![]() |
![]() |
![]() |
![]() |
Page 641 ਸਾਚੈ ਨਾਇ ॥ ਤਿਨਾ ਪਿਛੈ ਛੁਟੀਐ ਪਿਆਰੇ ਜੋ ਸਾਚੀ ਸਰਣਾਇ ॥੨॥ ਮਿਠਾ ਕਰਿ ਕੈ ਖਾਇਆ ਪਿਆਰੇ ਤਿਨਿ ਤਨਿ ਕੀਤਾ ਰੋਗੁ ॥ ਕਉੜਾ ਹੋਇ ਪਤਿਸਟਿਆ ਪਿਆਰੇ ਤਿਸ ਤੇ ਉਪਜਿਆ ਸੋਗੁ ॥ ਭੋਗ ਭੁੰਚਾਇ ਭੁਲਾਇਅਨੁ ਪਿਆਰੇ ਉਤਰੈ ਨਹੀ ਵਿਜੋਗੁ ॥ ਜੋ ਗੁਰ ਮੇਲਿ ਉਧਾਰਿਆ ਪਿਆਰੇ ਤਿਨ ਧੁਰੇ ਪਇਆ ਸੰਜੋਗੁ ॥੩॥ ਮਾਇਆ ਲਾਲਚਿ ਅਟਿਆ ਪਿਆਰੇ ਚਿਤਿ ਨ ਆਵਹਿ ਮੂਲਿ ॥ ਜਿਨ ਤੂ ਵਿਸਰਹਿ ਪਾਰਬ੍ਰਹਮ ਸੁਆਮੀ ਸੇ ਤਨ ਹੋਏ ਧੂੜਿ ॥ ਬਿਲਲਾਟ ਕਰਹਿ ਬਹੁਤੇਰਿਆ ਪਿਆਰੇ ਉਤਰੈ ਨਾਹੀ ਸੂਲੁ ॥ ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨ ਕਾ ਰਹਿਆ ਮੂਲੁ ॥੪॥ ਸਾਕਤ ਸੰਗੁ ਨ ਕੀਜਈ ਪਿਆਰੇ ਜੇ ਕਾ ਪਾਰਿ ਵਸਾਇ ॥ ਜਿਸੁ ਮਿਲਿਐ ਹਰਿ ਵਿਸਰੈ ਪਿਆਰੇ ਸ ਮੁਹਿ ਕਾਲੈ ਉਠਿ ਜਾਇ ॥ ਮਨਮੁਖਿ ਢੋਈ ਨਹ ਮਿਲੈ ਪਿਆਰੇ ਦਰਗਹ ਮਿਲੈ ਸਜਾਇ ॥ ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨਾ ਪੂਰੀ ਪਾਇ ॥੫॥ ਸੰਜਮ ਸਹਸ ਸਿਆਣਪਾ ਪਿਆਰੇ ਇਕ ਨ ਚਲੀ ਨਾਲਿ ॥ ਜੋ ਬੇਮੁਖ ਗੋਬਿੰਦ ਤੇ ਪਿਆਰੇ ਤਿਨ ਕੁਲਿ ਲਾਗੈ ਗਾਲਿ ॥ ਹੋਦੀ ਵਸਤੁ ਨ ਜਾਤੀਆ ਪਿਆਰੇ ਕੂੜੁ ਨ ਚਲੀ ਨਾਲਿ ॥ ਸਤਿਗੁਰੁ ਜਿਨਾ ਮਿਲਾਇਓਨੁ ਪਿਆਰੇ ਸਾਚਾ ਨਾਮੁ ਸਮਾਲਿ ॥੬॥ ਸਤੁ ਸੰਤੋਖੁ ਗਿਆਨੁ ਧਿਆਨੁ ਪਿਆਰੇ ਜਿਸ ਨੋ ਨਦਰਿ ਕਰੇ ॥ ਅਨਦਿਨੁ ਕੀਰਤਨੁ ਗੁਣ ਰਵੈ ਪਿਆਰੇ ਅੰਮ੍ਰਿਤਿ ਪੂਰ ਭਰੇ ॥ ਦੁਖ ਸਾਗਰੁ ਤਿਨ ਲੰਘਿਆ ਪਿਆਰੇ ਭਵਜਲੁ ਪਾਰਿ ਪਰੇ ॥ ਜਿਸੁ ਭਾਵੈ ਤਿਸੁ ਮੇਲਿ ਲੈਹਿ ਪਿਆਰੇ ਸੇਈ ਸਦਾ ਖਰੇ ॥੭॥ ਸੰਮ੍ਰਥ ਪੁਰਖੁ ਦਇਆਲ ਦੇਉ ਪਿਆਰੇ ਭਗਤਾ ਤਿਸ ਕਾ ਤਾਣੁ ॥ ਤਿਸੁ ਸਰਣਾਈ ਢਹਿ ਪਏ ਪਿਆਰੇ ਜਿ ਅੰਤਰਜਾਮੀ ਜਾਣੁ ॥ ਹਲਤੁ ਪਲਤੁ ਸਵਾਰਿਆ ਪਿਆਰੇ ਮਸਤਕਿ ਸਚੁ ਨੀਸਾਣੁ ॥ ਸੋ ਪ੍ਰਭੁ ਕਦੇ ਨ ਵੀਸਰੈ ਪਿਆਰੇ ਨਾਨਕ ਸਦ ਕੁਰਬਾਣੁ ॥੮॥੨॥ ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ |