![]() |
![]() |
![]() |
![]() |
Page 638 ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥ ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥ ਗੁਰ ਬਿਨੁ ਸਹਜੁ ਨ ਊਪਜੈ ਭਾਈ ਪੂਛਹੁ ਗਿਆਨੀਆ ਜਾਇ ॥ ਸਤਿਗੁਰ ਕੀ ਸੇਵਾ ਸਦਾ ਕਰਿ ਭਾਈ ਵਿਚਹੁ ਆਪੁ ਗਵਾਇ ॥੫॥ ਗੁਰਮਤੀ ਭਉ ਊਪਜੈ ਭਾਈ ਭਉ ਕਰਣੀ ਸਚੁ ਸਾਰੁ ॥ ਪ੍ਰੇਮ ਪਦਾਰਥੁ ਪਾਈਐ ਭਾਈ ਸਚੁ ਨਾਮੁ ਆਧਾਰੁ ॥੬॥ ਜੋ ਸਤਿਗੁਰੁ ਸੇਵਹਿ ਆਪਣਾ ਭਾਈ ਤਿਨ ਕੈ ਹਉ ਲਾਗਉ ਪਾਇ ॥ ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ ॥੭॥ ਸਚੁ ਬਾਣੀ ਸਚੁ ਸਬਦੁ ਹੈ ਭਾਈ ਗੁਰ ਕਿਰਪਾ ਤੇ ਹੋਇ ॥ ਨਾਨਕ ਨਾਮੁ ਹਰਿ ਮਨਿ ਵਸੈ ਭਾਈ ਤਿਸੁ ਬਿਘਨੁ ਨ ਲਾਗੈ |