੁ ਪਾਏ ॥੨॥ ਤ੍ਰੈ ਗੁਣ ਵਰਤਹਿ ਸਗਲ ਸੰਸਾਰਾ ਹਉਮੈ ਵਿਚਿ ਪਤਿ ਖੋਈ ॥ ਗੁਰਮੁਖਿ ਹੋਵੈ ਚਉਥਾ ਪਦੁ ਚੀਨੈ ਰਾਮ ਨਾਮਿ ਸੁਖੁ ਹੋਈ ॥੩॥ ਤ੍ਰੈ ਗੁਣ ਸਭਿ ਤੇਰੇ ਤੂ ਆਪੇ ਕਰਤਾ ਜੋ ਤੂ ਕਰਹਿ ਸੁ ਹੋਈ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦੇ ਹਉਮੈ ਖੋਈ ॥੪॥੧੨॥

ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥

ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥ ਸੋਰਠਿ ਮਹਲਾ ੪ ਚਉਥਾ ॥ ਆਪੇ ਅੰਡਜ ਜੇਰਜ ਸੇਤਜ ਉਤਭੁਜ ਆਪੇ ਖੰਡ ਆਪੇ ਸਭ ਲੋਇ ॥ ਆਪੇ ਸੂਤੁ ਆਪੇ ਬਹੁ ਮਣੀਆ ਕਰਿ ਸਕਤੀ ਜਗਤੁ ਪਰੋਇ ॥