![]() |
![]() |
![]() |
![]() |
Page 605 ਆਪੇ ਹੀ ਸੂਤਧਾਰੁ ਹੈ ਪਿਆਰਾ ਸੂਤੁ ਖਿੰਚੇ ਢਹਿ ਢੇਰੀ ਹੋਇ ॥੧॥ ਮੇਰੇ ਮਨ ਮੈ ਹਰਿ ਬਿਨੁ ਅਵਰੁ ਨ ਕੋਇ ॥ ਸਤਿਗੁਰ ਵਿਚਿ ਨਾਮੁ ਨਿਧਾਨੁ ਹੈ ਪਿਆਰਾ ਕਰਿ ਦਇਆ ਅੰਮ੍ਰਿਤੁ ਮੁਖਿ ਚੋਇ ॥ ਰਹਾਉ ॥ ਆਪੇ ਜਲ ਥਲਿ ਸਭਤੁ ਹੈ ਪਿਆਰਾ ਪ੍ਰਭੁ ਆਪੇ ਕਰੇ ਸੁ ਹੋਇ ॥ ਸਭਨਾ ਰਿਜਕੁ ਸਮਾਹਦਾ ਪਿਆਰਾ ਦੂਜਾ ਅਵਰੁ ਨ ਕੋਇ ॥ ਆਪੇ ਖੇਲ ਖੇਲਾਇਦਾ ਪਿਆਰਾ ਆਪੇ ਕਰੇ ਸੁ ਹੋਇ ॥੨॥ ਆਪੇ ਹੀ ਆਪਿ ਨਿਰਮਲਾ ਪਿਆਰਾ ਆਪੇ ਨਿਰਮਲ ਸੋਇ ॥ ਆਪੇ ਕੀਮਤਿ ਪਾਇਦਾ ਪਿਆਰਾ ਆਪੇ ਕਰੇ ਸੁ ਹੋਇ ॥ ਆਪੇ ਅਲਖੁ ਨ ਲਖੀਐ ਪਿਆਰਾ ਆਪਿ ਲਖਾਵੈ ਸੋਇ ॥੩॥ ਆਪੇ ਗਹਿਰ ਗੰਭੀਰੁ ਹੈ ਪਿਆਰਾ ਤਿਸੁ ਜੇਵਡੁ ਅਵਰੁ ਨ ਕੋਇ ॥ ਸਭਿ ਘਟ ਆਪੇ ਭੋਗਵੈ ਪਿਆਰਾ ਵਿਚਿ ਨਾਰੀ ਪੁਰਖ ਸਭੁ ਸੋਇ ॥ ਨਾਨਕ ਗੁਪਤੁ ਵਰਤਦਾ ਪਿਆਰਾ ਗੁਰਮੁਖਿ ਪਰਗਟੁ ਹੋਇ ॥੪॥੨॥ ਸੋਰਠਿ ਮਹਲਾ ੪ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਥਾਪਿ ਉਥਾਪੈ ॥ ਆਪੇ ਵੇਖਿ ਵਿਗਸਦਾ ਪਿਆਰਾ ਕਰਿ ਚੋਜ ਵੇਖੈ ਪ੍ਰਭੁ ਆਪੈ ॥ ਆਪੇ ਵਣਿ ਤਿਣਿ ਸਭਤੁ ਹੈ ਪਿਆਰਾ ਆਪੇ ਗੁਰਮੁਖਿ ਜਾਪੈ ॥੧॥ ਜਪਿ ਮਨ ਹਰਿ ਹਰਿ ਨਾਮ ਰਸਿ ਧ੍ਰਾਪੈ ॥ ਅੰਮ੍ਰਿਤ ਨਾਮੁ ਮਹਾ ਰਸੁ ਮੀਠਾ ਗੁਰ ਸਬਦੀ ਚਖਿ ਜਾਪੈ ॥ ਰਹਾਉ ॥ ਆਪੇ ਤੀਰਥੁ ਤੁਲਹੜਾ ਪਿਆਰਾ ਆਪਿ ਤਰੈ ਪ੍ਰਭੁ ਆਪੈ ॥ ਆਪੇ ਜਾਲੁ ਵਤਾਇਦਾ ਪਿਆਰਾ ਸਭੁ ਜਗੁ ਮਛੁਲੀ ਹਰਿ ਆਪੈ ॥ ਆਪਿ ਅਭੁਲੁ ਨ ਭੁਲਈ ਪਿਆਰਾ ਅਵਰੁ ਨ ਦੂਜਾ ਜਾਪੈ ॥੨॥ ਆਪੇ ਸਿੰਙੀ ਨਾਦੁ ਹੈ ਪਿਆਰਾ ਧੁਨਿ ਆਪਿ ਵਜਾਏ ਆਪੈ ॥ ਆਪੇ ਜੋਗੀ ਪੁਰਖੁ ਹੈ ਪਿਆਰਾ ਆਪੇ ਹੀ ਤਪੁ ਤਾਪੈ ॥ ਆਪੇ ਸਤਿਗੁਰੁ ਆਪਿ ਹੈ ਚੇਲਾ ਉਪਦੇਸੁ ਕਰੈ ਪ੍ਰਭੁ ਆਪੈ ॥੩॥ ਆਪੇ ਨਾਉ ਜਪਾਇਦਾ ਪਿਆਰਾ ਆਪੇ ਹੀ ਜਪੁ ਜਾਪੈ ॥ ਆਪੇ ਅੰਮ੍ਰਿਤੁ ਆਪਿ ਹੈ ਪਿਆਰਾ ਆਪੇ ਹੀ ਰਸੁ ਆਪੈ ॥ ਆਪੇ ਆਪਿ ਸਲਾਹਦਾ ਪਿਆਰਾ ਜਨ ਨਾਨਕ ਹਰਿ ਰਸਿ ਧ੍ਰਾਪੈ ॥੪॥੩॥ ਸੋਰਠਿ ਮਹਲਾ ੪ ॥ ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥ ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥ ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥ ਆਪੇ ਧਰਤੀ ਆਪਿ ਜਲੁ ਪਿਆਰਾ ਆਪੇ ਕਰੇ ਕਰਾਇਆ ॥ ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ ॥ ਆਪੇ ਹੀ ਭਉ |