![]() |
![]() |
![]() |
![]() |
Page 608 ਗੂੰਗੇ ਕੀ ਮਿਠਿਆਈ ॥ ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ ਰਖੈ ਲੁਕਾਈ ॥੪॥ ਸਭੁ ਕਿਛੁ ਤੇਰਾ ਤੂ ਅੰਤਰਜਾਮੀ ਤੂ ਸਭਨਾ ਕਾ ਪ੍ਰਭੁ ਸੋਈ ॥ ਜਿਸ ਨੋ ਦਾਤਿ ਕਰਹਿ ਸੋ ਪਾਏ ਜਨ ਨਾਨਕ ਅਵਰੁ ਨ ਕੋਈ ॥੫॥੯॥ ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥ ਸੋਰਠਿ ਮਹਲਾ ੫ ਘਰੁ ੧ ਚੌਤੁਕੇ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਮਨਿ ਤਨਿ ਹਿਰਦੈ ਧਾਰ ॥ ਸਾਚਾ ਸਾਹਿਬੁ ਮਨਿ ਵਸੈ ਭਾਈ ਏਹਾ ਕਰਣੀ ਸਾਰ ॥ ਜਿਤੁ ਤਨਿ ਨਾਮੁ ਨ ਊਪਜੈ ਭਾਈ ਸੇ ਤਨ ਹੋਏ ਛਾਰ ॥ ਸਾਧਸੰਗਤਿ ਕਉ ਵਾਰਿਆ ਭਾਈ ਜਿਨ ਏਕੰਕਾਰ ਅਧਾਰ ॥੧॥ ਸੋਈ ਸਚੁ ਅਰਾਧਣਾ ਭਾਈ ਜਿਸ ਤੇ ਸਭੁ ਕਿਛੁ ਹੋਇ ॥ ਗੁਰਿ ਪੂਰੈ ਜਾਣਾਇਆ ਭਾਈ ਤਿਸੁ ਬਿਨੁ ਅਵਰੁ ਨ ਕੋਇ ॥ ਰਹਾਉ ॥ ਨਾਮ ਵਿਹੂਣੇ ਪਚਿ ਮੁਏ ਭਾਈ ਗਣਤ ਨ ਜਾਇ ਗਣੀ ॥ ਵਿਣੁ ਸਚ ਸੋਚ ਨ ਪਾਈਐ ਭਾਈ ਸਾਚਾ ਅਗਮ ਧਣੀ ॥ ਆਵਣ ਜਾਣੁ ਨ ਚੁਕਈ ਭਾਈ ਝੂਠੀ ਦੁਨੀ ਮਣੀ ॥ ਗੁਰਮੁਖਿ ਕੋਟਿ ਉਧਾਰਦਾ ਭਾਈ ਦੇ ਨਾਵੈ ਏਕ ਕਣੀ ॥੨॥ ਸਿੰਮ੍ਰਿਤਿ ਸਾਸਤ ਸੋਧਿਆ ਭਾਈ ਵਿਣੁ ਸਤਿਗੁਰ ਭਰਮੁ ਨ ਜਾਇ ॥ ਅਨਿਕ ਕਰਮ ਕਰਿ ਥਾਕਿਆ ਭਾਈ ਫਿਰਿ ਫਿਰਿ ਬੰਧਨ ਪਾਇ ॥ ਚਾਰੇ ਕੁੰਡਾ ਸੋਧੀਆ ਭਾਈ ਵਿਣੁ ਸਤਿਗੁਰ |