![]() |
![]() |
![]() |
![]() |
Page 637 ਵਿਸੇਖੁ ॥ ਰਹਾਉ ॥ ਬਿਖੁ ਮਾਇਆ ਚਿਤੁ ਮੋਹਿਆ ਭਾਈ ਚਤੁਰਾਈ ਪਤਿ ਖੋਇ ॥ ਚਿਤ ਮਹਿ ਠਾਕੁਰੁ ਸਚਿ ਵਸੈ ਭਾਈ ਜੇ ਗੁਰ ਗਿਆਨੁ ਸਮੋਇ ॥੨॥ ਰੂੜੌ ਰੂੜੌ ਆਖੀਐ ਭਾਈ ਰੂੜੌ ਲਾਲ ਚਲੂਲੁ ॥ ਜੇ ਮਨੁ ਹਰਿ ਸਿਉ ਬੈਰਾਗੀਐ ਭਾਈ ਦਰਿ ਘਰਿ ਸਾਚੁ ਅਭੂਲੁ ॥੩॥ ਪਾਤਾਲੀ ਆਕਾਸਿ ਤੂ ਭਾਈ ਘਰਿ ਘਰਿ ਤੂ ਗੁਣ ਗਿਆਨੁ ॥ ਗੁਰ ਮਿਲਿਐ ਸੁਖੁ ਪਾਇਆ ਭਾਈ ਚੂਕਾ ਮਨਹੁ ਗੁਮਾਨੁ ॥੪॥ ਜਲਿ ਮਲਿ ਕਾਇਆ ਮਾਜੀਐ ਭਾਈ ਭੀ ਮੈਲਾ ਤਨੁ ਹੋਇ ॥ ਗਿਆਨਿ ਮਹਾ ਰਸਿ ਨਾਈਐ ਭਾਈ ਮਨੁ ਤਨੁ ਨਿਰਮਲੁ ਹੋਇ ॥੫॥ ਦੇਵੀ ਦੇਵਾ ਪੂਜੀਐ ਭਾਈ ਕਿਆ ਮਾਗਉ ਕਿਆ ਦੇਹਿ ॥ ਪਾਹਣੁ ਨੀਰਿ ਪਖਾਲੀਐ ਭਾਈ ਜਲ ਮਹਿ ਬੂਡਹਿ ਤੇਹਿ ॥੬॥ ਗੁਰ ਬਿਨੁ ਅਲਖੁ ਨ ਲਖੀਐ ਭਾਈ ਜਗੁ ਬੂਡੈ ਪਤਿ ਖੋਇ ॥ ਮੇਰੇ ਠਾਕੁਰ ਹਾਥਿ ਵਡਾਈਆ ਭਾਈ ਜੈ ਭਾਵੈ ਤੈ ਦੇਇ ॥੭॥ ਬਈਅਰਿ ਬੋਲੈ ਮੀਠੁਲੀ ਭਾਈ ਸਾਚੁ ਕਹੈ ਪਿਰ ਭਾਇ ॥ ਬਿਰਹੈ ਬੇਧੀ ਸਚਿ ਵਸੀ ਭਾਈ ਅਧਿਕ ਰਹੀ ਹਰਿ ਨਾਇ ॥੮॥ ਸਭੁ ਕੋ ਆਖੈ ਆਪਣਾ ਭਾਈ ਗੁਰ ਤੇ ਬੁਝੈ ਸੁਜਾਨੁ ॥ ਜੋ ਬੀਧੇ ਸੇ ਊਬਰੇ ਭਾਈ ਸਬਦੁ ਸਚਾ ਨੀਸਾਨੁ ॥੯॥ ਈਧਨੁ ਅਧਿਕ ਸਕੇਲੀਐ ਭਾਈ ਪਾਵਕੁ ਰੰਚਕ ਪਾਇ ॥ ਖਿਨੁ ਪਲੁ ਨਾਮੁ ਰਿਦੈ ਵਸੈ ਭਾਈ ਨਾਨਕ ਮਿਲਣੁ ਸੁਭਾਇ ॥੧੦॥੪॥ ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ |